ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਮਾਈ ਭਾਰਤ ਸੰਬੰਧੀ ਵਿਚਾਰ ਗੋਸ਼ਟੀ ਕਰਵਾਈ
ਦੇਵੀਗੜ੍ਹ, 21 ਸਤੰਬਰ (ਰਾਜਿੰਦਰ ਸਿੰਘ ਮੌਜੀ)- ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਰੈੱਡ ਰਿਬਨ ਕਲੱਬ ਵਲੋਂ ਮਾਈ ਭਾਰਤ ਵਿਭਾਗ ਦੇ ਸਹਿਯੋਗ ਨਾਲ ਵਿਚਾਰ ਗੋਸ਼ਟੀ ਕਰਵਾਈ ਗਈ। ਇਹ ਸਮਾਗਮ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ.
ਦੇਵੀਗੜ੍ਹ, 21 ਸਤੰਬਰ (ਰਾਜਿੰਦਰ ਸਿੰਘ ਮੌਜੀ)- ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਰੈੱਡ ਰਿਬਨ ਕਲੱਬ ਵਲੋਂ ਮਾਈ ਭਾਰਤ ਵਿਭਾਗ ਦੇ ਸਹਿਯੋਗ ਨਾਲ ਵਿਚਾਰ ਗੋਸ਼ਟੀ ਕਰਵਾਈ ਗਈ। ਇਹ ਸਮਾਗਮ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ. ਤੇਜਿੰਦਰ ਪਾਲ ਸਿੰਘ ਦੀ ਅਗਵਾਈ ਤੇ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੀ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਦੇ ਨਿਰਦੇਸ਼ਾਂ ਤਹਿਤ ਕੀਤਾ ਗਿਆ। ਵਿਚਾਰ ਗੋਸ਼ਟੀ ਵਿਚ ਮਾਈ ਭਾਰਤ ਵਿਭਾਗ ਦੀ ਅਸਿਸਟੈਂਟ ਡਾਇਰੈਕਟਰ ਮੋਨਿਕਾ ਦਲਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਾਈ ਭਾਰਤ- ਮੇਰਾ ਯੁਵਾ ਭਾਰਤ ਦੇ ਉਦੇਸ਼ਾਂ, ਕਾਰਜ-ਪ੍ਰਣਾਲੀ ਅਤੇ ਨੌਜਵਾਨਾਂ ਲਈ ਉਪਲਬਧ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮਾਈ ਭਾਰਤ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਦੀ ਪ੍ਰਕਿਰਿਆ ਨਾਲ ਜੋੜਦਿਆਂ ਉਨ੍ਹਾਂ ਵਿਚ ਲੀਡਰਸ਼ਿਪ, ਜ਼ਿੰਮੇਵਾਰੀ, ਸੇਵਾ ਭਾਵਨਾ ਅਤੇ ਸਮਾਜਿਕ ਭਾਗੀਦਾਰੀ ਦੀ ਭਾਵਨਾ ਪੈਦਾ ਕਰਨਾ ਹੈ। ਮੋਨਿਕਾ ਦਲਾਲ ਨੇ ਵਿਦਿਆਰਥੀਆਂ ਨੂੰ ਮਾਈ ਭਾਰਤ ਦੇ ਪੋਰਟਲ ’ਤੇ ਰਜਿਸਟ੍ਰੇਸ਼ਨ, ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈਣ ਤੇ ਉਨ੍ਹਾਂ ਰਾਹੀਂ ਆਪਣੇ ਗਿਆਨ, ਹੁਨਰ ਤੇ ਤਜਰਬੇ ਨੂੰ ਵਧਾਉਣ ਸੰਬੰਧੀ ਵੀ ਜਾਣਕਾਰੀ ਦਿੱਤੀ। ਇਸ ਮੌਕੇ ਨੋਡਲ ਅਫ਼ਸਰ ਡਾ. ਤੇਜਿੰਦਰ ਪਾਲ ਸਿੰਘ ਨੇ ਕਿਹਾ ਕਿ ਅੱਜ ਦੇ ਨੌਜਵਾਨ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹਨ। ਕਾਲਜ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਨੇ ਮਾਈ ਭਾਰਤ ਵਿਭਾਗ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ। ਇਸ ਮੌਕੇ ਇੰਦਰਪ੍ਰੀਤ ਸਿੰਘ ਤੇ ਪ੍ਰੋ. ਜਸਵੀਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ।