17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਨੌਜਵਾਨ ਪੀੜ੍ਹੀ ਨੂੰ ਸਿੱਖ ਧਰਮ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੇ ਸਿੱਖੀ ਦੇ ਸਿਧਾਂਤਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ- ਬਾਬਾ ਕਸ਼ਮੀਰਾ ਸਿੰਘ

ਨਾਭਾ, 16 ਸਤੰਬਰ (ਵਰਿੰਦਰ ਵਰਮਾ)- ਸਿੱਖ ਪ੍ਰਚਾਰਕ ਬਾਬਾ ਜਥੇਦਾਰ ਕਸ਼ਮੀਰਾ ਸਿੰਘ ਪ੍ਰੈਸ ਕਲੱਬ ਨਾਭਾ ਦੇ ਪ੍ਰਧਾਨ ਹਰਮੀਤ ਸਿੰਘ ਮਾਨ ਦੇ ਗ੍ਰਹਿ ਰੋਹਟੀ ਬਸਤਾ ਸਿੰਘ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮਾਨ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਰਿਵਾਰਕ ਮੈਂਬਰਾਂ ਵਲੋਂ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 17-09-2026
ਨਾਭਾ, 16 ਸਤੰਬਰ (ਵਰਿੰਦਰ ਵਰਮਾ)- ਸਿੱਖ ਪ੍ਰਚਾਰਕ ਬਾਬਾ ਜਥੇਦਾਰ ਕਸ਼ਮੀਰਾ ਸਿੰਘ ਪ੍ਰੈਸ ਕਲੱਬ ਨਾਭਾ ਦੇ ਪ੍ਰਧਾਨ ਹਰਮੀਤ ਸਿੰਘ ਮਾਨ ਦੇ ਗ੍ਰਹਿ ਰੋਹਟੀ ਬਸਤਾ ਸਿੰਘ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮਾਨ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਰਿਵਾਰਕ ਮੈਂਬਰਾਂ ਵਲੋਂ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਪਰਿਵਾਰ ਵਲੋਂ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਰਿਵਾਰ ਵਲੋਂ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਨਾਲ ਧਾਰਮਿਕ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਜਥੇਦਾਰ ਬਾਬਾ ਕਸ਼ਮੀਰਾ ਸਿੰਘ ਨੇ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਸਿੱਖ ਧਰਮ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੇ ਸਿੱਖੀ ਦੇ ਸਿਧਾਂਤਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚੱਲਣ ਅਤੇ ਆਪਣਾ ਜੀਵਨ ਗੁਰਬਾਣੀ ਨਾਲ ਜੋੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹਰਮੀਤ ਸਿੰਘ ਮਾਨ ਤੇ ਪਰਿਵਾਰ ਵਲੋਂ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦਾ ਗ੍ਰਹਿ ਵਿਖੇ ਪਹੁੰਚਣਾ ਉਨ੍ਹਾਂ ਲਈ ਮਾਣ ਤੇ ਖੁਸ਼ੀ ਦਾ ਮੌਕਾ ਹੈ।
Ad Position 22
No active advertisement
ਪਿਛਲੀ ਖ਼ਬਰ ਰਾਣੀ ਧੀ ਵਿਖੇ ਮੇਲਾ 18 ਤੇ ਕੁਸ਼ਤੀ ਦੰਗਲ 19 ਨੂੰ- ਬਾਬਾ ਸ਼ੁੱਕਰਪੁਰੀ ਅਗਲੀ ਖ਼ਬਰ ਜਗਦੀਸ਼ ਜੱਗਾ ਤੇ ਪ੍ਰਨੀਤ ਕੌਰ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ
Ad Position 24