23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮੰਡੀ ’ਚ ਝੋਨੇ ਦੇ ਲੱਗੇ ਅੰਬਾਰ, ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਬਨੂੜ, 22 ਸਤੰਬਰ (ਭੁਪਿੰਦਰ ਸਿੰਘ)- ਬਨੂੜ ਖੇਤਰ ’ਚ ਕੰਬਾਈਨ ਨਾਲ ਝੋਨੇ ਦੀ ਕਟਾਈ ਦਾ ਕੰਮ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਹੈ, ਪਰ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਗੱਲਬਾਤ ਕਰਦਿਆਂ ਕਿਸਾਨ ਆਗੂ ਕਿਰਪਾਲ ਸਿੰਘ ਸਿਆਊ, ਜਗਜੀਤ ਸਿੰਘ ਜੱਗੀ ਕਰਾਲਾ, ਗੁਰਵਿੰਦਰ ਸਿੰਘ ਸਿਆਊ, ਸਤਨਾਮ ਸਿੰਘ ਸੱਤਾ ਖਲੋਰ, ਤਰਲੋਚਨ ਸਿੰਘ ਨੰਡਿਆਲੀ, ਗੁਰਵਿੰਦਰ ਸਿੰਘ ਬਸੀ ਈਸੇ ਖਾਂ, ਗੁਰਮੀਤ ਸਿੰਘ ਬਸੀ ਈਸੇ ਖਾਂ, ਲਖਵਿੰਦਰ ਸਿੰਘ ਸਰਪੰਚ ਕਰਾਲਾ, ਗੁਰਵਿੰਦਰ ਸਿੰਘ ਸਾਬਕਾ ਸਰਪੰਚ ਰਾਮਪੁਰ, ਗੁਰਦੀਪ ਸਿੰਘ ਬਾਡਿਆ, ਦੀਪ ਰਾਜੋਮਾਜਰਾ ਨੇ ਦੱਸਿਆ ਕਿ ਪੱਕੀ ਹੋਈ ਝੋਨੇ ਦੀ ਫ਼ਸਲ ਨੂੰ ਕਿਸਾਨ ਕੱਟ ਕੇ ਮੰਡੀ ਵਿਚ ਲਿਆ ਰਹੇ ਹਨ ਪਰ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਹਨ।

Ad Position 21
No active advertisement
ਅਜੀਤ ਡੈਸਕ 23-09-2026
ਬਨੂੜ, 22 ਸਤੰਬਰ (ਭੁਪਿੰਦਰ ਸਿੰਘ)- ਬਨੂੜ ਖੇਤਰ ’ਚ ਕੰਬਾਈਨ ਨਾਲ ਝੋਨੇ ਦੀ ਕਟਾਈ ਦਾ ਕੰਮ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਹੈ, ਪਰ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਗੱਲਬਾਤ ਕਰਦਿਆਂ ਕਿਸਾਨ ਆਗੂ ਕਿਰਪਾਲ ਸਿੰਘ ਸਿਆਊ, ਜਗਜੀਤ ਸਿੰਘ ਜੱਗੀ ਕਰਾਲਾ, ਗੁਰਵਿੰਦਰ ਸਿੰਘ ਸਿਆਊ, ਸਤਨਾਮ ਸਿੰਘ ਸੱਤਾ ਖਲੋਰ, ਤਰਲੋਚਨ ਸਿੰਘ ਨੰਡਿਆਲੀ, ਗੁਰਵਿੰਦਰ ਸਿੰਘ ਬਸੀ ਈਸੇ ਖਾਂ, ਗੁਰਮੀਤ ਸਿੰਘ ਬਸੀ ਈਸੇ ਖਾਂ, ਲਖਵਿੰਦਰ ਸਿੰਘ ਸਰਪੰਚ ਕਰਾਲਾ, ਗੁਰਵਿੰਦਰ ਸਿੰਘ ਸਾਬਕਾ ਸਰਪੰਚ ਰਾਮਪੁਰ, ਗੁਰਦੀਪ ਸਿੰਘ ਬਾਡਿਆ, ਦੀਪ ਰਾਜੋਮਾਜਰਾ ਨੇ ਦੱਸਿਆ ਕਿ ਪੱਕੀ ਹੋਈ ਝੋਨੇ ਦੀ ਫ਼ਸਲ ਨੂੰ ਕਿਸਾਨ ਕੱਟ ਕੇ ਮੰਡੀ ਵਿਚ ਲਿਆ ਰਹੇ ਹਨ ਪਰ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਹਨ। ਕਿਸਾਨਾਂ ਨੇ ਦੱਸਿਆ ਕਿ ਇਲਾਕੇ ਦੇ ਕਿਸਾਨ ਜ਼ਿਆਦਾਤਰ ਸਬਜ਼ੀਆਂ ਦੀ ਕਾਸ਼ਤ ਕਰਦੇ ਹਨ। ਜਿਸ ਕਾਰਨ ਉਹ ਅਗੇਤੇ ਪੱਕਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਬਿਜਾਈ ਕਰਦੇ ਹਨ ਤਾਂ ਜੋ ਆਲੂਆਂ ਸਮੇਤ ਹੋਰ ਸਬਜ਼ੀਆਂ ਦੀ ਕਾਸ਼ਤ ਕਰ ਸਕਣ। ਉਨ੍ਹਾਂ ਸੂਬਾ ਸਰਕਾਰ ਤੋਂ ਤੁਰੰਤ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੀ ਮੰਗ ਕੀਤੀ ਤਾਂ ਜੋ ਇਲਾਕੇ ਦੇ ਕਿਸਾਨਾਂ ਨੂੰ ਹੋ ਰਹੀ ਪ੍ਰੇਸ਼ਾਨੀ ਤੋਂ ਬਚਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਵਿੱਕੀ ਘਨੌਰ ਨੇ ਪਿੰਡ ਸੇਹਰੀ ’ਚ ‘ਆਪ’ ਦੇ ਵਰਕਰਾਂ ਨਾਲ ਕੀਤੀ ਮੀਟਿੰਗ ਮਾਨ ਸਰਕਾਰ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਦਾ... ਅਗਲੀ ਖ਼ਬਰ ਸ਼ਿਵ ਸੈਨਾ ਪੰਜਾਬ ਦੀ ਮੀਟਿੰਗ ਹੋਈ ਕਾਲਾ ਭੜੀ ਨੂੰ ਸ਼ਿਵ ਸੈਨਾ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ
Ad Position 24