ਸਨੌਰ ਹਲਕੇ ਤੋਂ ਭਾਜਪਾ ਦੀ ਟਿਕਟ ਲਈ ਪ੍ਰਿੰਸੀਪਲ ਡਾ. ਹਰਦੀਪ ਸਿੰਘ ਤੇਜਾ ਨੇ ਠੋਕਿਆ ਦਾਅਵਾ
ਸਨੌਰ 19 ਸਤੰਬਰ (ਮੋਹਣ ਸਿੰਘ ਭੱਟੀ)-ਵਿਧਾਨ ਸਭਾ ਹਲਕਾ ਸਨੌਰ ਦੀ ਸਿਆਸਤ ਵਿਚ ਉਸ ਵੇਲੇ ਵੱਡੀ ਹਲਚਲ ਪੈਦਾ ਹੋ ਗਈ, ਜਦੋਂ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਮੀਤ ਪ੍ਰਧਾਨ ਪ੍ਰਿੰਸੀਪਲ ਡਾ. ਹਰਦੀਪ ਸਿੰਘ ਤੇਜਾ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਨੌਰ ਹਲਕੇ ਤੋਂ ਭਾਜਪਾ ਟਿਕਟ ’ਤੇ ਆਪਣਾ ਰਸਮੀ ਦਾਅਵਾ ਪੇਸ਼ ਕਰ ਦਿੱਤਾ।
ਸਨੌਰ 19 ਸਤੰਬਰ (ਮੋਹਣ ਸਿੰਘ ਭੱਟੀ)-ਵਿਧਾਨ ਸਭਾ ਹਲਕਾ ਸਨੌਰ ਦੀ ਸਿਆਸਤ ਵਿਚ ਉਸ ਵੇਲੇ ਵੱਡੀ ਹਲਚਲ ਪੈਦਾ ਹੋ ਗਈ, ਜਦੋਂ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਮੀਤ ਪ੍ਰਧਾਨ ਪ੍ਰਿੰਸੀਪਲ ਡਾ. ਹਰਦੀਪ ਸਿੰਘ ਤੇਜਾ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਨੌਰ ਹਲਕੇ ਤੋਂ ਭਾਜਪਾ ਟਿਕਟ ’ਤੇ ਆਪਣਾ ਰਸਮੀ ਦਾਅਵਾ ਪੇਸ਼ ਕਰ ਦਿੱਤਾ। ਹਲਕੇ ਦੇ ਕਰੀਬ 80 ਤੋਂ 90 ਪਿੰਡਾਂ ਵਿਚ ਕੀਤੀ ਗਈ ਵਿਆਪਕ ਜਨ-ਸੰਪਰਕ ਮੁਹਿੰਮ ਤੋਂ ਬਾਅਦ ਡਾ. ਤੇਜਾ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਨੂੰ ਸਮਾਜ ਦੇ ਹਰ ਵਰਗ ਦਾ ਭਰਪੂਰ ਸਾਥ ਤੇ ਸਮਰਥਨ ਮਿਲ ਰਿਹਾ ਹੈ। ਜੇਕਰ ਪਾਰਟੀ ਹਾਈਕਮਾਂਡ ਉਨ੍ਹਾਂ ’ਤੇ ਭਰੋਸਾ ਜਤਾਉਂਦੀ ਹੈ ਤਾਂ ਉਹ ਇਹ ਸੀਟ ਇਤਿਹਾਸਕ ਬਹੁਮਤ ਨਾਲ ਜਿੱਤ ਕੇ ਭਾਜਪਾ ਦੀ ਝੋਲੀ ਪਾਉਣਗੇ। ਡਾ. ਹਰਦੀਪ ਸਿੰਘ ਤੇਜਾ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਹਲਕਾ ਸਨੌਰ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰੀ ਵਾਰਡਾਂ ਵਿਚ ਲਗਾਤਾਰ ਵਿਚਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਘਰ - ਘਰ ਪਹੁੰਚਾਇਆ ਹੈ ਅਤੇ ਆਮ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਨ-ਸੰਪਰਕ ਦੌਰਾਨ ਕਿਸਾਨਾਂ, ਨੌਜਵਾਨਾਂ, ਮੁਲਾਜ਼ਮਾਂ, ਮਜ਼ਦੂਰਾਂ ਅਤੇ ਵਪਾਰੀਆਂ ਵਲੋਂ ਮਿਲੇ ਭਰਵੇਂ ਹੁੰਗਾਰੇ ਨੇ ਸਿੱਧ ਕਰ ਦਿੱਤਾ ਹੈ ਕਿ ਇਲਾਕੇ ਦੇ ਲੋਕ ਰਵਾਇਤੀ ਸਿਆਸਤਦਾਨਾਂ ਦੀ ਥਾਂ ਇਕ ਪੜ੍ਹੇ-ਲਿਖੇ, ਇਮਾਨਦਾਰ ਅਤੇ ਜ਼ਮੀਨੀ ਆਗੂ ਦੀ ਅਗਵਾਈ ਚਾਹੁੰਦੇ ਹਨ। ਡਾ. ਤੇਜਾ ਨੇ ਕਿਹਾ ਕਿ ਸਨੌਰ ਹਲਕਾ ਅੱਜ ਵੀ ਸੀਵਰੇਜ, ਨਿਕਾਸੀ, ਪੀਣ ਵਾਲੇ ਸਾਫ਼ ਪਾਣੀ ਅਤੇ ਖ਼ਸਤਾ-ਹਾਲ ਸੜਕਾਂ ਵਰਗੀਆਂ ਬੁਨਿਆਦੀ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਉਹ ਪੂਰੀ ਤਰ੍ਹਾਂ ਤਿਆਰ ਹਨ ਅਤੇ ਪਾਰਟੀ ਲੀਡਰਸ਼ਿਪ ਦੇ ਹਰ ਫ਼ੈਸਲੇ ’ਤੇ ਖਰਾ ਉੱਤਰਨਗੇ।