17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦਿਖਾਈ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ

ਪਟਿਆਲਾ, 16 ਸਤੰਬਰ (ਅ. ਸ.

Ad Position 21
No active advertisement
ਅਜੀਤ ਡੈਸਕ 17-09-2026
ਪਟਿਆਲਾ, 16 ਸਤੰਬਰ (ਅ. ਸ. ਆਹਲੂਵਾਲੀਆ)- ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵਲੋਂ ਚੱਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਚਾਂਦਨੀ ਚੌਂਕ ਤੋਂ ਬੱਸ ਰਵਾਨਾ ਕੀਤੀ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ ਵੀ ਮੌਜੂਦ ਸਨ। ਇਸ ਮੌਕੇ ਸੰਗਤਾਂ ਯਾਤਰਾ ਦੋਰਾਨ ਬਹੁਤ ਉਤਸ਼ਾਹ ਵਿਚ ਸਨ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਬੱਸ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਜਾਵੇਗੀ। ਉਨਾਂ ਦੱਸਿਆ ਕਿ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਤੇ ਲੱਖਾਂ ਸ਼ਰਧਾਲੂ ਲਗਾਤਾਰ ਸੰਬੰਧਿਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ ਜਿਨਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵਲੋਂ ਸਹਿਯੋਗ ਕਰਨ ਦੇ ਨਾਲ-ਨਾਲ ਧੰਨਵਾਦ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇਕ ਵੱਡਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਜਸਵੀਰ ਸਿੰਘ ਸੇਖੋਂ ਵਲੋਂ ਸਮਾਣਾ ਦੇ ਅਧਿਕਾਰੀਆਂ ਨਾਲ ਬੈਠਕ ਅਗਲੀ ਖ਼ਬਰ ਹਲਕਾ ਸਨੌਰ ਨਿਵਾਸੀਆਂ ਨੇ ਪੰਜਾਬ ਐਗਰੋ ਫ਼ੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਢਿੱਲੋਂ ਨਾਲ ਕੀਤੀ ਲੋਕ ਮਿਲਣੀ
Ad Position 24