18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਆਯੁਰਵੈਦਿਕ ਤੇ ਹੋਮੀਓਪੈਥੀ ਇਲਾਜ ਬਿਮਾਰੀਆਂ ਨੂੰ ਜੜ੍ਹ ਤੋਂ ਖਤਮ ਕਰਨ ’ਚ ਕਾਰਗਰ ਸਿੱਧ ਹੁੰਦੈ- ਮਾਹਿਰ ਡਾਕਟਰ

ਭਾਦਸੋਂ, 18 ਸਤੰਬਰ (ਗੁਰਬਖਸ ਸਿੰਘ ਵੜੈਚ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਡਾ. ਬਲਵੀਰ ਸਿੰਘ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦੇ ਯਤਨਾਂ ਤਹਿਤ ਸੂਬੇ ਭਰ ਵਿਚ ਲਗਾਏ ਜਾ ਰਹੇ ਵਿਸ਼ੇਸ਼ ਸਿਹਤ ਚੈੱਕਅਪ ਕੈਂਪਾਂ ਦੀ ਲੜੀ ਤਹਿਤ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾਇਰੈਕਟੋਰੇਟ ਹੋਮਿਓਪੈਥਿਕ ਵਿਭਾਗ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ.

Ad Position 21
No active advertisement
ਪਿੰਡ ਆਲੋਵਾਲ ਵਿਖੇ ਲਗਾਏ ਗਏ ਮੁਫ਼ਤ ਆਯੁਰਵੈਦਿਕ ਤੇ ਹੋਮੀਓਪੈਥੀ ਕੈਂਪ ਮੌਕੇ ਟੀਮ ਦਾ ਸਨਮਾਨ ਕਰਦੇ ਹੋਏ ਬਾਬਾ ਗੁਰਮੁੱਖ ਸਿੰਘ, ਸਰਪੰਚ ਧਰਮਜੀਤ ਸਿੰਘ ਤੇ ਹੋਰ। ਅਜੀਤ ਤਸਵੀਰ 19-09-2026
ਭਾਦਸੋਂ, 18 ਸਤੰਬਰ (ਗੁਰਬਖਸ ਸਿੰਘ ਵੜੈਚ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਡਾ. ਬਲਵੀਰ ਸਿੰਘ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦੇ ਯਤਨਾਂ ਤਹਿਤ ਸੂਬੇ ਭਰ ਵਿਚ ਲਗਾਏ ਜਾ ਰਹੇ ਵਿਸ਼ੇਸ਼ ਸਿਹਤ ਚੈੱਕਅਪ ਕੈਂਪਾਂ ਦੀ ਲੜੀ ਤਹਿਤ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾਇਰੈਕਟੋਰੇਟ ਹੋਮਿਓਪੈਥਿਕ ਵਿਭਾਗ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ. ਰਾਜੀਵ ਜਿੰਦੀਆ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਮੋਹਨ ਕੌਸ਼ਲ ਦੀ ਯੋਗ ਅਗਵਾਈ ਹੇਠ ਡਾ. ਸੀਤਲ ਚੌਧਰੀ ਐਚ. ਐਮ.ਓ. ਮਾਤਾ ਕੁਸ਼ੱਲਿਆ ਹਸਪਤਾਲ ਅਤੇ ਡਾ. ਭੈਇੰਦਰ ਸਿੰਘ ਭੁੱਲਰ ਐਚ. ਐਮ. ਓ. ਟੋਹੜਾ, ਡਾ. ਹਰਵਿੰਦਰ ਸਿੰਘ ਏ. ਐਮ. ਓ., ਡਾ. ਸਿਮਰਨਜੀਤ ਕੌਰ ਏ.ਐਮ.ਓ., ਸੁਸੀਲ ਕੁਮਾਰ ਹੋਮਿਓਪੈਥਿਕ ਡਿਸਪੈਂਸਰ, ਉਪਵੈਦ ਸੁਖਵਿੰਦਰ ਸਿੰਘ ਤੇ ਮਨੀ ਆਦਿ ਦੀ ਟੀਮ ਵਲੋਂ ਪਟਿਆਲਾ ਦਿਹਾਤੀ ਦੇ ਪਿੰਡ ਆਲੋਵਾਲ ਦੇ ਗੁਰਦੁਆਰਾ ਈਸਰਸਰ ਸਾਹਿਬ ਆਲੋਵਾਲ ਵਿਖੇ ਗ੍ਰਾਮ ਪੰਚਾਇਤ ਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਆਯੁਸ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਡਾਕਟਰਾਂ ਦੀ ਟੀਮ ਵਲੋਂ ਕਰੀਬ 324 ਹੋਮੀਓਪੈਥੀ ਅਤੇ 308 ਆਯੁਰਵੈਦਿ ਦੇ ਮਰੀਜ਼ਾਂ ਦਾ ਚੈੱਕਅਪ ਕਰਕੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ। ਇਸ ਮੌਕੇ ਮਾਹਿਰ ਡਾਕਟਰਾਂ ਵਲੋਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਜਿੱਥੇ ਆਯੂਰਵੈਦਿਕ ਤੇ ਹੋਮੀਓਪੈਥੀ ਨਾਲ ਬਿਮਾਰੀਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾਂਦਾ ਹੈ ਉੱਥੇ ਦੂਜੇ ਪਾਸੇ ਇਹ ਦਵਾਈਆਂ ਸਾਡੇ ਸਰੀਰ ’ਤੇ ਕੋਈ ਵੀ ਮਾੜਾ ਅਸਰ ਨਹੀਂ ਪਾਉਂਦੀਆਂ। ਇਸ ਮੌਕੇ ਬਾਬਾ ਗੁਰਮੁੱਖ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਈਸਰਸਰ ਸਾਹਿਬ ਆਲੋਵਾਲ ਅਤੇ ਗਰਾਮ ਪੰਚਾਇਤ ਤੇ ਪਤਵੰਤੇ ਸੱਜਣਾਂ ਵਲੋਂ ਕੈਂਪ ਦਾ ਉਦਘਾਟਨ ਕੀਤਾ ਗਿਆ ਤੇ ਅਖੀਰ ਆਈ ਡਾਕਟਰਾਂ ਦੀ ਟੀਮ ਦਾ ਧੰਨਵਾਦ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਧਰਮਜੀਤ ਸਿੰਘ ਸਰਪੰਚ, ਡਾ. ਮੋਹਕਮ ਸਿੰਘ ਮਾਨ ਮੈਡੀਕਲ ਅਫਸਰ, ਜਰਨੈਲ ਸਿੰਘ ਸੈਕਟਰੀ, ਹਰਪ੍ਰੀਤ ਸਿੰਘ ਸਰਪੰਚ ਕਨਸੂਹਾ ਕਲਾਂ, ਕੇਸਰ ਸਿੰਘ ਪੰਚ, ਰਾਮ ਸਿੰਘ ਆਲੋਵਾਲ, ਜਤਿੰਦਰਪਾਲ ਸਿੰਘ ਪੰਚ ਗੁਰਜੰਟ ਸਿੰਘ ਸੈਕਟਰੀ, ਰਾਜ ਰਾਣੀ ਸੁਪਰਵਾਈਜ਼ਰ, ਜਤਿੰਦਰ ਕੌਰ ਆਂਗਣਵਾੜੀ ਵਰਕਰ ਤੇ ਸਮੂਹ ਆਸ਼ਾ ਵਰਕਰਜ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਣੇਸ਼ ਉਤਸਵ ਮੌਕੇ ਸ਼ਹਿਰ ’ਚ ਕੱਢੀ ਗਈ ਸ਼ੋਭਾ ਯਾਤਰਾ ਅਗਲੀ ਖ਼ਬਰ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਸ੍ਰੀ ਗਣੇਸ਼ ਮਹਾਂਉਤਸਵ ਦੇ ਵੱਖ-ਵੱਖ ਸਮਾਗਮਾਂ ’ਚ ਕੀਤੀ ਸ਼ਿਰਕਤ
Ad Position 24