ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਪਾਵਰਕਾਮ ਮੁੱਖ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ
ਪਟਿਆਲਾ, 23 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋ ਮੁੱਖ ਦਫ਼ਤਰ ਪਾਵਰਕਾਮ, ਪਟਿਆਲਾ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਪੰਜਾਬ ਦੇ ਹਜ਼ਾਰਾਂ ਦੀ ਗਿਣਤੀ ਵਿਚ ਬਿਜਲੀ ਕਾਮਿਆਂ ਵਲੋਂ ਸਮੂਲੀਅਤ ਕੀਤੀ ਗਈ ਅਤੇ ਬਿਜਲੀ ਨਿਗਮ ਮੈਨੇਜ਼ਮੈਟ/ਪੰਜਾਬ ਸਰਕਾਰ ਦਾ ਪਿੱਟ ਸ਼ਿਆਪਾ ਕਰਨ ਉਪਰੰਤ ਫੁਆਰਾ ਚੌਂਕ ਤੱਕ ਮਾਰਚ ਵੀ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੋਰਚੇ ਦੇ ਸਕੱਤਰ ਅਵਤਾਰ ਸਿੰਘ ਕੈਂਥ, ਦਲਵੀਰ ਸਿੰਘ ਜੌਹਲ, ਹਰਪ੍ਰੀਤ ਸਿੰਘ, ਕਰਮਜੀਤ ਸਿੰਘ ਸਿੱਧੂ, ਇੰਜ.
ਬ
ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਦੇ ਆਗੂ ਮੁੱਖ ਦਫ਼ਤਰ ਦੇ ਸਾਹਮਣੇ ਧਰਨਾ ਦਿੰਦੇ ਹੋਏ। ਤਸਵੀਰ : ਪ੍ਰਭਨੂਰ ਸਿੰਘ
24-09-2026
ਪਟਿਆਲਾ, 23 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋ ਮੁੱਖ ਦਫ਼ਤਰ ਪਾਵਰਕਾਮ, ਪਟਿਆਲਾ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਪੰਜਾਬ ਦੇ ਹਜ਼ਾਰਾਂ ਦੀ ਗਿਣਤੀ ਵਿਚ ਬਿਜਲੀ ਕਾਮਿਆਂ ਵਲੋਂ ਸਮੂਲੀਅਤ ਕੀਤੀ ਗਈ ਅਤੇ ਬਿਜਲੀ ਨਿਗਮ ਮੈਨੇਜ਼ਮੈਟ/ਪੰਜਾਬ ਸਰਕਾਰ ਦਾ ਪਿੱਟ ਸ਼ਿਆਪਾ ਕਰਨ ਉਪਰੰਤ ਫੁਆਰਾ ਚੌਂਕ ਤੱਕ ਮਾਰਚ ਵੀ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੋਰਚੇ ਦੇ ਸਕੱਤਰ ਅਵਤਾਰ ਸਿੰਘ ਕੈਂਥ, ਦਲਵੀਰ ਸਿੰਘ ਜੌਹਲ, ਹਰਪ੍ਰੀਤ ਸਿੰਘ, ਕਰਮਜੀਤ ਸਿੰਘ ਸਿੱਧੂ, ਇੰਜ. ਪਵਿੱਤਰ ਸਿੰਘ ਨੌਲੱਖਾ, ਅਮਿਤ ਕੁਮਾਰ, ਵਿਜੇ ਕੁਮਾਰ ਤੇ ਸਰਦਾਰਾ ਸਿੰਘ ਗੱਜੂਮਾਜਰਾ ਵਲੋਂ ਦੱਸਿਆ ਗਿਆ ਕਿ ਮੋਰਚੇ ਵਲੋਂ ਆਪਣੀਆ ਹੱਕੀ ਮੰਗਾਂ ਦੀ ਪੂਰਤੀ ਲਈ ਬਿਜਲੀ ਨਿਗਮ ਮੈਨੇਜ਼ਮੈਟ ਨੂੰ 14 ਦਿਨ ਪਹਿਲਾ ਸੰਘਰਸ਼ ਦਾ ਨੋਟਿਸ ਦਿੱਤਾ ਸੀ ਤੇ ਮੀਟਿੰਗ ਦੀ ਮੰਗ ਕੀਤੀ ਗਈ ਸੀ ਤਾਂ ਜੋ ਪਹਿਲਾ ਹੋਈਆਂ ਮੀਟਿੰਗਾਂ ਵਿਚ ਬਣੀਆਂ ਸਹਿਮਤੀਆਂ ਅਨੁਸਾਰ ਇਨ੍ਹਾਂ ਮੰਗਾਂ ਦਾ ਨਿਪਟਾਰਾ ਕੀਤਾ ਜਾ ਸਕੇ ਪਰੰਤੂ ਮੈਨੇਜ਼ਮੈਟ ਵਲੋਂ ਇਸ ਮੀਟਿੰਗ ਦੀ ਮੰਗ ਨੂੰ ਅਣਗੌਲਿਆਂ ਕੀਤਾ ਗਿਆ ਜਿਸ ਕਾਰਨ ਮੋਰਚੇ ਵਲੋਂ 11 ਸਤੰਬਰ ਤੋਂ 22 ਸਤੰਬਰ 2026 ਤੱਕ ਸੀ.ਐਮ.ਡੀ. ਅਤੇ ਸਮੂਹ ਡਾਇਰੈਕਟਰਜ਼ ਦਾ ਫੀਲਡ ਦੌਰਿਆਂ ਦੌਰਾਨ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ, ਆਪਣੀ ਬਣਦੀ ਡਿਊਟੀ ਕਰਨ ਅਤੇ ਡਿਊਟੀ ਤੋਂ ਬਾਅਦ ਮੋਬਾਇਲ ਫੋਨ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਅਤੇ 23 ਸਤੰਬਰ ਨੂੰ ਮੁਖ ਦਫ਼ਤਰ ਪਾਵਰਕਾਮ ਸਾਹਮਣੇ ਵਿਸ਼ਾਲ ਰੋਸ਼ਮਈ ਧਰਨਾ ਲਗਾਉਣ ਦਾ ਫੈਸਲਾ ਕੀਤਾ ਗਿਆ। ਮੋਰਚੇ ਵਲੋਂ ਮੈਨੇਜ਼ਮੈਟ/ਪੰਜਾਬ ਸਰਕਾਰ ਨੂੰ ਚਿਤਾਵਨੀ ਜਾਰੀ ਕੀਤੀ ਗਈ ਕਿ ਜੇਕਰ ਤੁਰੰਤ ਮੀਟਿੰਗ ਦੇ ਕੇ ਇਨ੍ਹਾਂ ਪਹਿਲਾਂ ਹੀ ਮੰਨੀਆਂ ਹੋਈਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਅਕਤੂਬਰ ਮਹੀਨੇ ਅੰਦਰ ਲਗਾਤਾਰ ਦੋ ਦਿਨ ਲਈ ਮੁੱਖ ਦਫ਼ਤਰ ਬੰਦ ਰੱਖਿਆ ਜਾਵੇਗਾ। ਸੀ. ਐਮ. ਡੀ. ਨਾਲ ਹੋਈ ਮੀਟਿੰਗ- ਮਿਲੀ ਜਾਣਕਾਰੀ ਅਨੁਸਾਰ ਬਿਜਲੀ ਨਿਗਮ ਦੇ ਸੀ. ਐਮ. ਡੀ. ਗੁਰਕੀਰਤ ਕ੍ਰਿਪਾਲ ਸਿੰਘ ਵਲੋਂ ਅੱਜ ਮੁੱਖ ਦਫ਼ਤਰ ਵਿਖੇ ਲਗਪਗ 37 ਜਥੇਬੰਦੀਆਂ ਦੇ ਆਗੂਆਂ ਨਾਲ ਪਲੇਠੀ ਮੀਟਿੰਗ ਕੀਤੀ ਗਈ ਹੈ ਤੇ ਉਨ੍ਹਾਂ ਵਲੋਂ ਆਗੂਆਂ ਨੂੰ ਵਿਸ਼ਵਾਸ ਦਵਾਇਆ ਗਿਆ ਹੈ ਕਿ ਉਹ ਕਾਰਪੋਰੇਸ਼ਨ ਪੱਧਰ ’ਤੇ ਹੱਲ ਹੋਣ ਵਾਲੀਆਂ ਮੰਗਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਲਈ ਯਤਨ ਕੀਤੇ ਜਾਣਗੇ, ਜਦਕਿ ਜਿਹੜੇ ਮਸਲੇ ਸਰਕਾਰ ਦੇ ਪੱਧਰ ’ਤੇ ਨਿਪਟਾਰੇ ਦੀ ਮੰਗ ਕਰਦੇ ਹਨ, ਉਨ੍ਹਾਂ ਨੂੰ ਉਹ ਖ਼ੁਦ ਸਰਕਾਰ ਦੇ ਧਿਆਨ ਵਿਚ ਲਿਆਉਣਗੇ।