18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਚੇਅਰਮੈਨ ਦੀ ਨਵੀਂ ਮੁਹਿੰਮ ‘ਮਹਿਤਾ ਦੀ ਪੁਕਾਰ, ਮਿਲਾਵਟ ਨੂੰ ਇਨਕਾਰ’

ਪਟਿਆਲਾ, 17 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਵਾਸੀਆਂ ਨੂੰ ਆਪਣੇ ਘਰਾਂ ਵਿਚ ਵਰਤੇ ਜਾ ਰਹੇ ਦੁੱਧ ਦੀ ਗੁਣਵੱਤਾ ਬਾਰੇ ਜਾਣਕਾਰੀ ਦੇਣ ਤੇ ਖਪਤਕਾਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਵਲੋਂ “ਮਹਿਤਾ ਦੀ ਪੁਕਾਰ, ਮਿਲਾਵਟ ਨੂੰ ਇਨਕਾਰ” ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਡੇਅਰੀ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਪਟਿਆਲਾ ਸ਼ਹਿਰ ਦੇ ਵੱਖ-ਵੱਖ ਗਲੀ-ਮੁਹੱਲਿਆਂ ਵਿਚ ਘਰੇਲੂ ਵਰਤੋਂ ਵਾਲੇ ਦੁੱਧ ਦੀ ਮੁਫ਼ਤ ਜਾਂਚ ਲਈ ਕੈਂਪ ਲਗਾਏ ਜਾਣਗੇ।

Ad Position 21
No active advertisement
ਤੇਜਿੰਦਰ ਮਹਿਤਾ 18-09-2026
ਪਟਿਆਲਾ, 17 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਵਾਸੀਆਂ ਨੂੰ ਆਪਣੇ ਘਰਾਂ ਵਿਚ ਵਰਤੇ ਜਾ ਰਹੇ ਦੁੱਧ ਦੀ ਗੁਣਵੱਤਾ ਬਾਰੇ ਜਾਣਕਾਰੀ ਦੇਣ ਤੇ ਖਪਤਕਾਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਵਲੋਂ “ਮਹਿਤਾ ਦੀ ਪੁਕਾਰ, ਮਿਲਾਵਟ ਨੂੰ ਇਨਕਾਰ” ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਡੇਅਰੀ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਪਟਿਆਲਾ ਸ਼ਹਿਰ ਦੇ ਵੱਖ-ਵੱਖ ਗਲੀ-ਮੁਹੱਲਿਆਂ ਵਿਚ ਘਰੇਲੂ ਵਰਤੋਂ ਵਾਲੇ ਦੁੱਧ ਦੀ ਮੁਫ਼ਤ ਜਾਂਚ ਲਈ ਕੈਂਪ ਲਗਾਏ ਜਾਣਗੇ। ਇਸ ਸੰਬੰਧੀ ਚੇਅਰਮੈਨ ਤੇਜਿੰਦਰ ਮਹਿਤਾ ਵਲੋਂ ਡੇਅਰੀ ਵਿਕਾਸ ਵਿਭਾਗ ਨੂੰ ਵਿਸ਼ੇਸ਼ ਮੁਹਿੰਮ ਚਲਾਉਣ ਲਈ ਪੱਤਰ ਲਿਖਿਆ ਗਿਆ ਸੀ। ਵਿਭਾਗ ਨੇ ਇਸ ਪਹਿਲਕਦਮੀ ਨੂੰ ਸ਼ਲਾਘਾਯੋਗ ਦੱਸਦਿਆਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ ਤੇ ਆਉਣ ਵਾਲੇ ਮਹੀਨਿਆਂ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਦੁੱਧ ਜਾਂਚ ਕੈਂਪ ਲਗਾਉਣ ਲਈ ਆਪਣਾ ਸ਼ਡਿਊਲ ਵੀ ਤਿਆਰ ਕਰ ਲਿਆ ਹੈ। ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਆਪਣੇ ਦੁੱਧ ਦੀ ਗੁਣਵੱਤਾ ਬਾਰੇ ਜਾਣਕਾਰੀ ਦੇਣਾ ਤੇ ਉਨ੍ਹਾਂ ਵਿਚ ਸੁਰੱਖਿਅਤ ਖੁਰਾਕ ਤੇ ਖਪਤਕਾਰ ਜਾਗਰੂਕਤਾ ਪੈਦਾ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਕਿਸੇ ਵਿਅਕਤੀ ਜਾਂ ਕਾਰੋਬਾਰੀ ਨੂੰ ਨਿਸ਼ਾਨਾ ਬਣਾਉਣਾ ਨਹੀਂ, ਸਗੋਂ ਆਮ ਪਰਿਵਾਰਾਂ ਨੂੰ ਆਪਣੇ ਘਰ ਵਿਚ ਵਰਤੇ ਜਾ ਰਹੇ ਦੁੱਧ ਦੀ ਗੁਣਵੱਤਾ ਬਾਰੇ ਜਾਣਕਾਰੀ ਹਾਸਲ ਕਰਨ ਦਾ ਆਸਾਨਅਤੇ ਮੁਫ਼ਤ ਮੌਕਾ ਦੇਣਾ ਹੈ। ਉਨ੍ਹਾਂ ਕਿਹਾ ਕਿ “ਮਹਿਤਾ ਦੀ ਪੁਕਾਰ, ਮਿਲਾਵਟ ਨੂੰ ਇਨਕਾਰ” ਦਾ ਮਕਸਦ ਪਟਿਆਲਾ ਵਾਸੀਆਂ ਨੂੰ ਆਪਣੇ ਖਾਣ-ਪੀਣ ਨਾਲ ਜੁੜੇ ਮਾਮਲਿਆਂ ਪ੍ਰਤੀ ਜਾਗਰੂਕ ਕਰਨਾ ਤੇ ਉਨ੍ਹਾਂ ਨੂੰ ਆਪਣੇ ਹੱਕਾਂ ਬਾਰੇ ਜਾਣਕਾਰੀ ਦੇਣਾ ਹੈ।
Ad Position 22
No active advertisement
ਪਿਛਲੀ ਖ਼ਬਰ ਸੁਰਜੀਤ ਸਿੰਘ ਰੱਖੜਾ, ਗੁਰਜਿੰਦਰ ਸਿੰਘ ਕਾਲਾ ਗੱਜੂਮਾਜਰਾ ਅਤੇ ਕੁਲਵੀਰ ਸਿੰਘ ਬੰਟੀ ਅਗਲੀ ਖ਼ਬਰ ਚੰਡੀਗੜ੍ਹ ’ਚ ਪੰਜਾਬ ਦੇ ਹਿੱਸੇ ਦੀਆਂ ਆਸਾਮੀਆਂ ਪੂਰੀਆਂ ਕੀਤੀਆਂ ਜਾਣ- ਨਵਾਬ ਸਿੰਘ ਮਨੇਸ
Ad Position 24