ਪੰਜਾਬ ’ਚ ਕਾਂਗਰਸ ਦਾ ਪਰਿਵਾਰ ਵਧ ਰਿਹਾ ਹੈ- ਰਛਪਾਲ ਸਿੰਘ
ਸਮਾਣਾ, 21 ਸਤੰਬਰ (ਸਾਹਿਬ ਸਿੰਘ)- ਕਾਂਗਰਸ ਪਾਰਟੀ ਵਲੋਂ ਕਿਸਾਨਾਂ ਅਤੇ ਖੇਤੀਬਾੜੀ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਕਾਂਗਰਸ ਦਾ ਸੂਬੇ ਵਿਚ ਪਰਿਵਾਰ ਵਾਧਾ ਹੁੰਦਾ ਜਾ ਰਿਹਾ ਹੈ।
ਸਮਾਣਾ, 21 ਸਤੰਬਰ (ਸਾਹਿਬ ਸਿੰਘ)- ਕਾਂਗਰਸ ਪਾਰਟੀ ਵਲੋਂ ਕਿਸਾਨਾਂ ਅਤੇ ਖੇਤੀਬਾੜੀ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਕਾਂਗਰਸ ਦਾ ਸੂਬੇ ਵਿਚ ਪਰਿਵਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਦਰਸ਼ਨ ਸਿੰਘ ਪਿੰਡ ਖੇੜੀ ਮੱਲਾਂ ਦੇ ਪਤਵੰਤੇ ਸਾਥੀਆਂ ਨੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਵਿਚ ਸ਼ਾਮਲ ਹੋਏ ਸਾਥੀਆਂ ਦਾ ਕਾਂਗਰਸੀ ਆਗੂਆਂ ਵਲੋਂ ਸਵਾਗਤ ਕੀਤਾ ਗਿਆ। ਰਛਪਾਲ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਖੇਤੀਬਾੜੀ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਕਾਂਗਰਸ ਵਲੋਂ ਲੋਕਾਂ ਦੀ ਆਵਾਜ਼ ਉਠਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਲੋਕਾਂ ਦਾ ਕਾਂਗਰਸ ਪ੍ਰਤੀ ਭਰੋਸਾ ਵਧ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਸਰਗਰਮੀਆਂ ਹੋਰ ਤੇਜ਼ ਕੀਤੀਆਂ ਜਾਣਗੀਆਂ। ਇਸ ਮੌਕੇ ਜਗਪਾਲ ਸਿੰਘ ਪੰਧੇਰ, ਪਰਮਿੰਦਰ ਸਿੰਘ ਪੰਧੇਰ, ਸ਼ੇਰ ਸਿੰਘ ਜੁਨੇਜਾ ਆਦਿ ਸਮੇਤ ਪਾਰਟੀ ਦੇ ਵਰਕਰ ਤੇ ਆਗੂ ਹਾਜ਼ਰ ਸਨ।