22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

ਭੁੱਨਰਹੇੜੀ, 21 ਸਤੰਬਰ (ਧਨਵੰਤ ਸਿੰਘ)- ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਖੇਤ ਵਿਚ ਹੀ ਸੁਚੱਜਾ ਪ੍ਰਬੰਧਨ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਦਫ਼ਤਰ ਬਲਾਕ ਭੁੱਨਰਹੇੜੀ ਵਲੋਂ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਮਿੱਟੀ ਤੇ ਵਾਤਾਵਰਨ ’ਤੇ ਪੈਣ ਵਾਲੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਆਧੁਨਿਕ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 22-09-2026
ਭੁੱਨਰਹੇੜੀ, 21 ਸਤੰਬਰ (ਧਨਵੰਤ ਸਿੰਘ)- ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਖੇਤ ਵਿਚ ਹੀ ਸੁਚੱਜਾ ਪ੍ਰਬੰਧਨ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਦਫ਼ਤਰ ਬਲਾਕ ਭੁੱਨਰਹੇੜੀ ਵਲੋਂ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਮਿੱਟੀ ਤੇ ਵਾਤਾਵਰਨ ’ਤੇ ਪੈਣ ਵਾਲੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਆਧੁਨਿਕ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਵਿਭਾਗ ਦੀ ਅਸਿਸਟੈਂਟ ਟੈਕਨੀਕਲ ਮੈਨੇਜਰ ਵਿਸ਼ਾਲੀ ਰਾਣੀ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੋਣ ਦੇ ਨਾਲ-ਨਾਲ ਮਿੱਟੀ ਵਿਚ ਮੌਜੂਦ ਲਾਹੇਵੰਦ ਜੀਵ ਤੇ ਮਿੱਤਰ ਕੀੜੇ ਵੀ ਨਸ਼ਟ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੇ ਧੂੰਏਂ ਕਾਰਨ ਹਵਾ ਪ੍ਰਦੂਸ਼ਿਤ ਹੁੰਦੀ ਹੈ, ਜਿਸ ਦਾ ਮਨੁੱਖੀ ਸਿਹਤ ’ਤੇ ਵੀ ਮਾੜਾ ਪ੍ਰਭਾਵ ਪੈਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਇਨ-ਸਿਟੂ ਸਟਰਾਅ ਮੈਨੇਜਮੈਂਟ ਤਕਨੀਕਾਂ ਰਾਹੀਂ ਖੇਤ ਵਿਚ ਹੀ ਇਸ ਦਾ ਪ੍ਰਬੰਧਨ ਕੀਤਾ ਜਾਵੇ। ਇਸ ਮੌਕੇ ਅਮਨਿੰਦਰ ਸਿੰਘ ਰਾਣਾ, ਗੁਰਸ਼ਰਨ ਸਿੰਘ, ਜਗਤਾਰ ਸਿੰਘ ਮੱਲੀ, ਤੇਜਿੰਦਰ ਸਿੰਘ ਸੰਧੂ, ਰਵਿੰਦਰ ਸਿੰਘ ਤੇ ਅਮਨਦੀਪ ਸਿੰਘ ਠਾਕਰਗੜ੍ਹ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਦੇ ਆਗੂਆਂ ਵਲੋਂ ਹੈਰੀ ਮੁਖਮੈਲਪੁਰ ਦਾ ਸਨਮਾਨ ਅਗਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚਲਦਿਆਂ ਵਿਅਕਤੀ ਦੀ ਕੀਤੀ ਕੁੱਟਮਾਰ, ਦੋ ਨਾਮਜ਼ਦ
Ad Position 24