17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

‘ ਆਪ’ ਸਰਕਾਰ ਦੇ ਕੰਮਾਂ ਤੋਂ ਸੂਬੇ ਦੇ ਲੋਕ ਬੇਹੱਦ ਖੁਸ਼- ਜੱਸੀ ਸੋਹੀਆਂ ਵਾਲਾ

ਭਾਦਸੋਂ, 16 ਸਤੰਬਰ (ਪ੍ਰਦੀਪ ਦੰਦਰਾਲਾ)- ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੋ ਬੇਹੱਦ ਖੁਸ਼ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਤੇ ਹਲਕੇ ਦੇ ਨੌਜਵਾਨ ਆਗੂ ਜੱਸੀ ਸੋਹੀਆਂ ਵਾਲਾ ਨੇ ਪਿੰਡ ਰਣਜੀਤਗੜ੍ਹ ( ਸੋਹੀਆਂ ਵਾਲਾ) ਵਿਖੇ ਪਿੰਡ ਵਾਸੀਆਂ ਤੇ ਇਲਾਕੇ ਦੇ ਲੋਕਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਅਤੇ ਹਰ ਪਰਿਵਾਰ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲਣ ਨਾਲ ਲੋਕਾਂ ਨੂੰ ਵੱਡਾ ਫਾਇਦਾ ਮਿਲਿਆ ਹੈ।

Ad Position 21
No active advertisement
ਅਜੀਤ ਡੈਸਕ 17-09-2026
ਭਾਦਸੋਂ, 16 ਸਤੰਬਰ (ਪ੍ਰਦੀਪ ਦੰਦਰਾਲਾ)- ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੋ ਬੇਹੱਦ ਖੁਸ਼ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਤੇ ਹਲਕੇ ਦੇ ਨੌਜਵਾਨ ਆਗੂ ਜੱਸੀ ਸੋਹੀਆਂ ਵਾਲਾ ਨੇ ਪਿੰਡ ਰਣਜੀਤਗੜ੍ਹ ( ਸੋਹੀਆਂ ਵਾਲਾ) ਵਿਖੇ ਪਿੰਡ ਵਾਸੀਆਂ ਤੇ ਇਲਾਕੇ ਦੇ ਲੋਕਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਅਤੇ ਹਰ ਪਰਿਵਾਰ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲਣ ਨਾਲ ਲੋਕਾਂ ਨੂੰ ਵੱਡਾ ਫਾਇਦਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਸ ਮੌਕੇ ਸਰਪੰਚ ਸਤਵੰਤ ਸਿੰਘ ਲਾਡੀ, ਯੂਥ ਆਗੂ ਲਾਲੀ ਫਤਿਹਪੁਰ, ਗੁਰਪ੍ਰੀਤ ਸਿੰਘ ਨੰਬਰਦਾਰ, ਗੁਰਮੁਖ ਸਿੰਘ ਪ੍ਰਧਾਨ ਕੋਅਪਰੇਟ ਸੋਸਾਇਟੀ, ਸਰਪੰਚ ਗੁਰਮੁਖ ਸਿੰਘ ਮੋਹਲਗਾਵਾਰਾ, ਸਾਬਕਾ ਸਰਪੰਚ ਅਜੀਤ ਸਿੰਘ ਸੋਹੀ, ਗੁਰਬਚਨ ਸਿੰਘ, ਕੇਵਲ ਸਿੰਘ ਬਲਾਕ ਸੰਮਤੀ ਮੈਂਬਰ, ਪੰਚ ਕਾਲਾ ਸਿੰਘ, ਪੰਚ ਜਸਵੀਰ ਸਿੰਘ, ਜੀਤ ਸਿੰਘ ਸਾਬਕਾ ਸਰਪੰਚ, ਰਮਨਦੀਪ ਸਿੰਘ ਸੋਹੀ, ਮਨਦੀਪ ਸਿੰਘ ਘਣੀਵਾਲ, ਲਾਡੀ ਖਹਿਰਾ ਤੇ ਜਸਕਰਨਵੀਰ ਸਿੰਘ ਤੇਜੇ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਬਿਜਲੀ ਸੰਕਟ ਨੂੰ ਲੈ ਕੇ ਮਿੰਨੀ ਸਕੱਤਰੇਤ ਮੂਹਰੇ ਧਰਨਾ ਅਗਲੀ ਖ਼ਬਰ ਬਿਜਲੀ ਦੇ ਅਣਐਲਾਨੇ ਕੱਟਾਂ ਤੇ ਮਾੜੇ ਪ੍ਰਬੰਧਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਲਗਾਇਆ ਧਰਨਾ
Ad Position 24