20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਨਾਭਾ ਵਿਖੇ ਜਾਗਰੂਕਤਾ ਮੋਟਰਸਾਈਕਲ ਮਾਰਚ 28 ਨੂੰ : ਜੱਸੀ ਸੋਹੀਆਂ ਵਾਲਾ

ਨਾਭਾ, 19 ਸਤੰਬਰ (ਜਗਨਾਰ ਸਿੰਘ ਦੁਲੱਦੀ)-ਦੇਸ਼ ਦੇ ਮਹਾਨ ਸਪੂਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਆਜ਼ਾਦ ਵੈਲਫੇਅਰ ਐਂਡ ਸਪੋਰਟਸ ਕਲੱਬ ਵਲੋਂ ‘ਆਪ’ ਆਗੂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਖ਼ਿਲਾਫ਼ ਜਾਗਰੂਕ ਕਰਨ ਲਈ ਹਲਕੇ ਦੇ ਨੌਜਵਾਨਾਂ ਦੇ ਸਹਿਯੋਗ ਨਾਲ “ਵਿਸ਼ਾਲ ਮੋਟਰਸਾਈਕਲ ਜਾਗਰੂਕਤਾ ਮਾਰਚ” 28 ਸਤੰਬਰ ਦਿਨ ਸੋਮਵਾਰ ਨੂੰ ਕੱਢਿਆ ਜਾ ਰਿਹਾ ਹੈ। ਇਸ ਸੰਬੰਧੀ ਚੇਅਰਮੈਨ ਸੋਹੀਆ ਵਾਲਾ ਵਲੋਂ ਆਪਣੇ ਸਾਥੀਆਂ ਨਾਲ ਇਕ ਮੀਟਿੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 20-09-2026
ਨਾਭਾ, 19 ਸਤੰਬਰ (ਜਗਨਾਰ ਸਿੰਘ ਦੁਲੱਦੀ)-ਦੇਸ਼ ਦੇ ਮਹਾਨ ਸਪੂਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਆਜ਼ਾਦ ਵੈਲਫੇਅਰ ਐਂਡ ਸਪੋਰਟਸ ਕਲੱਬ ਵਲੋਂ ‘ਆਪ’ ਆਗੂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਖ਼ਿਲਾਫ਼ ਜਾਗਰੂਕ ਕਰਨ ਲਈ ਹਲਕੇ ਦੇ ਨੌਜਵਾਨਾਂ ਦੇ ਸਹਿਯੋਗ ਨਾਲ “ਵਿਸ਼ਾਲ ਮੋਟਰਸਾਈਕਲ ਜਾਗਰੂਕਤਾ ਮਾਰਚ” 28 ਸਤੰਬਰ ਦਿਨ ਸੋਮਵਾਰ ਨੂੰ ਕੱਢਿਆ ਜਾ ਰਿਹਾ ਹੈ। ਇਸ ਸੰਬੰਧੀ ਚੇਅਰਮੈਨ ਸੋਹੀਆ ਵਾਲਾ ਵਲੋਂ ਆਪਣੇ ਸਾਥੀਆਂ ਨਾਲ ਇਕ ਮੀਟਿੰਗ ਕੀਤੀ ਗਈ। ਉਪਰੰਤ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਦੱਸਿਆ ਕਿ ਇਹ ਵਿਸ਼ਾਲ ਮਾਰਚ ਸਵੇਰੇ 10 ਵਜੇ ਸ਼ਹੀਦ ਭਗਤ ਸਿੰਘ ਚੌਂਕ, ਪਾਰਬਤੀ ਖੋਖਾ ਨਾਭਾ ਤੋਂ ਸ਼ੁਰੂ ਹੋ ਕੇ ਪਟਿਆਲਾ ਗੇਟ ਤੋਂ ਭੀਖੀ ਮੌੜ ਅਤੇ ਦੇਵੀ ਦਿਵਾਲਾ ਚੌਂਕ ਤੋਂ ਬੌੜਾਂ ਗੇਟ ਹੁੰਦਾ ਹੋਇਆ ਸਥਾਨਕ ਨਵੀਂ ਅਨਾਜ ਮੰਡੀ ਵਿਚ ਸਮਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਮਾਰਚ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਖ਼ਿਲਾਫ਼ ਜਾਗਰੂਕ ਕਰਨਾ ਹੈ ਤਾਂ ਜੋ ਨੌਜਵਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੇ ਸਮਾਜ ਨੂੰ ਸੇਧ ਦੇਣ ਲਈ ਅੱਗੇ ਆਉਣ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਨਾਭਾ ਹਲਕੇ ਦੇ ਪਿੰਡਾਂ ਅਤੇ ਸ਼ਹਿਰ ਦੇ ਸਮੁੱਚੇ ਨੌਜਵਾਨ ਸਾਥੀਆਂ ਨੂੰ ਇਸ ਜਾਗਰੂਕਤਾ ਮਾਰਚ ਵਿਚ ਆਪਣੇ ਸਾਥੀਆਂ ਸਮੇਤ ਮੋਟਰਸਾਈਕਲ ਤੇ ਆਪਣੇ ਵਾਹਨ ਲੈ ਕੇ ਆਉਣ ਦੀ ਅਪੀਲ ਕੀਤੀ ਹੈ। ਇਸ ਮੌਕੇ ਟਰੱਕ ਯੂਨੀਅਨ ਭਾਦਸੋਂ ਦੇ ਸਾਬਕਾ ਪ੍ਰਧਾਨ ਸੁੱਖ ਘੁੰਮਣ ਚਾਸਵਾਲ, ਯੂਥ ਆਗੂ ਲਾਲੀ ਫਤਿਹਪੁਰ, ਸਾਬਕਾ ਚੇਅਰਮੈਨ ਦੀਪਾ ਰਾਮਗੜ੍ਹ, ਕੇਵਲ ਸਿੰਘ ਰਣਜੀਤਗੜ੍ਹ ਮੈਂਬਰ ਬਲਾਕ ਸੰਮਤੀ, ਸਤਵੰਤ ਸਿੰਘ ਸੋਹੀ ਸਰਪੰਚ ਰਣਜੀਤਗੜ੍ਹ, ਹਰਿੰਦਰ ਸਿੰਘ ਸਰਪੰਚ ਭੜੀ ਪਨੈਚਾਂ, ਹੈਪੀ ਬੁੱਗਾ, ਲਾਡੀ ਖਹਿਰਾ, ਚੇਅਰਮੈਨ ਧੀਰਜ ਠਾਕੁਰ, ਸੁਖਜੀਤ ਸਿੰਘ ਹਾਂਸ, ਦਵਿੰਦਰ ਸਿੰਘ ਥੂਹੀ, ਸੁਖਚੈਨ ਸਿੰਘ ਕੁਲਾਰਾਂ, ਖੁਸ਼ਵਿੰਦਰ ਸ਼ਰਮਾ, ਹਨੀ ਪਹਾੜਪੁਰ, ਜਤਿੰਦਰ ਸਿੰਘ ਕਕਰਾਲਾ, ਗੁਰਜੀਤ ਸਿੰਘ ਕੋਟ ਕਲਾਂ, ਜਸਕਰਨਵੀਰ ਸਿੰਘ ਤੇਜੇ, ਦਵਿੰਦਰ ਸਿੰਘ ਬਿਸ਼ਨਗੜ੍ਹ, ਪਰਮਿੰਦਰ ਸਿੰਘ ਭੰਗੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਸ਼ਮੀਰ ਸਿੰਘ ਫ਼ਤਿਹਪੁਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਯੂ.ਪੀ.ਆਈ. ਲੈਣ-ਦੇਣ ’ਤੇ ਟੈਕਸ ਲਗਾਉਣਾ ਕਾਲੇ ਧਨ ਨੂੰ ਉਤਸ਼ਾਹਿਤ ਕਰਨ ਵਾਲਾ ਫੈਸਲਾ-ਮੋਦਗਿਲ, ਰਾਣਾ
Ad Position 24