ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ
ਭੁੱਨਰਹੇੜੀ, 18 ਸਤੰਬਰ (ਧਨਵੰਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਤੇ ਵਫ਼ਾਦਾਰ ਵਰਕਰ ਸੁਖਦੇਵ ਸਿੰਘ ਢੀਂਡਸਾ ਉਰਫ਼ ਚੰਦੂਮਾਜਰਾ ਦੇ ਅਚਾਨਕ ਅਕਾਲ ਚਲਾਣੇ ਨਾਲ ਭੁੱਨਰਹੇੜੀ ਵਿਚ ਸੋਗ ਦੀ ਲਹਿਰ ਦੌੜ ਗਈ। ਕੁਝ ਦਿਨਾਂ ਤੋਂ ਸਿਹਤ ਖ਼ਰਾਬ ਹੋਣ ਕਾਰਨ ਉਹ ਇਲਾਜ ਅਧੀਨ ਸਨ, ਜਿੱਥੇ ਉਨ੍ਹਾਂ ਨੇ ਆਖ਼ਰੀ ਸਾਹ ਲਿਆ।
ਭੁੱਨਰਹੇੜੀ, 18 ਸਤੰਬਰ (ਧਨਵੰਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਤੇ ਵਫ਼ਾਦਾਰ ਵਰਕਰ ਸੁਖਦੇਵ ਸਿੰਘ ਢੀਂਡਸਾ ਉਰਫ਼ ਚੰਦੂਮਾਜਰਾ ਦੇ ਅਚਾਨਕ ਅਕਾਲ ਚਲਾਣੇ ਨਾਲ ਭੁੱਨਰਹੇੜੀ ਵਿਚ ਸੋਗ ਦੀ ਲਹਿਰ ਦੌੜ ਗਈ। ਕੁਝ ਦਿਨਾਂ ਤੋਂ ਸਿਹਤ ਖ਼ਰਾਬ ਹੋਣ ਕਾਰਨ ਉਹ ਇਲਾਜ ਅਧੀਨ ਸਨ, ਜਿੱਥੇ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਉਨ੍ਹਾਂ ਦੇ ਵਿਛੋੜੇ ਨਾਲ ਪਰਿਵਾਰ, ਰਿਸ਼ਤੇਦਾਰਾਂ, ਸਾਥੀਆਂ ਤੇ ਪਾਰਟੀ ਵਰਕਰਾਂ ਵਿਚ ਸੋਗ ਪਾਇਆ ਜਾ ਰਿਹਾ ਹੈ।ਸੁਖਦੇਵ ਸਿੰਘ ਢੀਂਡਸਾ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ। ਪਾਰਟੀ ਦੇ ਵਫ਼ਾਦਾਰ ਸਿਪਾਹੀ ਵਜੋਂ ਆਪਣੀਆਂ ਸੇਵਾਵਾਂ ਨਿਭਾਉਂਦੇ ਰਹੇ। ਇਸੇ ਕਾਰਨ ਲੋਕ ਉਨ੍ਹਾਂ ਨੂੰ ਢੀਂਡਸਾ ਜਾ ਚੰਦੂਮਾਜਰਾ ਆਖਦੇ ਸਨ। ਸਨ 1997 ਵਿਚ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਉਹ ਮਾਰਕੀਟ ਕਮੇਟੀ ਦੁੱਧਨ ਸਾਧਾਂ ਦੇ ਮੈਂਬਰ ਬਣੇ। ਇਸ ਤੋਂ ਇਲਾਵਾ ਉਹ ਗ੍ਰਾਮ ਪੰਚਾਇਤ ਭੁੱਨਰਹੇੜੀ ਦੇ ਪੰਚ ਵਜੋਂ ਵੀ ਸੇਵਾ ਨਿਭਾ ਚੁੱਕੇ ਸਨ। ਪਿੰਡ ਦੇ ਸਮਾਜਿਕ ਅਤੇ ਸਿਆਸੀ ਮਾਮਲਿਆਂ ਵਿਚ ਵੀ ਉਹ ਸਰਗਰਮ ਰਹੇ। ਉਨ੍ਹਾਂ ਦੇ ਅਕਾਲ ਚਲਾਣੇ ’ਤੇ ਗੁਰਜੀਤ ਸਿੰਘ ਉਪਲੀ, ਇੰਦਰਜੀਤ ਸਿੰਘ ਮਾਨ, ਗੁਲਜ਼ਾਰ ਸਿੰਘ ਭੁੱਨਰਹੇੜੀ ਅਤੇ ਗੁਰਮੀਤ ਸਿੰਘ ਬਿੱਟੂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਦਾ ਵਿਛੋੜਾ ਪਰਿਵਾਰ ਦੇ ਨਾਲ-ਨਾਲ ਅਕਾਲੀ ਸਫਾ ਵਿਚ ਵੀ ਮਹਿਸੂਸ ਕੀਤਾ ਜਾ ਰਿਹਾ ਹੈ।