ਮਿਸ਼ਨ 2027 ਤਹਿਤ ‘ਆਪ’ ਘਰ-ਘਰ ਪੈਂਫਲੈੱਟ ਵੰਡਣ ਦਾ ਕੰਮ ਨਿਰੰਤਰ ਜਾਰੀ- ਚੇਅਰਮੈਨ ਟਿਵਾਣਾ
ਭਾਦਸੋਂ, 23 ਸਤੰਬਰ (ਪ੍ਰਦੀਪ ਦੰਦਰਾਲਾ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਘਰ -ਘਰ ਜਾ ਕੇ ਸਰਕਾਰ ਦੀਆਂ ਸਾਢੇ ਚਾਰ ਸਾਲਾਂ ਦੀਆਂ ਲੋਕ ਪੱਖੀ ਸਕੀਮਾਂ ਬਾਰੇ ਪੈਂਫਲਟ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ,ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ, ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਨਾਭਾ ਦੇ ਚੇਅਰਮੈਨ ਤੇ ਸਰਪੰਚ ਗੁਰਦੀਪ ਸਿੰਘ ਟਿਵਾਣਾ ਨੇ ਦੱਸਿਆ ਕਿ ਹਲਕਾ ਨਾਭਾ ਵਿਚ ਘਰ-ਘਰ ਜਾ ਕੇ ਸਰਕਾਰ ਦੀਆਂ ਪ੍ਰਾਪਤੀਆਂ ਜਿਵੇਂ ਕਿ ਮੁਫਤ ਬਿਜਲੀ, ਮੁਫਤ ਪੜ੍ਹਾਈ, ਮੁਫਤ ਇਲਾਜ, ਮੁਫਤ ਸਫ਼ਰ, ਮਾਵਾਂ- ਧੀਆਂ ਸਤਿਕਾਰ ਯੋਜਨਾ ਆਦਿ ਤੋਂ ਇਲਾਵਾ ਜੋ ਪੰਜ ਗਾਰੰਟੀਆਂ ਸੂਬੇ ਦੀ ਜਨਤਾ ਨਾਲ ਕੀਤੀਆਂ ਗਈਆਂ ਸਨ ਉਨ੍ਹਾਂ ਨੂੰ ਪੂਰੀਆਂ ਕਰਨ ਤੋਂ ਇਲਾਵਾ ਹੋਰ ਵੀ ਅਨੇਕਾਂ ਇਤਿਹਾਸਕ ਕੰਮ ਕੀਤੇ ਗਏ ਹਨ ਜਿਸ ਤਰ੍ਹਾਂ ਟੋਲ ਪਲਾਜੇ ਬੰਦ ਕਰਨਾ, ਐੱਸ. ਐੱਫ.
ਭਾਦਸੋਂ, 23 ਸਤੰਬਰ (ਪ੍ਰਦੀਪ ਦੰਦਰਾਲਾ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਘਰ -ਘਰ ਜਾ ਕੇ ਸਰਕਾਰ ਦੀਆਂ ਸਾਢੇ ਚਾਰ ਸਾਲਾਂ ਦੀਆਂ ਲੋਕ ਪੱਖੀ ਸਕੀਮਾਂ ਬਾਰੇ ਪੈਂਫਲਟ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ,ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ, ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਨਾਭਾ ਦੇ ਚੇਅਰਮੈਨ ਤੇ ਸਰਪੰਚ ਗੁਰਦੀਪ ਸਿੰਘ ਟਿਵਾਣਾ ਨੇ ਦੱਸਿਆ ਕਿ ਹਲਕਾ ਨਾਭਾ ਵਿਚ ਘਰ-ਘਰ ਜਾ ਕੇ ਸਰਕਾਰ ਦੀਆਂ ਪ੍ਰਾਪਤੀਆਂ ਜਿਵੇਂ ਕਿ ਮੁਫਤ ਬਿਜਲੀ, ਮੁਫਤ ਪੜ੍ਹਾਈ, ਮੁਫਤ ਇਲਾਜ, ਮੁਫਤ ਸਫ਼ਰ, ਮਾਵਾਂ- ਧੀਆਂ ਸਤਿਕਾਰ ਯੋਜਨਾ ਆਦਿ ਤੋਂ ਇਲਾਵਾ ਜੋ ਪੰਜ ਗਾਰੰਟੀਆਂ ਸੂਬੇ ਦੀ ਜਨਤਾ ਨਾਲ ਕੀਤੀਆਂ ਗਈਆਂ ਸਨ ਉਨ੍ਹਾਂ ਨੂੰ ਪੂਰੀਆਂ ਕਰਨ ਤੋਂ ਇਲਾਵਾ ਹੋਰ ਵੀ ਅਨੇਕਾਂ ਇਤਿਹਾਸਕ ਕੰਮ ਕੀਤੇ ਗਏ ਹਨ ਜਿਸ ਤਰ੍ਹਾਂ ਟੋਲ ਪਲਾਜੇ ਬੰਦ ਕਰਨਾ, ਐੱਸ.ਐੱਫ. ਐੱਫ. ਸਕੀਮ, ਖੇਤਾਂ ਨੂੰ ਨਹਿਰੀ ਪਾਣੀ ਦੇਣ, ਹਜ਼ਾਰਾਂ ਨੌਕਰੀਆਂ ਆਦਿ ਵੀ ਸ਼ਾਮਲ ਹੈ। ਟਿਵਾਣਾ ਨੇ ਅੱਗੇ ਆਖਿਆ ਕਿ ਲੋਕ 2027 ’ਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਆਪ ਮੁਹਾਰੇ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਦੀ ਸਰਕਾਰ ਵਲੋਂ ਕੀਤੇ ਕੰਮਾਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ।