24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਟ੍ਰੈਫਿਕ ਪੁਲਿਸ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ

ਰਾਜਪੁਰਾ, 23 ਸਤੰਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 24-09-2026
ਰਾਜਪੁਰਾ, 23 ਸਤੰਬਰ (ਜੀ.ਪੀ. ਸਿੰਘ)- ਸਥਾਨਕ ਟ੍ਰੈਫਿਕ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ’ਤੇ ਸ਼ਿਕੰਜਾ ਕਸਦਿਆਂ ਹੋਇਆਂ 25 ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ। ਜਾਣਕਾਰੀ ਦੇ ਅਨੁਸਾਰ ਟ੍ਰੈਫਿਕ ਪੁਲਿਸ ਰਾਜਪੁਰਾ ਦੇ ਇੰਚਾਰਜ ਥਾਣੇਦਾਰ ਗੁਰਬਚਨ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਪਟਿਆਲਾ ਹਰਮਨਦੀਪ ਸਿੰਘ ਹੰਸ, ਪੁਲਿਸ ਕਪਤਾਨ ਟ੍ਰੈਫਿਕ ਅਸ਼ੋਕ ਕੁਮਾਰ ਫਤਿਹ, ਡੀ.ਐੱਸ.ਪੀ. ਪੁਨੀਤ ਸਿੰਘ ਚਹਿਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਰਾਜਪੁਰਾ ਗਗਨ ਚੌਂਕ, ਟਾਹਲੀ ਵਾਲਾ ਚੌਂਕ ਅਤੇ ਮਿੰਨੀ ਸਕੱਤਰੇਤ ਤੇ ਕਚਹਿਰੀ ਰੋਡ ’ਤੇ ਨਾਕਾਬੰਦੀ ਕਰਕੇ ਕੁੱਲ 25 ਵਾਹਨ ਚਾਲਕਾਂ ਦੇ ਚਲਾਨ ਕੱਟੇ ਹਨ। ਉਨ੍ਹਾਂ ਕਿਹਾ ਕਿ ਜੇਕਰ ਰਾਜਪੁਰਾ ਗਗਨ ਚੌਂਕ, ਟਾਹਲੀ ਵਾਲਾ ਚੌਂਕ, ਐੱਮ.ਐੱਲ.ਏ. ਰੋਡ ਸਮੇਤ ਸੜਕ ’ਤੇ ਵਾਹਨ ਖੜੇ ਕਰਕੇ ਆਵਾਜਾਈ ਦੇ ਵਿਚ ਵਿਘਨ ਪਾਇਆ ਤਾਂ ਉਹ ਗੱਡੀਆਂ ਥਾਣੇ ’ਚ ਬੰਦ ਕਰ ਦਿੱਤੀਆਂ ਜਾਣਗੀਆਂ ਤੇ ਇਹ ਚੈਕਿੰਗ ਲਗਾਤਾਰ ਜਾਰੀ ਰਹੇਗੀ। ਟ੍ਰੈਫਿਕ ਇੰਚਾਰਜ ਥਾਣੇਦਾਰ ਗੁਰਬਚਨ ਸਿੰਘ ਵਲੋਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਟਾਹਲੀ ਵਾਲਾ ਚੌਂਕ ਨੇੜੇ ਬਣਾਈ ਗਈ ਨਿਰਧਾਰਿਤ ਪਾਰਕਿੰਗ ’ਚ ਹੀ ਆਪਣੇ ਵਾਹਨ ਖੜ੍ਹੇ ਕਰਨ। ਇਸ ਮੌਕੇ ਉਨ੍ਹਾਂ ਦੇ ਨਾਲ ਟ੍ਰੈਫਿਕ ਪੁਲਿਸ ਦੇ ਸਹਾਇਕ ਥਾਣੇਦਾਰ ਤਜਿੰਦਰ ਪਾਲ, ਸਹਾਇਕ ਥਾਣੇਦਾਰ ਮਨਜੀਤ ਸਿੰਘ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ ’ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਨਾਬਾਲਗ ਨੇ ਮਾਰੀ ਨਹਿਰ ’ਚ ਮਾਰੀ ਛਾਲ, ਖਨੌਰੀ ਤੋਂ ਲਾਸ਼ ਬਰਾਮਦ
Ad Position 24