23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

70 ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ’ਚ ਅੰਡਰ-17 ਬਾਸਕਟਬਾਲ ਦਾ ਹੋਇਆ ਆਗਾਜ਼

ਪਟਿਆਲਾ, 22 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਦੀ ਅਗਵਾਈ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.

Ad Position 21
No active advertisement
ਅਜੀਤ ਡੈਸਕ 23-09-2026
ਪਟਿਆਲਾ, 22 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਦੀ ਅਗਵਾਈ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕਿਆਂ ਦੇ ਬਾਸਕਟਬਾਲ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਮਲਟੀਪਰਪਜ਼ ਸਕੂਲ ਮਿਡਲ ਬਰਾਂਚ ਪੰਜਾਬੀ ਬਾਗ ਪਟਿਆਲਾ ਵਿਖੇ ਹੋਇਆ ਆਗਾਜ਼।ਇਸ ਟੂਰਨਾਮੈਂਟ ਵਿੱਚ ਅੰਡਰ-17 ਲੜਕਿਆਂ ਦੀਆਂ 26 ਟੀਮਾਂ ਹਿੱਸਾ ਲੈ ਰਹੀਆਂ ਹਨ। ਪ੍ਰਿੰਸੀਪਲ ਵਿਜੇ ਕਪੂਰ ਸਟੇਟ ਆਵਰਡੀ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਉਚੇਚੇ ਤੌਰ ’ਤੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।ਅੱਜ ਦੇ ਹੋਏ ਮੁਕਾਬਲਿਆਂ ਵਿੱਚ ਮਲਟੀਪਰਪਜ਼ ਸਕੂਲ ਵਿੰਗ ਪਟਿਆਲਾ ਨੇ ਲੁਧਿਆਣੇ ਨੂੰ, ਰੂਪਨਗਰ ਨੇ ਮੋਗੇ ਨੂੰ, ਕਪੂਰਥਲਾ ਨੇ ਸ਼ਹੀਦ ਭਗਤ ਸਿੰਘ ਨਗਰ ਨੂੰ ਬਠਿੰਡਾ ਨੇ ਪਠਾਨਕੋਟ ਨੂੰ, ਮੋਹਾਲੀ ਨੇ ਫਾਜ਼ਿਲਕਾ ਨੂੰ ਹਰਾਇਆ। ਇਸ ਮੌਕੇ ਪ੍ਰਿੰਸੀਪਲ ਮਨਿੰਦਰ ਕੌਰ, ਅਮਰਜੋਤ ਸਿੰਘ ਕੋਚ, ਅਮਨਿੰਦਰ ਸਿੰਘ ਬਾਬਾ, ਕਮਲਦੀਪ ਸਿੰਘ ਕੋਚ, ਰਮਨੀਕ ਅਹੂਜਾ ਕੋਚ, ਗੁਰਮੀਤ ਸਿੰਘ ਕੋਚ, ਸ਼ਿਵ ਭੰਡੀਰ, ਅਮਨਦੀਪ ਕੌਰ, ਕੁਲਜੀਤ ਕੌਰ, ਕੁਲਦੀਪ ਕੌਰ, ਤੇਜਿੰਦਰ ਕੌਰ, ਇਰਵਨਦੀਪ ਕੌਰ, ਇੰਦੂ ਬਾਲਾ, ਮੀਨਾ ਸੂਦ, ਹਰਵੀਰ ਕੌਰ, ਖੁਸ਼ਵੰਤ ਸਿੰਘ, ਬਲਵਿੰਦਰ ਸਿੰਘ,ਰਵੀਇੰਦਰ ਸਿੰਘ, ਸਵਾਮੀ, ਗੁਰਿੰਦਰ ਸਿੰਘ, ਸਹਿਜ, ਚਮਕੌਰ ਸਿੰਘ, ਸੁਨੀਲ ਕੁਮਾਰ, ਰਕੇਸ਼ ਕੁਮਾਰ, ਸੁੱਚਾ ਸਿੰਘ ਤੇ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਆਯੁਸ਼ ਕੈਂਪ ਲਗਾਇਆ ਅਗਲੀ ਖ਼ਬਰ ਕਾਂਗਰਸ ਪਾਰਟੀ ਅੰਦਰ ਵੱਡੇ ਪੱਧਰ ’ਤੇ ਬਦਲਾਅ ਨਜ਼ਰ ਆ ਰਹੇ ਹਨ- ਪ੍ਰਬਜਿੰਦਰ ਸਿੰਘ ਬੱਚੀ
Ad Position 24