ਕਸ਼ਮੀਰ ਸਿੰਘ ਫ਼ਤਿਹਪੁਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ
ਸਨੌਰ, 19 ਸਤੰਬਰ (ਸੋਖਲ)-ਸਨੌਰ ਤੋਂ ਸੀਨੀਅਰ ਆਗੂ ਕਸ਼ਮੀਰ ਸਿੰਘ ਫਤਿਹਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿਚ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਇਲਾਕੇ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ।
ਸਨੌਰ, 19 ਸਤੰਬਰ (ਸੋਖਲ)-ਸਨੌਰ ਤੋਂ ਸੀਨੀਅਰ ਆਗੂ ਕਸ਼ਮੀਰ ਸਿੰਘ ਫਤਿਹਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿਚ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਇਲਾਕੇ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਕਸ਼ਮੀਰ ਸਿੰਘ ਫਤਿਹਪੁਰ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਸਿਫਾਰਸ਼ ’ਤੇ ਉਨ੍ਹਾਂ ਦੀ ਇਹ ਨਿਯੁਕਤੀ ਹੋਈ ਹੈ। ਉਨ੍ਹਾਂ ਦੋਵਾਂ ਪੰਜਾਬ ਦੀ ਸਿਆਸਤ ਦੇ ਵੱਡੇ ਦਿੱਗਜ਼ਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਕਸ਼ਮੀਰ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਸਰਗਰਮੀ ਨਾਲ ਕੰਮ ਕਰਨਗੇ। ਉਨ੍ਹਾਂ ਪਾਰਟੀ ਦੀ ਮਜ਼ਬੂਤੀ ਲਈ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਵੀ ਕੀਤੀ।