22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਵਿਅਕਤੀ ’ਤੇ ਹਮਲਾ ਨਿੰਦਣਯੋਗ- ਕਰਨ ਕੌੜਾ

ਪਟਿਆਲਾ, 21 ਸਤੰਬਰ (ਅ. ਸ.

Ad Position 21
No active advertisement
ਅਜੀਤ ਡੈਸਕ 22-09-2026
ਪਟਿਆਲਾ, 21 ਸਤੰਬਰ (ਅ. ਸ. ਆਹਲੂਵਾਲੀਆ)-ਜ਼ਿਲ੍ਹਾ ਸੰਗਰੂਰ ਦੇ ਵਸਨੀਕ ਜਗਸੀਰ ਸਿੰਘ ਵਲੋਂ ਨਸ਼ਿਆਂ ਵਿਰੁੱਧ ਸੋਸ਼ਲ ਮੀਡੀਆ ’ਤੇ ਵੀਡੀਓ ਪਾਉਣ ਤੋਂ ਬਾਅਦ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰ ਨਾਲ ਵਾਪਰੀ ਘਟਨਾ ਬੇਹੱਦ ਨਿੰਦਣਯੋਗ ਅਤੇ ਚਿੰਤਾਜਨਕ ਹੈ। ਇਹ ਵਿਚਾਰ ਸੀਨੀਅਰ ਭਾਜਪਾ ਆਗੂ ਕਰਨ ਕੌੜਾ ਨੇ ਇਥੇ ਰਾਜਿੰਦਰਾ ਹਸਪਤਾਲ ’ਚ ਜਗਸੀਰ ਸਿੰਘ ਦਾ ਹਾਲ ਚਾਲ ਜਾਣਨ ਮੌਕੇ ਪ੍ਰਗਟ ਕੀਤੇ। ਕੌੜਾ ਨੇ ਕਿਹਾ ਕਿ ਉਹ ਸਰਕਾਰੀ ਰਾਜਿੰਦਰਾ ਹਸਪਤਾਲ ਪਹੁੰਚ ਕੇ ਜਗਸੀਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਤੇ ਪਰਿਵਾਰ ਨੂੰ ਹਰ ਸੰਭਵ ਕਾਨੂੰਨੀ ਅਤੇ ਸਮਾਜਿਕ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਵਿਅਕਤੀ ਤੇ ਉਸਦੇ ਪਰਿਵਾਰ ਉੱਤੇ ਹਮਲਾ ਪੰਜਾਬ ਦੀ ਕਾਨੂੰਨ-ਵਿਵਸਥਾ ਉੱਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਹੈ ਕਿ ਦੋਸ਼ਾਂ ਦੀ ਤੁਰੰਤ ਅਤੇ ਨਿਰਪੱਖ ਜਾਂਚ ਕਰਕੇ ਸਾਰੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਨਸ਼ਿਆਂ ਵਿਰੁੱਧ ਆਵਾਜ਼ ਨੂੰ ਹਿੰਸਾ ਦੇ ਜ਼ੋਰ ’ਤੇ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਅਸੀਂ ਜਗਸੀਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ।
Ad Position 22
No active advertisement
ਪਿਛਲੀ ਖ਼ਬਰ ਰਣਜੋਧ ਸਿੰਘ ਹਡਾਣਾ ਵਲੋਂ ਬਲਾਕ ਪ੍ਰਧਾਨਾਂ ਨਾਲ ਮੀਟਿੰਗ ਅਗਲੀ ਖ਼ਬਰ ਵਿਸ਼ਵ ਪੰਜਾਬੀ ਦਿਵਸ 23 ਨੂੰ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਿਖੇ ਮਨਾਇਆ ਜਾਵੇਗਾ- ਭੁਪਿੰਦਰ ਸਿੰਘ
Ad Position 24