22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

‘ ਮਾਨ ਦੇ ਮੁਨਾਫ਼ੇ’ ਮੁਹਿੰਮ ਦੀ ਹੋਈ ਸ਼ੁਰੂਆਤ ਨਾਲ ਆਮ ਲੋਕਾਂ ਨੂੰ ਸਰਕਾਰੀ ਸਹੂਲਤਾਂ ਦੇ ਲਾਭ ਮਿਲੇਗਾ- ਬਲਜਿੰਦਰ ਸਿੰਘ ਢਿੱਲੋਂ

ਪਟਿਆਲਾ, 21 ਸਤੰਬਰ (ਮਨਦੀਪ ਸਿੰਘ ਖਰੌੜ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੁਧਿਆਣਾ ਦੇ ਇੰਡੋਰ ਸਟੇਡੀਅਮ ਵਿਖੇ ਸਮਾਗਮ ਵਿਚ ‘ਮਾਨ ਦੇ ਮੁਨਾਫ਼ੇ’ ਵਾਲੀ ਸ਼ੁਰੂ ਕੀਤੀ ਮੁਹਿੰਮ ਪੰਜਾਬੀਆਂ ਲਈ ਇਕ ਸ਼ਲਾਘਾਯੋਗ ਉਪਰਾਲਾ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਐਗਰੋ ਦੇ ਚੇਅਰਮੈਨ ਅਤੇ ਲੋਕ ਸਭਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 22-09-2026
ਪਟਿਆਲਾ, 21 ਸਤੰਬਰ (ਮਨਦੀਪ ਸਿੰਘ ਖਰੌੜ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੁਧਿਆਣਾ ਦੇ ਇੰਡੋਰ ਸਟੇਡੀਅਮ ਵਿਖੇ ਸਮਾਗਮ ਵਿਚ ‘ਮਾਨ ਦੇ ਮੁਨਾਫ਼ੇ’ ਵਾਲੀ ਸ਼ੁਰੂ ਕੀਤੀ ਮੁਹਿੰਮ ਪੰਜਾਬੀਆਂ ਲਈ ਇਕ ਸ਼ਲਾਘਾਯੋਗ ਉਪਰਾਲਾ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਐਗਰੋ ਦੇ ਚੇਅਰਮੈਨ ਅਤੇ ਲੋਕ ਸਭਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਨੇ ਕੀਤਾ। ਉਨ੍ਹਾਂ ਦਸਿਆ ਕਿ ਇਸ ਮੁਹਿੰਮ ਤਹਿਤ ਸੂਬੇ ਵਿਚ ਆਮ ਲੋਕਾਂ ਨੂੰ ਘਰ-ਘਰ ਜਾ ਕੇ ਸਰਕਾਰੀ ਯੋਜਨਾਵਾਂ ਤੇ ਸਹੂਲਤਾਂ ਬਾਰੇ ਦੱਸਣਗੇ ਤਾਂ ਕਿ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਆਉਣ ਵਾਲਿਆਂ 2027 ਚੋਣਾਂ ਦਾ ਬਿਗੁਲ ਵਜਾ ਦਿੱਤਾ ਹੈ ਅਤੇ ਇਸ ਮੌਕੇ ਉਨ੍ਹਾਂ ਦਸਿਆ ਕਿ ਰਿਪੋਰਟ ਅਨੁਸਾਰ 2.68 ਲੱਖ ਤੋਂ ਵੱਧ ਬੂਥ ਕਮੇਟੀਆਂ ਦੇ ਮੈਬਰਾਂ ਦੀ ਸ਼ਮੂਲੀਅਤ ਹੋਵੇਗੀ। ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਿਸ਼ਨ 2027 ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪਾਰਟੀ ਦੀਆਂ ਨੀਤੀਆ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਪੰਜਾਬ ਸਮੇਤ ਪਟਿਆਲਾ ਜ਼ਿਲ੍ਹੇ ਵਿਚ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਵਿਚ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਵਾਲੰਟੀਅਰ ਵੀ ਭਾਗ ਲੈਣਗੇ। ਇਸ ਮੌਕੇ ਪੰਜਾਬ ਸਟੇਟ ਫੋਰੈਸਟ ਡਿਵੈਲਪਮੈਂਟ ਦੇ ਡਾਇਰੈਕਟਰ ਮੇਘ ਚੰਦ ਸ਼ੇਰਮਾਜਰਾ, ਸਿਹਤ ਵਿਭਾਗ ਦੇ ਵਾਈਸ ਚੇਅਰਮੈਨ ਵਿੱਕੀ ਘਨੌਰ, ਲਖਵਿੰਦਰ ਸਿੰਘ ਢਿੱਲੋਂ ਲੋਕ ਸਭਾ ਆਫਿਸ ਇੰਚਾਰਜ, ਗੱਜਣ ਸਿੰਘ ਜ਼ਿਲ੍ਹਾ ਮੀਡੀਆ ਸੈਕਟਰੀ ਤੇ ਗੁਲਜਾਰ ਪਟਿਆਲਵੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀਬੀ ਮੁਖਮੇਲਪੁਰ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਪਟਿਆਲਾ ਦੇ ਮੈਂਬਰਾਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਡੀ. ਏ. ਪੀ. ਦੀ ਕਿੱਲਤ ਨੇ ਕਿਸਾਨਾਂ ਦੀ ਵਧਾਈ ਚਿੰਤਾ, ਬਲੈਕ ’ਚ 2000 ਰੁਪਏ ਤੱਕ ਵਿਕ ਰਹੀ- ਮੋਣੀ ਭਾਂਖਰ
Ad Position 24