22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਹਲਕਾ ਸਮਾਣਾ ’ਚ 12,615 ਕੱਚੇ ਮਕਾਨ ਪੱਕੇ ਕਰਨ ਲਈ ਮਨਜ਼ੂਰ- ਵਿਧਾਇਕ ਚੇਤਨ ਸਿੰਘ ਜੌੜਾਮਾਜਰਾ

ਸਮਾਣਾ, 21 ਸਤੰਬਰ (ਸਾਹਿਬ ਸਿੰਘ)- ਹਲਕਾ ਸਮਾਣਾ ਦੇ ਵਸਨੀਕਾਂ ਲਈ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ–ਗ੍ਰਾਮੀਣ ਤਹਿਤ ਹਲਕੇ ਵਿਚ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ 12,615 ਕੇਸ ਮਨਜ਼ੂਰ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਪੇਂਡੂ ਖੇਤਰਾਂ ਵਿਚ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਪੱਕੀ ਛੱਤ ਮੁਹੱਈਆ ਕਰਵਾਉਣਾ ਹੈ।

Ad Position 21
No active advertisement
ਸਮਾਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ। ਤਸਵੀਰ : ਸਾਹਿਬ ਸਿੰਘ 22-09-2026
ਸਮਾਣਾ, 21 ਸਤੰਬਰ (ਸਾਹਿਬ ਸਿੰਘ)- ਹਲਕਾ ਸਮਾਣਾ ਦੇ ਵਸਨੀਕਾਂ ਲਈ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ–ਗ੍ਰਾਮੀਣ ਤਹਿਤ ਹਲਕੇ ਵਿਚ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ 12,615 ਕੇਸ ਮਨਜ਼ੂਰ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਪੇਂਡੂ ਖੇਤਰਾਂ ਵਿਚ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਪੱਕੀ ਛੱਤ ਮੁਹੱਈਆ ਕਰਵਾਉਣਾ ਹੈ। ਵਿਧਾਇਕ ਜੌੜਾਮਾਜਰਾ ਨੇ ਕਿਹਾ ਕਿ ਕੱਚੇ ਮਕਾਨਾਂ ਵਿਚ ਰਹਿ ਰਹੇ ਪਰਿਵਾਰਾਂ ਲਈ ਪੱਕੇ ਮਕਾਨ ਮਿਲਣਾ ਵੱਡੀ ਰਾਹਤ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਯੋਗ ਲਾਭਪਾਤਰੀਆਂ ਨੂੰ ਯੋਜਨਾ ਦੇ ਨਿਯਮਾਂ ਅਨੁਸਾਰ ਮਕਾਨ ਬਣਾਉਣ ਲਈ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੇਂਡੂ ਪਰਿਵਾਰਾਂ ਦੇ ਜੀਵਨ ਪੱਧਰ ਵਿਚ ਸੁਧਾਰ ਆਵੇਗਾ ਅਤੇ ਲੋਕਾਂ ਨੂੰ ਮੌਸਮ ਦੀ ਮਾਰ ਤੋਂ ਸੁਰੱਖਿਅਤ ਰਹਿਣ ਲਈ ਪੱਕੀ ਛੱਤ ਮਿਲੇਗੀ। ਉਨ੍ਹਾਂ ਕਿਹਾ ਕਿ ਹਲਕਾ ਸਮਾਣਾ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਵੀ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਯੋਗ ਪਰਿਵਾਰਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਸਬੰਧਤ ਵਿਭਾਗਾਂ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਆਖਿਆ ਕਿ ‘ਮਾਨ’ ਸਰਕਾਰ ਨੇ ਸਾਰੇ ਚੋਣ ਵਾਅਦੇ ਪੂਰੇ ਕਰ ਦਿੱਤੇ ਹਨ। ਉਨ੍ਹਾਂ ਨਾਲ ‘ਆਪ’ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਮਿੰਟੂ ਅਤੇ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਚੇਅਰਮੈਨ ਗੁਰਦੇਵ ਸਿੰਘ ਟਿਵਾਣਾ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਪੀ. ਦੀ ਕਿੱਲਤ ਨੇ ਕਿਸਾਨਾਂ ਦੀ ਵਧਾਈ ਚਿੰਤਾ, ਬਲੈਕ ’ਚ 2000 ਰੁਪਏ ਤੱਕ ਵਿਕ ਰਹੀ- ਮੋਣੀ ਭਾਂਖਰ ਅਗਲੀ ਖ਼ਬਰ ਏ. ਟੀ. ਐਮ. ਬਦਲ ਕੇ 50 ਹਜ਼ਾਰ ਦੀ ਮਾਰੀ ਠੱਗੀ ਮੋਟਰਸਾਈਕਲ-ਛੋਟੇ ਹਾਥੀ ਦਰਮਿਆਨ ਟੱਕਰ ’ਚ ਇਕ ਦੀ ਮੌਤ
Ad Position 24