ਸੜਕ ਹਾਦਸੇ ’ਚ ਅਣਪਛਾਤੇ ਵਿਅਕਤੀ ਦੀ ਮੌਤ
ਰਾਜਪੁਰਾ, 23 ਸਤੰਬਰ (ਜੀ. ਪੀ.
ਰਾਜਪੁਰਾ, 23 ਸਤੰਬਰ (ਜੀ.ਪੀ. ਸਿੰਘ)- ਸਥਾਨਕ ਰਾਜਪਰਾ-ਪਟਿਆਲਾ ਬਾਈਪਾਸ ’ਤੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ’ਤੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਵੱਖ-ਵੱਖ ਧਰਾਵਾਂ ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਫਿਰੋਜ਼ ਖਾਨ ਵਾਸੀ ਪਿੰਡ ਖੇੜੀ ਗੰਡਿਆ ਨੇ ਬਿਆਨ ਦਰਜ ਕਰਵਾਏ ਹਨ ਕਿ ਜਦੋਂ ਉਹ ਆਪਣੇ ਘਰ ਪਰਤ ਰਿਹਾ ਸੀ ਤਾਂ ਰਾਜਪੁਰਾ-ਪਟਿਆਲਾ-ਸਰਹਿੰਦ ਬਾਈਪਾਸ ’ਤੇ ਬੇਦੀ ਪੈਲਸ ਨੇੜੇ ਸੜਕ ਕਿਨਾਰੇ ਇਕ ਅਣਪਛਾਤਾ ਵਿਅਕਤੀ ਸੜਕ ਪਾਰ ਕਰਨ ਦੇ ਲਈ ਖੜ੍ਹਾ ਸੀ ਤਾਂ ਇਕ ਤੇਜ਼ ਰਫਤਾਰ ਟੈਂਕਰ ਨੇ ਉਸਨੂੰ ਟੱਕਰ ਮਾਰ ਦਿੱਤੀ ਤੇ ਮੋਕੇ ਤੋਂ ਭੱਜ ਗਿਆ। ਇਸ ਸੜਕ ਹਾਦਸੇ ’ਚ ਉਕਤ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਰਾਜਪੁਰਾ ਦੇ ਮੁਰਦਾਘਰ ’ਚ 72 ਘੰਟਿਆਂ ਦੇ ਲਈ ਪਹਿਚਾਣ ਵਾਸਤੇ ਰੱਖਵਾ ਦਿੱਤਾ ਹੈ। ਥਾਣਾ ਸ਼ਹਿਰੀ ਦੀ ਪੁਲਿਸ ਨੇ ਅਣਪਛਾਤੇ ਟੈਂਕਰ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।