22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪੰਜਾਬ ਵਾਸੀਆਂ ਦਾ ‘ਆਪ’ ਸਰਕਾਰ ਤੋਂ ਮੋਹ ਭੰਗ, ਹੁਣ ਜਨਤਾ ਮੰਗ ਰਹੀ ਹੈ ਹਿਸਾਬ- ਕੈਂਥ

ਨਾਭਾ, 21 ਸਤੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਜਨਤਾ ਨਾਲ ਕੀਤੇ ਵੱਡੇ-ਵੱਡੇ ਵਾਅਦੇ ਪੂਰੇ ਕਰਨ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 22-09-2026
ਨਾਭਾ, 21 ਸਤੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਜਨਤਾ ਨਾਲ ਕੀਤੇ ਵੱਡੇ-ਵੱਡੇ ਵਾਅਦੇ ਪੂਰੇ ਕਰਨ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਨਾਭਾ ਵਿਚ ਭਾਜਪਾ ਦਾ ਜਨ-ਸੰਪਰਕ ਮੁਹਿੰਮ ਤੇਜ਼ ਕਰਦਿਆਂ ਕਿਹਾ ਕਿ ਲੋਕ ਹੁਣ ਸਿਰਫ਼ ਐਲਾਨ ਤੇ ਸਿਆਸੀ ਭਾਸ਼ਣ ਨਹੀਂ, ਸਗੋਂ ਆਪਣੇ ਸਵਾਲਾਂ ਦੇ ਠੋਸ ਜਵਾਬ ਮੰਗ ਰਹੇ ਹਨ। ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਬਦਲਣ, ਰੁਜ਼ਗਾਰ ਦੇਣ, ਨਸ਼ਾ ਖ਼ਤਮ ਕਰਨ, ਭ੍ਰਿਸ਼ਟਾਚਾਰ ’ਤੇ ਨਕੇਲ ਕੱਸਣ ਅਤੇ ਬਿਹਤਰ ਕਾਨੂੰਨ-ਵਿਵਸਥਾ ਦੇਣ ਦੇ ਵੱਡੇ ਦਾਅਵੇ ਕੀਤੇ ਸਨ ਪਰ ਜ਼ਮੀਨੀ ਪੱਧਰ ’ਤੇ ਤਸਵੀਰ ਇਸ ਦੇ ਉਲਟ ਦਿਖਾਈ ਦੇ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਅੱਜ ਨਸ਼ਿਆਂ, ਅਪਰਾਧ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਵਧਦੇ ਆਰਥਿਕ ਬੋਝ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੰਜਾਬ ਦੀ ਜਨਤਾ ਨੂੰ ਦੱਸਣਾ ਚਾਹੀਦਾ ਹੈ ਕਿ ਚੋਣਾਂ ਤੋਂ ਪਹਿਲਾਂ ਕੀਤੇ ਗਏ ਕਿੰਨੇ ਵਾਅਦੇ ਪੂਰੇ ਹੋਏ ਅਤੇ ਕਿੰਨੇ ਸਿਰਫ਼ ਸਿਆਸੀ ਐਲਾਨਾਂ ਤੱਕ ਹੀ ਸੀਮਤ ਰਹਿ ਗਏ। ਕੈਂਥ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰ ਤੋਂ ਜਵਾਬਦੇਹੀ ਮੰਗ ਰਹੇ ਹਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਜਨਤਕ ਮੁੱਦੇ ਕੇਂਦਰੀ ਚਰਚਾ ਦਾ ਵਿਸ਼ਾ ਬਣਨਗੇ। ਹਲਕਾ ਨਾਭਾ ਦੀ ਸਥਿਤੀ ਬਾਰੇ ਬੋਲਦਿਆਂ ਕੈਂਥ ਨੇ ਕਿਹਾ ਕਿ ਆਊਟਰ ਕਲੋਨੀਆਂ ਦੀਆਂ ਸਮੱਸਿਆਵਾਂ ਨੂੰ ਪਿਛਲੀਆਂ ਸਰਕਾਰਾਂ ਦੇ ਨਾਲ-ਨਾਲ ਮੌਜੂਦਾ ਸਰਕਾਰ ਨੇ ਵੀ ਅਣਗੌਲਿਆ ਕੀਤਾ ਹੈ। ਇਨ੍ਹਾਂ ਖੇਤਰਾਂ ਦੇ ਵਸਨੀਕ ਲੰਬੇ ਸਮੇਂ ਤੋਂ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਫ਼ਾਈ, ਸਟਰੀਟ ਲਾਈਟਾਂ, ਪਾਰਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਾਭਾ ਵਿਚ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਵੀ ਲੋਕਾਂ ਵਿਚ ਗੰਭੀਰ ਚਿੰਤਾ ਹੈ। ਕੈਂਥ ਨੇ ਕਿਹਾ ਕਿ ਭਾਜਪਾ ਲੋਕਾਂ ਵਿਚ ਜਾ ਕੇ ਸਥਾਨਕ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਏਗੀ ਅਤੇ ਪੰਜਾਬ ਦੇ ਵਿਕਾਸ, ਰੁਜ਼ਗਾਰ, ਸੁਸ਼ਾਸਨ, ਕਾਨੂੰਨ-ਵਿਵਸਥਾ ਅਤੇ ਸਮਾਜਿਕ ਨਿਆਂ ਨੂੰ ਕੇਂਦਰ ਵਿਚ ਰੱਖ ਕੇ ਆਪਣਾ ਏਜੰਡਾ ਲੋਕਾਂ ਸਾਹਮਣੇ ਰੱਖੇਗੀ। ਉਨ੍ਹਾਂ ਕਿਹਾ ਕਿ 2027 ਵਿਚ ਪੰਜਾਬ ਦੇ ਲੋਕ ਸਰਕਾਰ ਦੇ ਕੰਮਕਾਜ ਅਤੇ ਆਪਣੇ ਤਜਰਬਿਆਂ ਦੇ ਆਧਾਰ ’ਤੇ ਆਪਣਾ ਫ਼ੈਸਲਾ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਡੈਮੋਕਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਵਲੋਂ ਵਿੱਤ ਮੰਤਰੀ ਨਾਲ ਮੀਟਿੰਗ ਅਗਲੀ ਖ਼ਬਰ ਅਧੂਰੀਆਂ ਡਿਗਰੀਆਂ ਪੂਰੀਆਂ ਕਰਨ ਲਈ ਮੁੜ ‘ਗੋਲਡਨ ਚਾਂਸ’ ਜਾਰੀ ਕਰੇ ਪੰਜਾਬੀ ਯੂਨੀਵਰਸਿਟੀ- ਮਿਸਲ ਸਤਲੁਜ
Ad Position 24