18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਖੇਡਾਂ ਵਤਨ ਪੰਜਾਬ ਦੀਆਂ ’ਚ ਡਾ. ਬੀ. ਐੱਸ. ਸੰਧੂ ਸਕੂਲ ਦਾ ਕਬੱਡੀ ’ਚ ਪਹਿਲਾ ਸਥਾਨ

ਦੇਵੀਗੜ੍ਹ, 17 ਸਤੰਬਰ (ਰਾਜਿੰਦਰ ਸਿੰਘ ਮੌਜੀ)- ਡਾ. ਬੀ.

Ad Position 21
No active advertisement
ਅਜੀਤ ਡੈਸਕ 18-09-2026
ਦੇਵੀਗੜ੍ਹ, 17 ਸਤੰਬਰ (ਰਾਜਿੰਦਰ ਸਿੰਘ ਮੌਜੀ)- ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ, ਜੁਲਾਹ ਖੇੜੀ ਦੇ ਹੋਣਹਾਰ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਬਲਾਕ ਭੁਨਰਹੇੜੀ ਦੇ ਅੰਡਰ 14 ਕਬੱਡੀ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਖੇਡ, ਅਨੁਸ਼ਾਸਨ, ਟੀਮ ਭਾਵਨਾ ਤੇ ਜ਼ਬਰਦਸਤ ਪ੍ਰਦਰਸ਼ਨ ਦੇ ਦਮ ’ਤੇ ਮੁਕਾਬਲੇ ਵਿਚ ਜਿੱਤ ਦਰਜ ਕੀਤੀ। ਜਿਕਰਯੋਗ ਹੈ ਕਿ ਬਲਾਕ ਭੁਨਰਹੇੜੀ ਦੇ ਅਧੀਨ ਆਉਂਦੇ ਪ੍ਰਾਈਵੇਟ ਤੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਇਸ ਖੇਡ ਮੁਕਾਬਲੇ ਵਿਚ ਭਾਗ ਲਿਆ ਸੀ| ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਦੇ ਵਿਦਿਆਰਥੀਆਂ ਨੇ ਇਹ ਸਾਬਤ ਕਰ ਦਿੱਤਾ ਕਿ ਪੇਂਡੂ ਖੇਤਰ ਦੇ ਬੱਚਿਆਂ ਵਿਚ ਵੀ ਖੇਡਾਂ ਦੇ ਖੇਤਰ ਵਿਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦੀ ਪੂਰੀ ਸਮਰੱਥਾ ਹੈ। ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਦੀ ਇਸ ਉਪਲਬਧੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਨੇਤ੍ਰਿਤਵ ਦੇ ਗੁਣ ਪੈਦਾ ਕਰਦੀਆਂ ਹਨ। ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਇਸੇ ਜੋਸ਼ ਅਤੇ ਸਮਰਪਣ ਨਾਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਅੰਡਰ 14 ਕਬੱਡੀ ਵਿਚ ਪਹਿਲਾ ਸਥਾਨ ਹਾਸਲ ਕਰਨਾ ਸਕੂਲ ਲਈ ਮਾਣ ਵਾਲੀ ਗੱਲ ਹੈ ਅਤੇ ਇਹ ਸ਼ਾਨਦਾਰ ਜਿੱਤ ਸਕੂਲ ਦੇ ਖੇਡ ਇਤਿਹਾਸ ਵਿਚ ਇਕ ਹੋਰ ਸੁਨਹਿਰੀ ਅਧਿਆਇ ਜੋੜਦੀ ਹੈ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਪਟਿਆਲਾ ਵਿਖੇ ਦੋ ਦਿਨਾ ਰਾਸ਼ਟਰੀ ਪੁਸਤਕ ਮੇਲਾ ਆਰੰਭ ਅਗਲੀ ਖ਼ਬਰ ਆਵਾਜਾਈ ਪੁਲਿਸ ਦੀ ਲਾਪਰਵਾਹੀ ਕਾਰਨ ਓਵਰ ਲੋਡ ਟਰੱਕ ਬਣੇ ਲੋਕਾਂ ਲਈ ਚਲਦੀ-ਫਿਰਦੀ ਮੌਤ
Ad Position 24