17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਹਲਕਾ ਸਨੌਰ ਨਿਵਾਸੀਆਂ ਨੇ ਪੰਜਾਬ ਐਗਰੋ ਫ਼ੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਢਿੱਲੋਂ ਨਾਲ ਕੀਤੀ ਲੋਕ ਮਿਲਣੀ

ਸਨੌਰ, 16 ਸਤੰਬਰ (ਮੋਹਣ ਸਿੰਘ ਭੱਟੀ)- ਪੰਜਾਬ ਐਗਰੋ ਫ਼ੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪਟਿਆਲਾ ਦੇ ਲੋਕ ਸਭਾ ਪਟਿਆਲਾ ਮੁਖੀ ਬਲਜਿੰਦਰ ਸਿੰਘ ਢਿੱਲੋਂ ਨਾਲ ਹਲਕਾ ਸਨੌਰ ਦੇ ਵੱਖ-ਵੱਖ ਪਿੰਡਾਂ, ਸ਼ਹਿਰੀ ਵਾਰਡਾਂ ਤੇ ਮੁਹੱਲਿਆਂ ਦੇ ਨੁਮਾਇੰਦਿਆਂ ਤੇ ਆਮ ਲੋਕਾਂ ਨੇ ਇਕ ਵਿਸ਼ੇਸ਼ ਲੋਕ ਮਿਲਣੀ ਕੀਤੀ। ਇਸ ਮੌਕੇ ਇਕੱਤਰ ਹੋਏ ਵੱਡੀ ਗਿਣਤੀ ਪਤਵੰਤਿਆਂ, ਪੰਚਾਂ-ਸਰਪੰਚਾਂ ਅਤੇ ਇਲਾਕਾ ਨਿਵਾਸੀਆਂ ਨੇ ਹਲਕੇ ਦੀਆਂ ਦਰਪੇਸ਼ ਬੁਨਿਆਦੀ ਸਮੱਸਿਆਵਾਂ ਅਤੇ ਸੰਬੰਧਿਤ ਮਸਲਿਆਂ ਬਾਰੇ ਚੇਅਰਮੈਨ ਢਿੱਲੋਂ ਨੂੰ ਵਿਸਥਾਰਪੂਰਵਕ ਜਾਣੂ ਕਰਵਾਇਆ।

Ad Position 21
No active advertisement
ਅਜੀਤ ਡੈਸਕ 17-09-2026
ਸਨੌਰ, 16 ਸਤੰਬਰ (ਮੋਹਣ ਸਿੰਘ ਭੱਟੀ)- ਪੰਜਾਬ ਐਗਰੋ ਫ਼ੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪਟਿਆਲਾ ਦੇ ਲੋਕ ਸਭਾ ਪਟਿਆਲਾ ਮੁਖੀ ਬਲਜਿੰਦਰ ਸਿੰਘ ਢਿੱਲੋਂ ਨਾਲ ਹਲਕਾ ਸਨੌਰ ਦੇ ਵੱਖ-ਵੱਖ ਪਿੰਡਾਂ, ਸ਼ਹਿਰੀ ਵਾਰਡਾਂ ਤੇ ਮੁਹੱਲਿਆਂ ਦੇ ਨੁਮਾਇੰਦਿਆਂ ਤੇ ਆਮ ਲੋਕਾਂ ਨੇ ਇਕ ਵਿਸ਼ੇਸ਼ ਲੋਕ ਮਿਲਣੀ ਕੀਤੀ। ਇਸ ਮੌਕੇ ਇਕੱਤਰ ਹੋਏ ਵੱਡੀ ਗਿਣਤੀ ਪਤਵੰਤਿਆਂ, ਪੰਚਾਂ-ਸਰਪੰਚਾਂ ਅਤੇ ਇਲਾਕਾ ਨਿਵਾਸੀਆਂ ਨੇ ਹਲਕੇ ਦੀਆਂ ਦਰਪੇਸ਼ ਬੁਨਿਆਦੀ ਸਮੱਸਿਆਵਾਂ ਅਤੇ ਸੰਬੰਧਿਤ ਮਸਲਿਆਂ ਬਾਰੇ ਚੇਅਰਮੈਨ ਢਿੱਲੋਂ ਨੂੰ ਵਿਸਥਾਰਪੂਰਵਕ ਜਾਣੂ ਕਰਵਾਇਆ। ਲੋਕ ਮਿਲਣੀ ਦੌਰਾਨ ਇਲਾਕਾ ਵਾਸੀਆਂ ਨੇ ਆਮ ਆਦਮੀ ਦੁਆਰਾ ਕੀਤੇ ਵਿਕਾਸ ਦੀ ਪ੍ਰਸ਼ੰਸਾ ਕਰਦਿਆਂ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਅਤੇ ਮੰਡੀਕਰਨ ਬੋਰਡ ਨਾਲ ਜੁੜੇ ਕੰਮਾਂ ਨੂੰ ਹੋਰ ਚੁਸਤ-ਦਰੁਸਤ ਬਣਾਉਣ ਦੀ ਵੀ ਮੰਗ ਰੱਖੀ ਗਈ। ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਸਮੂਹ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਬੜੇ ਧਿਆਨ ਤੇ ਹਮਦਰਦੀ ਨਾਲ ਸੁਣਿਆ ਅਤੇ ਮੌਕੇ ’ਤੇ ਹੀ ਕਈ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਫ਼ੋਨ ’ਤੇ ਰਾਬਤਾ ਕਾਇਮ ਕਰਕੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਹੱਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਪਿੰਡਾਂ ਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਪ੍ਰਭਾਵਸ਼ਾਲੀ ਲੋਕ ਮਿਲਣੀ ਮੌਕੇ ਐੱਸ.ਸੀ. ਵਿੰਗ ਦੇ ਸੂਬਾ ਸਕੱਤਰ ਅਮਰੀਕ ਸਿੰਘ ਬੰਗੜ, ਐੱਸ.ਸੀ. ਵਿੰਗ ਹਲਕਾ ਸਨੌਰ ਦੇ ਕੋਆਰਡੀਨੇਟਰ ਅਵਤਾਰ ਸਿੰਘ, ਸੀਨੀਅਰ ਪਾਰਟੀ ਆਗੂ ਪ੍ਰੀਤੀ ਸਨੌਰ, ਸਾਬਕਾ ਸਰਪੰਚ ਜਸਪਾਲ ਸਿੰਘ, ਲੋਕ ਸਭਾ ਆਫ਼ਿਸ ਇੰਚਾਰਜ ਲਖਵਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਮੀਡੀਆ ਸਕੱਤਰ ਗਜਨ ਸਿੰਘ, ਮੁਖ਼ਤਿਆਰ ਸਿੰਘ ਗਿੱਲ, ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਮਨਦੀਪ ਜੋਲਾ, ਸਤੀਸ਼ ਸ਼ਰਮਾ, ਬਲਾਕ ਪ੍ਰਧਾਨ ਅਮਨ ਜੋਲੀ, ਸਾਬਕਾ ਸਰਪੰਚ ਸੁਰਜੀਤ ਸਿੰਘ ਪਹਾੜੀਪੁਰ, ਸਾਬਕਾ ਸਰਪੰਚ ਲਖਵਿੰਦਰ ਸਿੰਘ, ਗੁਰਚਰਨ ਸਿੰਘ ਅਤੇ ਰਾਜ ਕੁਮਾਰ ਮਿਠਾਰੀਆ ਸਮੇਤ ਵੱਡੀ ਗਿਣਤੀ ਵਿਚ ਹਲਕੇ ਦੇ ਮੋਹਤਬਰ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦਿਖਾਈ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਅਗਲੀ ਖ਼ਬਰ ਪੰਜਾਬੀ ‘ਵਰਸਿਟੀ ਵਿਖੇ ਗੈਸਟ ਫੈਕਲਟੀ ਭਰਤੀ ’ਚ ਕਥਿਤ ਬੇਨਿਯਮੀਆਂ ਖ਼ਿਲਾਫ਼ ਮਿਸਲ ਸਤਲੁਜ ਵਲੋਂ ਰੋਸ ਪ੍ਰਦਰਸ਼ਨ
Ad Position 24