ਵਿੱਕੀ ਘਨੌਰ ਨੇ ਪਿੰਡ ਸੇਹਰੀ ’ਚ ‘ਆਪ’ ਦੇ ਵਰਕਰਾਂ ਨਾਲ ਕੀਤੀ ਮੀਟਿੰਗ
ਮਾਨ ਸਰਕਾਰ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਦਾ ਦਿੱਤਾ ਸੱਦਾ
ਘਨੌਰ, 22 ਸਤੰਬਰ (ਸਰਦਾਰਾ ਸਿੰਘ ਲਾਛੜੂ)- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਅਤੇ ‘ਆਪ’ ਸਪੋਰਟਸ ਵਿੰਗ ਦੇ ਸੂਬਾ ਪ੍ਰਧਾਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵਲੋਂ ਬਲਾਕ ਸ਼ੰਭੂ ਦੇ ਪਿੰਡ ਸੇਹਰੀ ‘ਚ ਪਾਰਟੀ ਦੇ ਟਕਸਾਲੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਪਿੰਡ-ਪਿੰਡ ਤੱਕ ਪਹੁੰਚਾਉਣ ‘ਤੇ ਵਿਚਾਰ ਕੀਤਾ ਗਿਆ।
ਘਨੌਰ, 22 ਸਤੰਬਰ (ਸਰਦਾਰਾ ਸਿੰਘ ਲਾਛੜੂ)- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਅਤੇ ‘ਆਪ’ ਸਪੋਰਟਸ ਵਿੰਗ ਦੇ ਸੂਬਾ ਪ੍ਰਧਾਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵਲੋਂ ਬਲਾਕ ਸ਼ੰਭੂ ਦੇ ਪਿੰਡ ਸੇਹਰੀ ‘ਚ ਪਾਰਟੀ ਦੇ ਟਕਸਾਲੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਪਿੰਡ-ਪਿੰਡ ਤੱਕ ਪਹੁੰਚਾਉਣ ‘ਤੇ ਵਿਚਾਰ ਕੀਤਾ ਗਿਆ। ਗੱਲਬਾਤ ਕਰਦਿਆਂ ਵਿੱਕੀ ਘਨੌਰ ਨੇ ਕਿਹਾ ਕਿ ‘ਆਪ’ ਦੀ ਅਸਲ ਤਾਕਤ ਇਸ ਦੇ ਟਕਸਾਲੀ ਵਰਕਰ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਟੀਚਾ ਪੰਜਾਬ ਦੇ ਹਰ ਨਾਗਰਿਕ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ ਹੈ। ਉਨ੍ਹਾਂ ਵਰਕਰਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਸਾਂਝੀਆਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੇਲ ਸਿੰਘ ਹਰਪਾਲਪੁਰ, ਮਨਦੀਪ ਸਿੰਘ ਸੇਹਰੀ, ਧਰਮਾ ਸੇਹਰੀ, ਸਤਨਾਮ ਸਿੰਘ ਨੰਬਰਦਾਰ, ਬਬਲੀ ਸੇਹਰੀ ਅਤੇ ਸੰਦੀਪ ਸੇਹਰੀ ਸਮੇਤ ਵਰਕਰ ਹਾਜ਼ਰ ਸਨ।