24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਦੀਆਂ ਤਿਆਰੀਆਂ ਨੂੰ ਸਮਰਪਿਤ ਇਕੱਤਰਤਾ

ਪਟਿਆਲਾ, 23 ਸਤੰਬਰ (ਅ. ਸ.

Ad Position 21
No active advertisement
ਅਜੀਤ ਡੈਸਕ 24-09-2026
ਪਟਿਆਲਾ, 23 ਸਤੰਬਰ (ਅ.ਸ. ਆਹਲੂਵਾਲੀਆ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ਼ਹਿਰ ਵਿਚ ਸਜਾਏ ਜਾਣ ਵਾਲੇ ਮਹਾਨ ਨਗਰ ਕੀਰਤਨ ਦੇ ਤਿਆਰੀਆਂ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੀ ਅਗਵਾਈ ਵਿਚ ਸ਼ਹਿਰ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ, ਸਿੱਖ ਸਭਾਵਾਂ ਤੇ ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਕੀਤੀ ਗਈ। ਇਕੱਤਰਤਾ ਦੌਰਾਨ ਅੰਤ੍ਰਿੰਗ ਕਮੇਟੀ ਮੈਂਬਰ ਜਥੇ. ਗੜ੍ਹੀ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਸਜਾਇਆ ਜਾਂਦਾ ਹੈ, ਜਿਸ ਦੇ ਸਵਾਗਤ ਦੇ ਸੰਬੰਧ ਵਿਚ ਸ਼ਹਿਰ ਦੀਆਂ ਸਾਰੀਆਂ ਸਿੱਖ ਸਭਾਵਾਂ ਤੇ ਸੁਸਾਇਟੀਆਂ ਨਾਲ ਦੀਰਘ ਵਿਚਾਰਾਂ ਹੋਈਆਂ, ਜੋ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਸਵਾਗਤ ਕਰਨਗੀਆਂ। ਨਗਰ ਕੀਰਤਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਦੇਰ ਰਾਤ ਨੂੰ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਸਮਾਪਤ ਹੋਵੇਗਾ । ਪਟਿਆਲਾ ਸ਼ਹਿਰ ਵਿਚ ਆਗਮਨ ਦੇ 351 ਸਾਲ ਪੂਰੇ ਹੋਣ ਦੀ ਖੁਸ਼ੀ ਵਿਚ ਗੁਰਮਤਿ ਸਮਾਗਮ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ 2 ਅਕਤੂਬਰ ਨੂੰ ਜਿੱਥੇ ਨਗਰ ਕੀਰਤਨ ਸਜਾਇਆ ਜਾਵੇਗਾ, ਉਥੇ ਹੀ 3 ਅਕਤੂਬਰ ਨੂੰ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਦੇਰ ਰਾਤ ਤੱਕ ਮਹਾਨ ਗੁਰਮਤਿ ਸਮਾਗਮ ਵੀ ਹੋਵੇਗਾ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ, ਸ਼ਹਿਰੀ ਪ੍ਰਧਾਨ ਅਮਿਤ ਰਾਠੀ, ਬੀ.ਸੀ. ਵਿੰਗ ਦੇ ਪ੍ਰਧਾਨ ਮਨਿੰਦਰ ਸਿੰਘ, ਗਿਆਨੀ ਭੁਪਿੰਦਰ ਸਿੰਘ ਭਾਲ ਸਿੰਘ, ਸੁਪਰਵਾਈਜ਼ਰ ਕਰਨੈਲ ਸਿੰਘ, ਪ੍ਰਧਾਨ ਪ੍ਰੇਮ ਸਿੰਘ, ਤਰਲੋਕ ਸਿੰਘ ਤੋਰਾ, ਸਿਮਰਨ ਗਰੇਵਾਲ, ਸਹਾਇਕ ਅਕਾਊਟੈਂਟ ਸਰਬਜੀਤ ਸਿੰਘ, ਰਿਕਾਰਡ ਕੀਪਰ ਪ੍ਰਿਤਪਾਲ ਸਿੰਘ, ਭਾਈ ਹਜ਼ੂਰ ਸਿੰਘ, ਸੁਖਦੇਵ ਸਿੰਘ ਕਾਹਲਵਾਂ ਆਦਿ ਤੋਂ ਇਲਾਵਾ ਵੱਖ- ਵੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜੇਟਾ ਦੀ ਬਸਤੀ ’ਚ ਗੰਦੇ ਪਾਣੀ ਕਾਰਨ ‘ਨਰਕ’ ਵਰਗੇ ਹਾਲਾਤ ਬਣੇ ਅਗਲੀ ਖ਼ਬਰ ਰੱਖੜਾ ਨੇ ਸਮਾਣਾ ਸ਼ਹਿਰ ਤੋਂ ‘ਮਾਨ ਦੇ ਮੁਨਾਫ਼ੇ’ ਡੋਰ-ਟੂ-ਡੋਰ ਮੁਹਿੰਮ ਦੀ ਕੀਤੀ ਸ਼ੁਰੂਆਤ
Ad Position 24