20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨਸ਼ਿਆਂ ਵਿਰੁੱਧ ਲੜਾਈ ਲਈ ਸਾਰਿਆਂ ਨੂੰ ਇਕਜੁੱਟ ਹੋਣਾ ਪਵੇਗਾ : ਰੇਖਾ ਗੁਪਤਾ

ਘਨੌਰ, 19 ਸਤੰਬਰ (ਸਰਦਾਰਾ ਸਿੰਘ ਲਾਛੜੂ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿਚ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਸ੍ਰੀ ਫ਼ਤਹਿਗੜ੍ਹ ਸਾਹਿਬ ਦੌਰੇ ਦੌਰਾਨ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਦਾ ਹਲਕਾ ਘਨੌਰ ਪਹੁੰਚਣ ’ਤੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਵਰਕਰਾਂ ਵਲੋਂ ਉਹਨਾਂ ਦਾ ਪਿੰਡ ਘੱਗਰ ਸਰਾਏ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਵਿਰੁੱਧ ਲੜਾਈ ਕੋਈ ਛੋਟੀ ਲੜਾਈ ਨਹੀਂ, ਸਗੋਂ ਬਹੁਤ ਵੱਡੀ ਚੁਣੌਤੀ ਹੈ।

Ad Position 21
No active advertisement
ਪਿੰਡ ਘੱਗਰ ਸਰਾਏ ਵਿਖੇ ਭਾਜਪਾ ਹਲਕਾ ਇੰਚਾਰਜ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਦਾ ਸਨਮਾਨ ਕਰਦੇ ਹੋਏ ਭਾਜਪਾ ਆਗੂ। ਅਜੀਤ ਤਸਵੀਰ 20-09-2026
ਘਨੌਰ, 19 ਸਤੰਬਰ (ਸਰਦਾਰਾ ਸਿੰਘ ਲਾਛੜੂ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿਚ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਸ੍ਰੀ ਫ਼ਤਹਿਗੜ੍ਹ ਸਾਹਿਬ ਦੌਰੇ ਦੌਰਾਨ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਦਾ ਹਲਕਾ ਘਨੌਰ ਪਹੁੰਚਣ ’ਤੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਵਰਕਰਾਂ ਵਲੋਂ ਉਹਨਾਂ ਦਾ ਪਿੰਡ ਘੱਗਰ ਸਰਾਏ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਵਿਰੁੱਧ ਲੜਾਈ ਕੋਈ ਛੋਟੀ ਲੜਾਈ ਨਹੀਂ, ਸਗੋਂ ਬਹੁਤ ਵੱਡੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਤਰੱਕੀ ਦੀ ਬਜਾਏ ਗੁੰਮਨਾਮੀ ਦੇ ਰਾਹ ਵੱਲ ਵਧਦਾ ਗਿਆ ਹੈ। ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਮੇਤ ਜਿੰਨੀਆਂ ਵੀ ਸਰਕਾਰਾਂ ਆਈਆਂ, ਉਨ੍ਹਾਂ ਨੇ ਸਿਰਫ਼ ਆਪਣੇ ਸਵਾਰਥ ਪੂਰੇ ਕੀਤੇ ਅਤੇ ਗ਼ਰੀਬ ਜਨਤਾ ਦਾ ਸ਼ੋਸ਼ਣ ਕੀਤਾ। ਨਸ਼ਾਮੁਕਤੀ ਦੀਆਂ ਗੱਲਾਂ ਤਾਂ ਸਭ ਨੇ ਕੀਤੀਆਂ, ਪਰ ਜ਼ਮੀਨੀ ਪੱਧਰ ‘ਤੇ ਕੋਈ ਠੋਸ ਕੰਮ ਨਹੀਂ ਕੀਤਾ, ਜਿਸ ਕਾਰਨ ਨਸ਼ੇ ਦਾ ਦੈਂਤ ਘਰ-ਘਰ ਤੱਕ ਪਹੁੰਚ ਚੁੱਕਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਦੇ ਇਸ ਕਾਰੋਬਾਰ ‘ਚ ਸ਼ਾਮਲ ਭਾਵੇਂ ਕੋਈ ਮਾਫ਼ੀਆ ਹੋਵੇ, ਰਾਜਨੀਤਿਕ ਆਗੂ ਹੋਵੇ ਜਾਂ ਪ੍ਰਸ਼ਾਸਨਿਕ ਅਧਿਕਾਰੀ, ਜਨਤਾ ਕਿਸੇ ਨੂੰ ਵੀ ਬਖ਼ਸ਼ਣ ਵਾਲੀ ਨਹੀਂ ਹੈ। ਕੇਜਰੀਵਾਲ ਅਤੇ ਮੌਜੂਦਾ ਸਰਕਾਰਾਂ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਮਾਡਲ ਦੇ ਨਾਂ ‘ਤੇ ਦੇਸ਼ ਭਰ ਵਿਚ ਢੋਲ ਵਜਾਉਣ ਵਾਲਿਆਂ ਨੇ ਸਿਰਫ਼ ਲੋਕਾਂ ਨੂੰ ਗੁਮਰਾਹ ਕੀਤਾ ਅਤੇ ਆਪਣੇ ‘ਸ਼ੀਸ਼ ਮਹਿਲ’ ਖੜ੍ਹੇ ਕੀਤੇ। ਦਿੱਲੀ ਵਿਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਹੀ ਸ਼ਹਿਰ ਵਿਚ ਵਿਕਾਸ ਦੇ ਕੰਮਾਂ ਨੂੰ ਰਫ਼ਤਾਰ ਮਿਲੀ ਹੈ। ਰੇਖਾ ਗੁਪਤਾ ਨੇ ਕਿਹਾ ਕਿ ਪੰਜਾਬ ਗੁਰੂਆਂ, ਬਲੀਦਾਨੀਆਂ ਅਤੇ ਬਹਾਦਰਾਂ ਦੀ ਪਵਿੱਤਰ ਧਰਤੀ ਹੈ। ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਨੂੰ ਲੁੱਟਣ ਅਤੇ ਬਰਬਾਦ ਕਰਨ ਵਾਲੀਆਂ ਸਰਕਾਰਾਂ ਨੂੰ ਚਲਦਾ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਸਾਲ 2027 ਦੀਆਂ ਚੋਣਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਨੂੰ ਸੇਵਾ ਦਾ ਮੌਕਾ ਦੇ ਕੇ ਪੰਜਾਬ ਨੂੰ ਮੁੜ ਖ਼ੁਸ਼ਹਾਲੀ ਅਤੇ ਤਰੱਕੀ ਦੀ ਲੀਹ ‘ਤੇ ਲਿਆਂਦਾ ਜਾਵੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਇਕ ਭੈਣ ਦੇ ਨਾਤੇ ਪੰਜਾਬ ਦੀ ਇਸ ਲੜਾਈ ਵਿਚ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਗੇ। ਇਸ ਮੌਕੇ ਹਲਕਾ ਇੰਚਾਰਜ ਵਿਕਾਸ ਸ਼ਰਮਾ ਨੇ ਮੁੱਖ ਮੰਤਰੀ ਰੇਖਾ ਗੁਪਤਾ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਹਲਕਾ ਘਨੌਰ ਦੇ ਸਮੂਹ ਵਰਕਰ ਅਤੇ ਆਮ ਲੋਕ ਨਸ਼ਿਆਂ ਖ਼ਿਲਾਫ਼ ਇਸ ਮੁਹਿੰਮ ਨੂੰ ਪਿੰਡ-ਪਿੰਡ ਤੱਕ ਲੈ ਕੇ ਜਾਣਗੇ। ਪ੍ਰੋਗਰਾਮ ਦੌਰਾਨ ਸੀਨੀਅਰ ਭਾਜਪਾ ਆਗੂ ਰਜਿੰਦਰ ਤਲਵਾਰ, ਮੰਡਲ ਪ੍ਰਧਾਨ ਕਮਲਜੀਤ ਸਿੰਘ, ਰਜਨੀਸ਼ ਕੁਮਾਰ, ਸਤਨਾਮ ਸਿੰਘ, ਜ਼ਿਲ੍ਹਾ ਮਹਾਂਮੰਤਰੀ ਗੌਰਵ ਸ਼ਰਮਾ, ਅਮਿਤ ਅਰੋੜਾ, ਜ਼ਿਲ੍ਹਾ ਮੀਤ ਪ੍ਰਧਾਨ ਹਰਜਿੰਦਰ ਸਿੰਘ, ਗੋਲਡੀ ਬਠਾਉਣੀਆਂ, ਬਲਕਾਰ ਸਿੰਘ ਐਸ.ਸੀ. ਵਿੰਗ ਪ੍ਰਧਾਨ, ਅਮਨਦੀਪ ਸਿੰਘ ਭਿੰਡਰ, ਗੌਤਮ ਸੂਦ, ਕਿਰਨਜੀਤ ਸਿੰਘ, ਨੇਤਰਪਾਲ ਹਰਪਾਲਪੁਰ, ਤਰਸੇਮ ਸਿੰਘ, ਕੁਲਬੀਰ ਸਿੰਘ, ਗੁਰਜੀਤ ਸਿੰਘ, ਵਿਨੋਦ ਕੁਮਾਰ, ਸਚਿਨ ਸੂਦ, ਗੁਰਦਮਨ ਸਿੰਘ, ਜਾਗਰ ਸਿੰਘ, ਜੋਗਿੰਦਰ ਰਾਮ, ਸੋਹਣ ਲਾਲ, ਪ੍ਰਵੀਨ ਕੁਮਾਰ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ, ਜੀਵਨਜੋਤ ਸਿੰਘ, ਫੌਜੀ ਸਾਹਬ ਉਂਟਸਰ, ਸੋਨੂੰ ਸਿੰਘ, ਅੰਮ੍ਰਿਤ ਲਾਲ, ਡਿੰਪੀ, ਲਾਲੀ ਸਿੰਘ, ਸੁਰਿੰਦਰ ਸਿੰਘ, ਸਚਿਨ ਕੁਮਾਰ, ਧੀਰਜ ਕੁਮਾਰ, ਪਵਨ ਕੁਮਾਰ, ਤੇਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਥਾਨਕ ਭਾਜਪਾ ਆਗੂ ਅਤੇ ਇਲਾਕਾ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ‘ ਹਮਾਰੇ ਰਾਮ’ ਨਾਟਕ ਦਾ ਮੰਚਨ ਦੇਖ ਪਟਿਆਲਵੀਆਂ ਨੇ ਕੀਤੀ ਸੂਬਾ ਸਰਕਾਰ ਦੀ ਸ਼ਲਾਘਾ ਅਗਲੀ ਖ਼ਬਰ ਸਬ-ਇੰਸਪੈਕਟਰ ਕੁਲਦੀਪ ਸਿੰਘ ਨੇ ਸੰਭਾਲਿਆ ਮਵੀ ਪੁਲਿਸ ਚੌਕੀ ਦਾ ਚਾਰਜ
Ad Position 24