23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਰਾਸ਼ਟਰੀ ਆਯੁਰਵੇਦ ਦਿਵਸ ’ਤੇ ਖ਼ੂਨਦਾਨ ਕੈਂਪ ਲਗਾਇਆ

ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੌੜ)- ਰਾਸ਼ਟਰੀ ਆਯੁਰਵੇਦ ਦਿਵਸ ਦੇ ਸੰਬੰਧ ’ਚ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਪਟਿਆਲਾ ਦੇ ਦਫ਼ਤਰ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਆਯੁਰਵੇਦ ਪੰਜਾਬ ਦੇ ਡਾਇਰੈਕਟਰ ਡਾ.

Ad Position 21
No active advertisement
ਡਾ. ਗੁਰਮੀਤ ਸਿੰਘ ਤੇ ਸੀਨੀ. ਪੱਤਰਕਾਰ ਪ੍ਰਗਟ ਸਿੰਘ ਖ਼ੂਨਦਾਨੀ ਅਵਤਾਰ ਸਿੰਘ ਦਾ ਹੌਸਲਾ ਅਫਜਾਈ ਕਰਦੇ ਹੋਏ । ਅਜੀਤ ਤਸਵੀਰ 24-09-2026
ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੌੜ)- ਰਾਸ਼ਟਰੀ ਆਯੁਰਵੇਦ ਦਿਵਸ ਦੇ ਸੰਬੰਧ ’ਚ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਪਟਿਆਲਾ ਦੇ ਦਫ਼ਤਰ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਆਯੁਰਵੇਦ ਪੰਜਾਬ ਦੇ ਡਾਇਰੈਕਟਰ ਡਾ. ਰਮਨ ਖੰਨਾ ਦੀ ਯੋਗ ਅਗਵਾਈ ਹੇਠ ਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ, ਪਟਿਆਲਾ ਡਾ. ਮੋਹਨ ਲਾਲ ਸਮੇਤ ਸੁਪਰਡੈਂਟ ਮੋਹਨ ਪ੍ਰਕਾਸ਼ ਦੀ ਦੇਖ-ਰੇਖ ਵਿਚ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ। ਇਸ ਕੈਂਪ ਨੂੰ ਸੁਚੱਜੇ ਢੰਗ ਨਾਲ ਚਲਾਉਣ ਵਿਚ ਮੁੱਖ ਪ੍ਰਬੰਧਕ ਡਾ. ਗੁਰਮੀਤ, ਡਾ. ਰਜਨੀਸ਼ ਤੇ ਸਚਿਨ ਸਮੇਤ ਸਮੁੱਚੇ ਵਿਭਾਗ ਦੇ ਸਟਾਫ਼ ਨੇ ਸਰਗਰਮ ਅਤੇ ਸ਼ਲਾਘਾਯੋਗ ਭੂਮਿਕਾ ਨਿਭਾਈ। ਕੈਂਪ ਦੇ ਸ਼ਾਨਦਾਰ ਪ੍ਰਬੰਧਾਂ ਲਈ ਆਯੁਰਵੈਦਿਕ ਟਰੇਡਰਜ਼ ਐਸੋਸੀਏਸ਼ਨ ਪਟਿਆਲਾ ਅਤੇ ਆਯੁਰਵੈਦਿਕ ਫਾਰਮੇਸੀ ਐਸੋਸੀਏਸ਼ਨ ਪਟਿਆਲਾ ਵਲੋਂ ਵਿਸ਼ੇਸ਼ ਤੌਰ ’ਤੇ ਸਹਿਯੋਗ ਦਿੱਤਾ ਗਿਆ, ਜਿਨ੍ਹਾਂ ਦਾ ਵਿਭਾਗ ਵਲੋਂ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਜਿਸ ਸਦਕਾ 70 ਤੋਂ ਵੱਧ ਦਾਨੀਆਂ ਨੇ ਸਥਾਨਕ ਸਿਹਤ ਸੇਵਾਵਾਂ ਦੀ ਮਦਦ ਲਈ ਖ਼ੂਨਦਾਨ ਕੀਤਾ। ਕੈਂਪ ਦੌਰਾਨ ਡੋਮੀਨੇਟਰ ਜਿਮ ਦੇ ਮਾਲਕ ਮਨੀ ਕੌਸ਼ਲ ਵੀ ਸਮਾਜਿਕ ਭਲਾਈ ਦੇ ਇਸ ਨੇਕ ਕਾਰਜ ਲਈ ਆਪਣੇ ਨਾਲ 20 ਤੋਂ ਵੱਧ ਵਾਲੰਟੀਅਰਾਂ ਨੂੰ ਖ਼ੂਨਦਾਨ ਕਰਨ ਲਈ ਲੈ ਕੇ ਪਹੁੰਚੇ। ਵਿਭਾਗ ਦੇ ਉੱਚ ਅਧਿਕਾਰੀਆਂ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਖ਼ੂਨਦਾਨ ਕਰਨਾ ਆਯੁਰਵੇਦ ਦੇ ਅਸਲ ਸਿਧਾਂਤਾਂ, ਸਮਾਜਿਕ ਭਲਾਈ ਅਤੇ ਮਨੁੱਖੀ ਜੀਵਨ ਨੂੰ ਬਚਾਉਣ ਦੀ ਭਾਵਨਾ ਨੂੰ ਦਰਸਾਉਂਦਾ ਹੈ। ਸਮਾਗਮ ਦੇ ਅਖੀਰ ਵਿਚ ਮੁੱਖ ਮਹਿਮਾਨ, ਸਾਰੇ ਵਾਲੰਟੀਅਰਾਂ, ਜਿਮ ਮੈਂਬਰਾਂ, ਐਸੋਸੀਏਸ਼ਨਾਂ ਤੇ ਮੈਡੀਕਲ ਸਟਾਫ਼ ਦਾ ਧੰਨਵਾਦ ਕੀਤਾ ਗਿਆ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਪੱਤਰ ਤੇ ਰਿਫ੍ਰੈਸ਼ਮੈਂਟ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਐਮ. ਕਾਂਸਲ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਅਧਿਕਾਰੀਆ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਿੰਡਾਂ ਅੰਦਰ ਪੋਸਟਰਾਂ ਦੀ ਭਰਮਾਰ ਤੇਜ਼
Ad Position 24