17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਵਸ ਸ਼ਰਧਾ ਨਾਲ ਮਨਾਇਆ

ਰਾਜਪੁਰਾ, 17 ਸਤੰਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 18-09-2026
ਰਾਜਪੁਰਾ, 17 ਸਤੰਬਰ (ਜੀ.ਪੀ. ਸਿੰਘ)-ਕੇਂਦਰੀ ਗੁਰਦੁਆਰਾ ਸਿੰਘ ਸਭਾ ਰਾਜਪੁਰਾ ਟਾਊਨ, ਗੁਰਦੁਆਰਾ ਸਿੰਘ ਸਭਾ ਗੁਲਾਬ ਨਗਰ ਅਤੇ ਹੋਰ ਖੇਤਰ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਵਸ ਬਹੁਤ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਕੇਂਦਰੀ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਅਬਰਿੰਦਰ ਸਿੰਘ ਕੰਗ ਦੀ ਦੇਖ-ਰੇਖ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲੇ ਪ੍ਰਕਾਸ਼ ਦਿਵਸ ਦੇ ਮੌਕੇ ’ਤੇ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਹਜ਼ਾਰਾਂ ਦੀ ਗਿਣਤੀ ’ਚ ਇਲਾਕੇ ਦੀਆਂ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ। ਇਸ ਧਾਰਮਿਕ ਸਮਾਗਮ ਦੌਰਾਨ ਭਾਈ ਸਤਵਿੰਦਰ ਸਿੰਘ, ਬੀਬੀਆਂ ਦੇ ਮੀਰੀ-ਪੀਰੀ, ਬੀਬੀ ਸਹਿਜਦੀਪ ਕੌਰ ਰਾਜਪੁਰਾ ਵਾਲਿਆਂ ਦੇ ਜਥਿਆਂ ਨੇ ਅਤੇ ਉੱਘੇ ਕਥਾ ਵਾਚਕ ਹੈੱਡ ਗ੍ਰੰਥੀ ਅਵਤਾਰ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਵਸ ਸੰਬੰਧੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸੇ ਤਰ੍ਹਾਂ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਧਾਨ ਭਾਈ ਸੇਵਕ ਸਿੰਘ ਦੀ ਦੇਖ-ਰੇਖ ’ਚ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਹੈੱਡ ਗ੍ਰੰਥੀ ਭਾਈ ਲਖਵਿੰਦਰ ਸਿੰਘ ਅਤੇ ਮਾਈ ਭਾਗੋ ਜਥੇ ਦੀਆਂ ਬੱਚੀਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਸਾਰੇ ਗੁਰਦੁਆਰਾ ਸਾਹਿਬਾਂ ’ਚ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਇਕਬਾਲ ਸਿੰਘ ਸਭਰਵਾਲ, ਦਾਤਾਰ ਸਿੰਘ ਭਾਟੀਆ, ਕੁਲਵੰਤ ਸਿੰਘ ਭੰਗੂ, ਮੈਨੇਜਰ ਰਮਿੰਦਰ ਸਿੰਘ, ਗੁਰਮੀਤ ਸਿੰਘ ਗਤਕਾ ਕੋਚ, ਜਸਵਿੰਦਰ ਸਿੰਘ, ਸੁਖਦੇਵ ਸਿੰਘ ਵਿਰਕ, ਬਲਜਿੰਦਰ ਸਿੰਘ, ਅਜੀਤ ਸਿੰਘ, ਬੀਬੀ ਪਰਮਜੀਤ ਕੌਰ ਸਮੇਤ ਹੋਰਾਂ ਨੇ ਆਪਣੀ ਸੇਵਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਸਮਾਣਾ ਵਿਖੇ ਉਪ-ਮੰਡਲ ਪੱਧਰ ’ਤੇ ਲਗਾਈ ਕੌਮੀ ਲੋਕ ਅਦਾਲਤ ਵਿਚ ਸੈਂਕੜੇ ਕੇਸਾਂ ਦਾ ਨਿਪਟਾਰਾ ਅਗਲੀ ਖ਼ਬਰ ਹਲਕਾ ਸਨੌਰ ਦੇ ਦਰਜਨਾਂ ਪਰਿਵਾਰ ‘ਆਪ’ ਵਿਚ ਸ਼ਾਮਿਲ
Ad Position 24