ਮਾਂ, ਧੀ ਨੂੰ ਨਾਜਾਇਜ਼ ਤੌਰ `ਤੇ ਆਪਣੀ ਹਿਰਾਸਤ ’ਚ ਰੱਖਣ ’ਤੇ ਅਣਪਛਤਿਆਂ ਖ਼ਿਲਾਫ਼ ਕੇਸ ਦਰਜ
ਰਾਜਪੁਰਾ, 18 ਸਤੰਬਰ (ਜੀ. ਪੀ.
ਰਾਜਪੁਰਾ, 18 ਸਤੰਬਰ (ਜੀ.ਪੀ. ਸਿੰਘ)- ਮਾਂ ਤੇ ਧੀ ਨੂੰ ਨਾਜਾਇਜ਼ ਤੌਰ ’ਤੇ ਆਪਣੀ ਹਿਰਾਸਤ ’ਚ ਰੱਖਣ ਦੇ ਦੋਸ਼ ਹੇਠ ਥਾਣਾ ਸ਼ਹਿਰੀ ਦੀ ਪੁਲਿਸ ਨੇ ਅਣਪਛਾਤਿਆਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਦੋਵੇਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਵਾਸੀ ਪਿੰਡ ਬਨਵਾੜੀ ਰਾਜਪੁਰਾ ਨੇ ਥਾਣਾ ਸ਼ਹਿਰੀ ’ਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ’ਤੇ ਚਲਾ ਗਿਆ। ਜਦੋਂ ਸ਼ਾਮ ਨੂੰ ਘਰ ਆ ਕੇ ਦੇਖਿਆ ਕਿ ਉਸ ਦੀ ਪਤਨੀ ਸਿਮਰਨਜੀਤ ਕੌਰ ਅਤੇ 9 ਸਾਲਾਂ ਦੀ ਲੜਕੀ ਤਨਵੀਰ ਕੌਰ ਘਰ ਨਹੀਂ ਸਨ। ਉਨ੍ਹਾਂ ਦੀ ਕਾਫੀ ਭਾਲ ਕੀਤੀ ਕਿ ਉਨ੍ਹਾਂ ਦੋਨਾਂ ਦਾ ਕੋਈ ਪਤਾ ਨਹੀਂ ਲੱਗਿਆ। ਦਵਿੰਦਰ ਸਿੰਘ ਨੇ ਸ਼ੱਕ ਜਾਹਰ ਕੀਤਾ ਹੈ ਕਿ ਕਿਸੇ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਪਤਨੀ ਅਤੇ ਲੜਕੀ ਨੂੰ ਨਾਜਾਇਜ਼ ਤੌਰ ’ਤੇ ਆਪਣੀ ਹਿਰਾਸਤ ’ਚ ਰੱਖਿਆ ਹੋਇਆ ਹੈ। ਥਾਣਾ ਸ਼ਹਿਰੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਮਾਂ, ਧੀ ਦਾ ਭਾਲ ਸ਼ੁਰੂ ਕਰ ਦਿੱਤੀ ਹੈ।