23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨਾਭਾ ਸ਼ਹਿਰ ਵਿਚ ਕਾਨੂੰਨ-ਵਿਵਸਥਾ ਰੱਬ ਆਸਰੇ ਚੱਲ ਰਹੀ ਹੈ- ਰਾਜੂ ਲੁੱਟ ਦੀ ਸ਼ਿਕਾਇਤ ਤੋਂ ਬਾਅਦ ਪਿਉ-ਧੀ ’ਤੇ ਹਮਲਾ, ਬੱਚੀ ਗੰਭੀਰ ਜ਼ਖ਼ਮੀ

ਨਾਭਾ, 22 ਸਤੰਬਰ (ਵਰਿੰਦਰ ਵਰਮਾ)- ਨਾਭਾ ਸ਼ਹਿਰ ਵਿਚ ਕਾਨੂੰਨ-ਵਿਵਸਥਾ ਰੱਬ ਆਸਰੇ ਚੱਲ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਕਾਰਜਕਾਰੀ ਮੈਂਬਰ ਜ਼ਿਲ੍ਹਾ ਕਮੇਟੀ ਤੇ ਹਲਕਾ ਨਾਭਾ ਤੋਂ ਆਗੂ ਜਤਿੰਦਰ ਸਿੰਘ ਰਾਜੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ, ਉਨ੍ਹਾਂ ਕਿਹਾ ਕਿ ਨਾਭਾ ਵਿਚ ਸਾਹਮਣੇ ਆਈ ਲੁੱਟ ਖੋਹ ਤੇ ਤਿੰਨ ਸਾਲਾਂ ਬੱਚੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਦੀ ਤਾਜ਼ਾ ਘਟਨਾ ਨੇ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪੈਦਾ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 23-09-2026
ਨਾਭਾ, 22 ਸਤੰਬਰ (ਵਰਿੰਦਰ ਵਰਮਾ)- ਨਾਭਾ ਸ਼ਹਿਰ ਵਿਚ ਕਾਨੂੰਨ-ਵਿਵਸਥਾ ਰੱਬ ਆਸਰੇ ਚੱਲ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਕਾਰਜਕਾਰੀ ਮੈਂਬਰ ਜ਼ਿਲ੍ਹਾ ਕਮੇਟੀ ਤੇ ਹਲਕਾ ਨਾਭਾ ਤੋਂ ਆਗੂ ਜਤਿੰਦਰ ਸਿੰਘ ਰਾਜੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ, ਉਨ੍ਹਾਂ ਕਿਹਾ ਕਿ ਨਾਭਾ ਵਿਚ ਸਾਹਮਣੇ ਆਈ ਲੁੱਟ ਖੋਹ ਤੇ ਤਿੰਨ ਸਾਲਾਂ ਬੱਚੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਦੀ ਤਾਜ਼ਾ ਘਟਨਾ ਨੇ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪੈਦਾ ਕਰ ਦਿੱਤੀ ਹੈ। ਮੀਡੀਆ ਰਿਪੋਰਟਾਂ ਅਨੁਸਾਰ 17 ਸਤੰਬਰ ਨੂੰ ਇਕ ਪਰਿਵਾਰ ਨਾਲ ਕਥਿਤ ਲੁੱਟ-ਖੋਹ ਦੀ ਘਟਨਾ ਵਾਪਰੀ, ਜਿਸ ਸੰਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। ਇਸ ਤੋਂ ਦੋ ਦਿਨ ਬਾਅਦ ਬੌੜਾਂ ਨੇੜੇ ਮੋਟਰਸਾਈਕਲ ’ਤੇ ਜਾ ਰਹੇ ਪਿਉ-ਧੀ ’ਤੇ ਤਿੰਨ ਵਿਅਕਤੀਆਂ ਵਲੋਂ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ, ਜਿਸ ਦੌਰਾਨ ਬੱਚੀ ਗੰਭੀਰ ਜ਼ਖ਼ਮੀ ਹੋ ਗਈ ਤੇ ਉਸ ਨੂੰ ਇਲਾਜ ਲਈ ਪੀ.ਜੀ.ਆਈ. ਚੰਡੀਗੜ੍ਹ ਰੈਫ਼ਰ ਕੀਤਾ ਗਿਆ। ਇਸ ਘਟਨਾ ਤੋਂ ਇਹ ਸਵਾਲ ਜ਼ਰੂਰ ਖੜ੍ਹਾ ਹੁੰਦਾ ਹੈ ਕਿ ਜੇਕਰ ਕਿਸੇ ਪਰਿਵਾਰ ਵਲੋਂ ਪੁਲਿਸ ਕੋਲ ਸ਼ਿਕਾਇਤ ਕਰਨ ਤੋਂ ਬਾਅਦ ਵੀ ਉਹ ਸੁਰੱਖਿਅਤ ਨਹੀਂ ਹੈ ਤਾਂ ਆਮ ਨਾਗਰਿਕ ਆਪਣੀ ਸੁਰੱਖਿਆ ਲਈ ਕਿਸ ਕੋਲ ਜਾਵੇ? ਜਤਿੰਦਰ ਸਿੰਘ (ਰਾਜੂ) ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਇਸ ਮਾਮਲੇ ਦੀ ਨਿਰਪੱਖ ਅਤੇ ਤੇਜ਼ੀ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣਾ ਚਾਹੀਦਾ ਹੈ ਅਤੇ ਪੀੜਤ ਪਰਿਵਾਰ ਨੂੰ ਪੂਰੀ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੇ ਨਾਲ-ਨਾਲ ਨਾਭਾ ਸ਼ਹਿਰ ਤੇ ਪਿੰਡਾਂ ਵਿਚ ਲੋਕਾਂ ਦੀ ਸੁਰੱਖਿਆ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।
Ad Position 22
No active advertisement
ਪਿਛਲੀ ਖ਼ਬਰ ਕਰਨ ਸਿੰਘ ਡੀ. ਟੀ. ਓ. ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਤੜਾਂ ਦੇ ਵਾਰਡ ਨੰਬਰ-1 ਤੋਂ ‘ਆਪ’ ਦੇ ਹੱਕ ’... ਅਗਲੀ ਖ਼ਬਰ ਰੋਟਰੀ ਕਲੱਬ ਪਟਿਆਲਾ ਗਰੇਟਰ ਦਾ ਪਿੰਡ ਮਹਿਸਮਪੁਰ ਵਿਖੇ ਸਨਮਾਨ ਸਮਾਰੋਹ ਕਰਵਾਇਆ
Ad Position 24