ਜਸਵੀਰ ਸਿੰਘ ਸੇਖੋਂ ਵਲੋਂ ਸਮਾਣਾ ਦੇ ਅਧਿਕਾਰੀਆਂ ਨਾਲ ਬੈਠਕ
ਸਮਾਣਾ, 16 ਸਤੰਬਰ (ਹਰਵਿੰਦਰ ਸਿੰਘ ਟੋਨੀ)- ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅੱਜ ਸਮਾਣਾ ਦੇ ਅਧੀਕਾਰੀਆਂ ਨਾਲ ਬੈਠਕ ਕਰਦਿਆਂ ਕਿਹਾ ਕਿ ਸਾਰੇ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਵਿਚ ਪੀਣ ਲਈ ਸਾਫ਼ ਪਾਣੀ ਉਪਲੱਬਧ ਕਰਵਾਉਣ ਲਈ ਪਾਣੀ ਦੀ ਜਾਂਚ ਕੀਤੀ ਜਾਵੇ ਅਤੇ ਆਰ. ਓ.
ਸਮਾਣਾ, 16 ਸਤੰਬਰ (ਹਰਵਿੰਦਰ ਸਿੰਘ ਟੋਨੀ)- ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅੱਜ ਸਮਾਣਾ ਦੇ ਅਧੀਕਾਰੀਆਂ ਨਾਲ ਬੈਠਕ ਕਰਦਿਆਂ ਕਿਹਾ ਕਿ ਸਾਰੇ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਵਿਚ ਪੀਣ ਲਈ ਸਾਫ਼ ਪਾਣੀ ਉਪਲੱਬਧ ਕਰਵਾਉਣ ਲਈ ਪਾਣੀ ਦੀ ਜਾਂਚ ਕੀਤੀ ਜਾਵੇ ਅਤੇ ਆਰ.ਓ. ਲਗਾਉਣੇ ਯਕੀਨੀ ਬਣਾਏ ਜਾਣ। ਸ. ਸੇਖੋਂ ਨੇ ਸਮਾਣਾ ਵਿਖੇ ਮੇਰੀ ਰਸੋਈ, ਮਿਡ-ਡੇ ਮੀਲ ਸਕੀਮ, ਆਂਗਣਵਾੜੀ ਕੇਂਦਰਾਂ ਰਾਹੀਂ ਦਿੱਤੇ ਜਾਣ ਵਾਲੇ ਸਾਮਾਨ ਅਤੇ ਖਾਣੇ ਦੀ ‘ਸਟੋਰੇਜ ਸਿਸਟਮ’ ਦਾ ਜਾਇਜ਼ਾ ਲੈਣ ਲਈ ਸਮਾਣਾ ਦੇ ਐਸ. ਡੀ. ਐਮ. ਰਿਚਾ ਗੋਇਲ ਤੇ ਹੋਰ ਅਧਿਕਾਰੀਆਂ ਨਾਲ ਬੈਠਕ ਕੀਤੀ। ਸ. ਸੇਖੋਂ ਨੇ ਕਿਹਾ ਕਿ ਸਕੂਲਾਂ ਵਿਚ ਲਗਾਏ ਗਏ ਆਰ. ਓ. ਸਿਸਟਮ ਚਾਲੂ ਹਾਲਤ ਵਿਚ ਹੋਣੇ ਚਾਹੀਦੇ ਹਨ ਅਤੇ ਬੱਚਿਆਂ ਨੂੰ ਸਾਫ਼ ਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਮਿਡ-ਡੇਅ ਮੀਲ ਦੌਰਾਨ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਸਲਾਦ ਵਿਚ ਖੀਰਾ, ਗਵਾਰ ਦੀਆਂ ਫ਼ਲੀਆਂ ਅਤੇ ਸ਼ਿਮਲਾ ਮਿਰਚ ਆਦਿ ਨੂੰ ਸ਼ਾਮਿਲ ਕੀਤਾ ਜਾਵੇ, ਤਾਂ ਜੋ ਬੱਚਿਆਂ ਨੂੰ ਪੌਸ਼ਟਿਕ ਖੁਰਾਕ ਮਿਲ ਸਕੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਕੂਲਾਂ ֹ’ ਚ ਤੁਲਸੀ, ਅਸ਼ਵਗੰਧਾ, ਐਲੋਵੀਰਾ ਅਤੇ ਆਂਵਲੇ ਦੇ ਪੌਦੇ ਲਗਾਏ ਜਾਣ। ਉਨਾਂ ਖ਼ਰਾਕ ਸਪਲਾਈ ਵਿਭਾਗ ਵਲੋਂ ਚਲਾਈ ਜਾ ਰਹੀ ‘ਮੇਰੀ ਰਸੋਈ’ ਸਕੀਮ ਸਬੰਧੀ ਵੀ ਜਾਇਜ਼ਾ ਲਿਆ। ਇਸ ਉਪਰੰਤ ਜਸਵੀਰ ਸਿੰਘ ਸੇਖੋਂ ਵਲੋਂ ਸਮਾਣਾ ਵਿਖੇ ਰਾਸ਼ਨ ਡਿਪੂਆਂ ਦਾ ਦੌਰਾ ਕੀਤਾ ਗਿਆ ਅਤੇ ‘ਮੇਰੀ ਰਸੋਈ’ ਸਕੀਮ ਅਧੀਨ ਲਾਭਪਾਤਰੀਆਂ ਨੂੰ ਕਿੱਟਾਂ ਦੀ ਵੰਡ ਕੀਤੀ ਗਈ ਇਸ ਮੌਕੇ ਸਹਾਇਕ ਖੁਰਾਕ ਸਪਲਾਈ ਅਫਸਰ ਸਮਾਣਾ ਨਿਖਿਲ ਵਾਲੀਆ, ਸੀ.ਡੀ.ਪੀ.ਓ. ਸਮਾਣਾ ਬਲਜੀਤ ਕੌਰ, ਜਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।