17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਰਣਜੋਧ ਸਿੰਘ ਹਡਾਣਾ ਵਲੋਂ ਖ਼ਾਕਟਾਂ ਕਲਾਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਭੁੱਨਰਹੇੜੀ, 16 ਸਤੰਬਰ (ਧਨਵੰਤ ਸਿੰਘ)- ਹਲਕਾ ਸਨੌਰ ਦੇ ਪਿੰਡ ਖ਼ਾਕਟਾਂ ਕਲਾਂ ਦੇ ਸਰਕਾਰੀ ਸਕੂਲ ਵਿਚ 9. 50 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 17-09-2026
ਭੁੱਨਰਹੇੜੀ, 16 ਸਤੰਬਰ (ਧਨਵੰਤ ਸਿੰਘ)- ਹਲਕਾ ਸਨੌਰ ਦੇ ਪਿੰਡ ਖ਼ਾਕਟਾਂ ਕਲਾਂ ਦੇ ਸਰਕਾਰੀ ਸਕੂਲ ਵਿਚ 9.50 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਕੀਤਾ ਗਿਆ। ਨਵੇਂ ਕਲਾਸ ਰੂਮ ਅਤੇ ਡਿਜੀਟਲ ਪੜ੍ਹਾਈ ਲਈ ਲਗਾਏ ਐਲ. ਈ. ਡੀ. ਪੈਨਲ ਸੰਬੰਧੀ ਗੱਲ ਕਰਦਿਆਂ ਹਡਾਣਾ ਨੇ ਕਿਹਾ ਕਿ ਹੁਣ ਪੜਾਈ ਲਈ ਵਿਹਤਰ ਮਾਹੌਲ ਤਿਆਰ ਹੋ ਗਿਆ, ਐਲ.ਈ.ਡੀ. ਪੈਨਲ ਰਾਹੀਂ ਡਿਜੀਟਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਉਪਰਾਲੇ ਵਿਦਿਆਰਥੀਆਂ ਦੇ ਭੱਵਿਖ ਲਈ ਲਾਹੇਮੰਦ ਹੋਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਖਿਆ ਖੇਤਰ ਵੱਲ ਵਿਸੇ਼ਸ਼ ਧਿਆਨ ਦੇ ਰਹੀ ਹੈ। ਬੱਚਿਆਂ ਨੂੰ ਚੰਗੀ ਸਿਖਿਆ ਦੇ ਲਈ ਮੁਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਹਿਲ ਦਿੱਤੀ ਗਈ ਹੈ। ਇਸ ਮੌਕੇ ਸਕੂਲ ਪ੍ਰਬੰਧਕ, ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਰਣਜੋਧ ਸਿੰਘ ਹਡਾਣਾ ਦਾ ਸਵਾਗਤ ਵੀ ਕੀਤਾ ਗਿਆ। ਇਸ ਮੌਕੇ ਗੁਰਮੇਲ ਸਿੰਘ , ਚੇਅਰਮੈਨ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ, ਚੇਅਰਮੈਨ ਚਰਨਜੀਤ ਸਿੰਘ ਨੈਣਾ, ਚੇਅਰਮੈਨ ਜਗਪ੍ਰੀਤ ਸਿੰਘ ਰੇਹਲ, ਸਰਪੰਚ ਅਮਰਿੰਦਰ ਰਾਠੀਆ, ਗੁਰਮੀਤ ਸਿੰਘ ਬਿੱਟੂ, ਸਰਪੰਚ ਭੁਪਿੰਦਰ ਸਿੰਘ, ਪ੍ਰਿੰਸੀਪਲ ਕਰਮ ਸਿੰਘ, ਸਰਪੰਚ ਰਾਜਾ ਧੰਜੂ, ਸਰਪੰਚ ਗੁਰਪ੍ਰੀਤ ਸਿੰਘ, ਗੁਰਿੰਦਰਪਾਲ ਸਿੰਘ ਅਦਾਲਤੀਵਾਲਾ, ਲਾਲੀ ਰੇਹਲ ਤੇ ਅਮਨਦੀਪ ਸਿੰਘ ਸ਼ਾਦੀਪੁਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਛੱਜੂਭੱਟ ਵਾਸੀਆਂ ਦੀਆਂ ਸੁਣੀਆਂ ਸਮੱਸਿਆਵਾਂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਬਿਜਲੀ ਸੰਕਟ ਨੂੰ ਲੈ ਕੇ ਮਿੰਨੀ ਸਕੱਤਰੇਤ ਮੂਹਰੇ ਧਰਨਾ
Ad Position 24