20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਮਿੰਨੀ ਸਕੱਤਰੇਤ ਵਿਖੇ ਭਾਰਤੀ ਕਿਸਾਨ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਰਾਜਪੁਰਾ 19 ਸਤੰਬਰ (ਰਣਜੀਤ ਸਿੰਘ)-ਅੱਜ ਇੱਥੇ ਮਿੰਨੀ ਸਕੱਤਰੇਤ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਅਲੂਣਾ ਦੀ ਅਗਵਾਈ ਵਿਚ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 20-09-2026
ਰਾਜਪੁਰਾ 19 ਸਤੰਬਰ (ਰਣਜੀਤ ਸਿੰਘ)-ਅੱਜ ਇੱਥੇ ਮਿੰਨੀ ਸਕੱਤਰੇਤ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਅਲੂਣਾ ਦੀ ਅਗਵਾਈ ਵਿਚ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਕਿਸਾਨਾਂ ਨੇ ਮਿੰਨੀ ਸਕੱਤਰੇਤ ਵਿਖੇ ਐੱਸ.ਡੀ.ਐਮ. ਰਾਜਪੁਰਾ ਨੂੰ ਮੰਗ ਪੱਤਰ ਦੇਣਾ ਸੀ ਪਰ ਸ਼ਾਮ ਕਰੀਬ ਸਾਢੇ ਛੇ ਵਜੇ ਤੱਕ ਖ਼ਬਰ ਲਿਖਣ ਸਮੇਂ ਤੱਕ ਵੀ ਐੱਸ.ਡੀ.ਐਮ ਮੰਗ ਪੱਤਰ ਲੈਣ ਨਹੀਂ ਆਏ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਕੋਈ ਮੰਗ ਪੱਤਰ ਹੀ ਨਹੀਂ ਲੈ ਰਿਹਾ ਤਾਂ ਮੰਗਾਂ ਦੀ ਪੂਰਤੀ ਵੀ ਕਿਸ ਨੇ ਕਰਨੀ ਹੈ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਜਗਦੀਪ ਸਿੰਘ ਅਲੂਣਾ ਅਤੇ ਹੋਰਨਾਂ ਨੇ ਦੱਸਿਆ ਕਿ ਪੰਜਾਬ ਵਿਚ ਪੁਲਿਸ ਰਾਜ ਹੋ ਗਿਆ ਹੈ, ਆਪਣੀ ਆਵਾਜ਼ ਚੁੱਕਣ ਵਾਲੇ ’ਤੇ ਪੁਲਿਸ ਹਿਟਲਰ ਵਾਂਗ ਅੰਨਾ ਤਸ਼ੱਦਦ ਕਰਦੀ ਹੈ ਅਤੇ ਸਰਕਾਰ ਪੁਲਿਸ ਅਫ਼ਸਰਾਂ ਦੀ ਪਿੱਠ ਥਾਪੜਦੀ ਹੈ। ਆਗੂਆਂ ਨੇ ਕਿਹਾ ਕਿ ਸੱਥਾਂ ਵਿਚੋਂ ਸਰਕਾਰ ਚਲਾਉਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸਰਕਾਰ ਸਾਰੇ ਵਾਅਦੇ ਭੁੱਲ ਗਈ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਫ਼ਰੀਦਕੋਟ ਵਿਚ ਮਹਾਂ ਪੰਚਾਇਤ ਵਿਚ ਸ਼ਾਮਲ ਹੋਣ ਆ ਰਹੇ ਜਲੰਧਰ ਦੇ ਨੌਜਵਾਨਾਂ ’ਤੇ ਪੁਲਿਸ ਨੇ ਅੰਨਾ ਤਸ਼ੱਦਦ ਕੀਤਾ ਹੈ। ਇਸ ਦੀ ਜਥੇਬੰਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ, ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਨਸ਼ੇ ਦਾ ਪੂਰੀ ਤਰਾਂ ਨਾਲ ਬੋਲ ਬਾਲਾ ਹੈ ਅਤੇ ਸਰਕਾਰ ਨਸ਼ੇ ਦੇ ਤਸਕਰਾਂ ਨੂੰ ਠੱਲ੍ਹ ਪਾਉਣ ਵਿਚ ਬੁਰੀ ਤਰ੍ਹਾਂ ਨਾਲ ਫ਼ੇਲ੍ਹ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਦੇ ਸੈਂਕੜੇ ਪਿੰਡਾਂ ਵਿਚ ਸ਼ਰੇਆਮ ਨਸ਼ੇ ਦੀਆਂ ਦੁਕਾਨਾਂ ਚੱਲ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਫ਼ਸਲ ਆ ਗਈ ਹੈ ਪਰ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਦੀ ਲੁੱਟ ਹੋ ਰਹੀ ਹੈ। ਕਿਸਾਨ ਦੀ ਫ਼ਸਲ ’ਤੇ ਸ਼ਰੇਆਮ ਦੋ-ਦੋ ਸੌ ਦੇ ਕੱਟ ਲੱਗ ਰਹੇ ਹਨ ਪਰ ਸਰਕਾਰ ਚੁੱਪ ਬੈਠੀ ਹੈ। ਆਗੂਆਂ ਨੇ ਕਿਹਾ ਕਿ ਗੰਨੇ ਦਾ ਭਾਅ ਛੇ ਸੌ ਰੁਪਏ ਪ੍ਰਤੀ ਕੁਵਿੰਟਲ ਕੀਤਾ ਜਾਵੇ। ਆਗੂਆਂ ਨੇ ਮੰਗ ਕੀਤੀ ਕਿ ਸ਼ੰਭੂ ਅਤੇ ਖਨੌਰੀ ਵਿਚ ਕਿਸਾਨਾਂ ਦੇ ਸਮਾਨ ਦੀ ਕੀਤੀ ਗਈ ਸ਼ਰੇਆਮ ਲੁੱਟ ਦੀ ਸਰਕਾਰ ਭਰਪਾਈ ਕਰੇ। ਇਸ ਮੌਕੇ ਹੋਰਨਾਂ ਸਮੇਤ ਸਤਪਾਲ ਸਿੰਘ ਮਹਿਮਦਪੁਰ ਜੱਟਾਂ, ਮਨਜੀਤ ਸਿੰਘ ਖਲਾਸਪੁਰ, ਗੁਰਵਿੰਦਰ ਸਿੰਘ, ਬਲਜੀਤ ਸਿੰਘ, ਸੁਰਿੰਦਰ ਸਿੰਘ, ਜਰਨੈਲ ਸਿੰਘ, ਗੋਬਿੰਦਰ ਸਿੰਘ ਸਰਵਾਰਾ, ਬੇਅੰਤ ਸਿੰਘ ਝੂੰਗੀਆਂ, ਗੁਰਪ੍ਰੀਤ ਸਿੰਘ, ਸੁਰਮੁੱਖ ਸਿੰਘ ਨੀਲਪੁਰ ਅਤੇ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੁਟੇਰਿਆਂ ਨੇ ਸਾਢੇ ਤਿੰਨ ਸਾਲ ਦੀ ਬੱਚੀ ’ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਪੀਜੀਆਈ ਚੰਡੀਗੜ੍ਹ ਰੈਫਰ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਕੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੀਆਂ ਰਾਜਸੀ ਪਾਰਟੀਆਂ : ਪ੍ਰੋ. ਬਡੂੰਗਰ
Ad Position 24