23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਤਿਉਹਾਰਾਂ ਦਾ ਸੀਜ਼ਨ, ਹੁੱਲੜਬਾਜ਼ਾਂ ਤੇ ਸ਼ਰਾਰਤੀ ਅਨਸਰਾਂ ’ਤੇ ਪੁਲਿਸ ਦਾ ਸ਼ਿਕੰਜਾ

ਰਾਜਪੁਰਾ, 22 ਸਤੰਬਰ (ਰਣਜੀਤ ਸਿੰਘ)- ਰਾਜਪੁਰਾ ਸ਼ਹਿਰ ਵਿਚ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖ ਕੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਨੇ ਥਾਣਾ ਮੁਖੀ ਗੁਰਸੇਵਕ ਸਿੰਘ ਸਿੱਧੂ ਦੀ ਅਗਵਾਈ ਵਿਚ ਮੁੱਖ ਚੌਕਾਂ ਤੇ ਬਾਜ਼ਾਰਾਂ ਵਿਚ ਵਹੀਕਲਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ। ਪੁਲਿਸ ਦੀ ਇਸ ਚੈਕਿੰਗ ਦਾ ਮੁੱਖ ਮਕਸਦ ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਰਾਹਤ ਦੇਣੀ ਅਤੇ ਹੁੱਲੜਬਾਜ਼ਾਂ ’ਤੇ ਸ਼ਿਕੰਜਾ ਕੱਸਣਾ ਹੈ ਤਾਂ ਜੋ ਸ਼ਹਿਰ ਵਿਚ ਮਾਹੌਲ ਸ਼ਾਂਤਮਈ ਅਤੇ ਸੁਰੱਖਿਅਤ ਬਣਿਆ ਰਹੇ।

Ad Position 21
No active advertisement
ਅਜੀਤ ਡੈਸਕ 23-09-2026
ਰਾਜਪੁਰਾ, 22 ਸਤੰਬਰ (ਰਣਜੀਤ ਸਿੰਘ)- ਰਾਜਪੁਰਾ ਸ਼ਹਿਰ ਵਿਚ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖ ਕੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਨੇ ਥਾਣਾ ਮੁਖੀ ਗੁਰਸੇਵਕ ਸਿੰਘ ਸਿੱਧੂ ਦੀ ਅਗਵਾਈ ਵਿਚ ਮੁੱਖ ਚੌਕਾਂ ਤੇ ਬਾਜ਼ਾਰਾਂ ਵਿਚ ਵਹੀਕਲਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ। ਪੁਲਿਸ ਦੀ ਇਸ ਚੈਕਿੰਗ ਦਾ ਮੁੱਖ ਮਕਸਦ ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਰਾਹਤ ਦੇਣੀ ਅਤੇ ਹੁੱਲੜਬਾਜ਼ਾਂ ’ਤੇ ਸ਼ਿਕੰਜਾ ਕੱਸਣਾ ਹੈ ਤਾਂ ਜੋ ਸ਼ਹਿਰ ਵਿਚ ਮਾਹੌਲ ਸ਼ਾਂਤਮਈ ਅਤੇ ਸੁਰੱਖਿਅਤ ਬਣਿਆ ਰਹੇ। ਜਾਣਕਾਰੀ ਮੁਤਾਬਿਕ ਅੱਜ ਪੁਲਿਸ ਨੇ ਮੁੱਖ ਚੌਕਾਂ ਅਤੇ ਬਾਜ਼ਾਰਾਂ ਵਿਚ ਹਾਈਟੈੱਕ ਨਾਕਾਬੰਦੀ ਕਰਕੇ ਵਹਨਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਪੁਲਿਸ ਨੇ ਵਾਹਨਾਂ ਦੇ ਕਾਗ਼ਜ਼ਾਤ, ਆਰ.ਸੀ. ਅਤੇ ਕਾਰਾਂ ਦੇ ਸ਼ੀਸ਼ਿਆਂ ’ਤੇ ਲੱਗੀਆਂ ਕਾਲੀਆਂ ਫ਼ਿਲਮਾਂ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਜਿਹੜੇ ਵਾਹਨ ਚਾਲਕਾਂ ਕੋਲ ਪੂਰੇ ਕਾਗ਼ਜ਼ ਨਹੀਂ ਸਨ ਅਤੇ ਕਈ ਹੁੱਲੜਬਾਜ਼ ਬਿਨਾਂ ਹੈਲਮਟ ਦੇ ਬਾਈਕ ਚਲਾ ਰਹੇ ਸਨ ਉਨ੍ਹਾਂ ਦੇ ਚਲਾਨ ਕੀਤੇ ਗਏ। ਇਸ ਸੰਬੰਧੀ ਥਾਣਾ ਮੁਖੀ ਗੁਰਸੇਵਕ ਸਿੰਘ ਸਿੱਧੂ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਹੋਣ ਕਾਰਨ ਬਾਜ਼ਾਰਾਂ ਵਿਚ ਔਰਤਾਂ ਤੇ ਆਮ ਜਨਤਾ ਦੀ ਆਵਾਜਾਈ ਵੱਧ ਜਾਂਦੀ ਹੈ। ਇਹੋ ਜਿਹੇ ਸਮੇਂ ਵਿਚ ਕਈ ਹੁੱਲੜਬਾਜ਼ ਮੋਟਰ ਸਾਈਕਲਾਂ ਤੇ ਪਟਾਕੇ ਪਾ ਕੇ ਜਾਂ ਤੇਜ਼ ਰਫ਼ਤਾਰ ਨਾਲ ਗੱਡੀਆਂ ਚਲਾ ਕੇ ਹੁੁੜਦੁੰਗ ਮਚਾਉਂਦੇ ਹਨ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਬਾਜ਼ਾਰਾਂ ਵਿਚ ਖ਼ਰੀਦਦਾਰੀ ਕਰਨ ਆਈਆਂ ਔਰਤਾਂ ਅਤੇ ਆਮ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਸੀ। ਪੁਲਿਸ ਦੇ ਨਾਕੇ ਕਾਰਨ ਸ਼ਹਿਰ ਵਾਸੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਇਸ ਨਾਲ ਜਿੱਥੇ ਅਪਰਾਧਿਕ ਘਟਨਾਵਾਂ ਨੂੰ ਠੱਲ੍ਹ ਪਵੇਗੀ ਉੱਥੇ ਹੀ ਹੁੱਲੜਬਾਜ਼ਾਂ ਦੀਆਂ ਕਾਰਵਾਈਆਂ ਨੂੰ ਨਕੇਲ ਪਾਈ ਜਾਵੇਗੀ। ਥਾਣਾ ਮੁਖੀ ਸਿੱਧੂ ਨੇ ਕਿਹਾ ਕਿ ਸ਼ਹਿਰ ਵਿਚ ਅਮਨ ਕਾਨੂੰਨ ਦੀ ਸਥਿਤੀ ਹਰ ਹਾਲ ਵਿਚ ਸਹੀ ਰੱਖੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਮਨੀਸ਼ ਸਿਸੋਦੀਆ ਵਲੋਂ ਹਲਕਾ ਪਟਿਆਲਾ ਸ਼ਹਿਰੀ ਦੇ ਬੂਥ ਲੈਵਲ ਵਰਕਰਾਂ ਨਾਲ ਬੈਠਕ ਅਗਲੀ ਖ਼ਬਰ ਨਹਿਰ ’ਚ ਡਿਗਿਆ ਨੌਜਵਾਨ ਤੇਜ਼ ਵਹਾਅ ’ਚ ਰੁੜ੍ਹਿਆ, ਭਾਲ ਜਾਰੀ
Ad Position 24