23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਐਸ. ਡੀ. ਐਮ. ਕਾਂਸਲ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਅਧਿਕਾਰੀਆ ਨਾਲ ਕੀਤੀ ਮੀਟਿੰਗ

ਪਾਤੜਾਂ, 23 ਸਤੰਬਰ (ਜਗਦੀਸ ਸਿੰਘ ਕੰਬੋਜ)- ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਰੱਖਣ ਅਤੇ ਝੋਨੇ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਲਗਾਉਣ ਤੋਂ ਰੋਕਣ ਦੇ ਮੱਦੇਨਜ਼ਰ ਪਾਤੜਾਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ ਉਪ ਮੰਡਲ ਮੈਜਿਸਟਰੇਟ ਪਾਤੜਾਂ ਕਾਲਾ ਰਾਮ ਕਾਂਸਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐੱਸ.

Ad Position 21
No active advertisement
ਅਜੀਤ ਡੈਸਕ 24-09-2026
ਪਾਤੜਾਂ, 23 ਸਤੰਬਰ (ਜਗਦੀਸ ਸਿੰਘ ਕੰਬੋਜ)- ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਰੱਖਣ ਅਤੇ ਝੋਨੇ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਲਗਾਉਣ ਤੋਂ ਰੋਕਣ ਦੇ ਮੱਦੇਨਜ਼ਰ ਪਾਤੜਾਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ ਉਪ ਮੰਡਲ ਮੈਜਿਸਟਰੇਟ ਪਾਤੜਾਂ ਕਾਲਾ ਰਾਮ ਕਾਂਸਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐੱਸ.ਡੀ.ਐੱਮ. ਕਾਲਾ ਰਾਮ ਕਾਂਸਲ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਮੀਨੀ ਪੱਧਰ ‘ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਟੀਮਾਂ ਪੂਰੀ ਮੁਸਤੈਦੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸੁਪਰ ਸੀਡਰ, ਹੈਪੀ ਸੀਡਰ ਅਤੇ ਬੇਲਰ ਆਦਿ ਆਧੁਨਿਕ ਖੇਤੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਖੇਤਾਂ ਵਿਚ ਹੀ ਪਰਾਲੀ ਦਾ ਨਿਪਟਾਰਾ ਕੀਤਾ ਜਾ ਸਕੇ। ਤਹਿਸੀਲਦਾਰ ਹਰਸਿਮਰਨ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਹਵਾ ਜ਼ਹਿਰੀਲੀ ਹੁੰਦੀ ਹੈ, ਉੱਥੇ ਹੀ ਜ਼ਮੀਨ ਦੇ ਜ਼ਰੂਰੀ ਮਿੱਤਰ ਕੀੜੇ ਅਤੇ ਉਪਜਾਊ ਤੱਤ ਵੀ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਲੱਸਟਰ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਲਗਾਤਾਰ ਨਿਗਰਾਨੀ ਰੱਖਣ ਅਤੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਪ੍ਰਸ਼ਾਸਨ ਨੂੰ ਭਰੋਸਾ ਦਿਵਾਇਆ ਕਿ ਵਿਭਾਗ ਵਲੋਂ ਪਿੰਡ ਪੱਧਰ ‘ਤੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਅਤੇ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਪ੍ਰਸ਼ਾਸਨ ਨੇ ਸਮੂਹ ਕਿਸਾਨ ਭਰਾਵਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸੰਭਾਲ ਵਿਚ ਆਪਣਾ ਬਣਦਾ ਯੋਗਦਾਨ ਪਾਉਣ ਅਤੇ ਪਰਾਲੀ ਨੂੰ ਸਾੜਨ ਦੀ ਬਜਾਏ ਉਸਦਾ ਯੋਗ ਪ੍ਰਬੰਧਨ ਕਰਨ। ਮੀਟਿੰਗ ਦੌਰਾਨ ਤਹਿਸੀਲਦਾਰ ਹਰਸਿਮਰਨ ਸਿੰਘ, ਖੇਤੀਬਾੜੀ ਅਫ਼ਸਰ ਸਤੀਸ਼ ਕੁਮਾਰ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐੱਸ. ਡੀ. ਓ., ਵੱਖ-ਵੱਖ ਕਲੱਸਟਰ ਅਫ਼ਸਰਾਂ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਸਟਾਫ਼ ਗੁਰਵਿੰਦਰ ਸਿੰਘ ਤੇ ਨਰਿੰਦਰਪਾਲ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨਾਲ ਸਮਾਣਾ ਬਾਰ ਦੀ ਸਮੱਸਿਆਵਾਂ ਨੂੰ ਲੈ ਕੇ ਵਿਚਾਰ-ਚਰਚਾ ਅਗਲੀ ਖ਼ਬਰ ਰਾਸ਼ਟਰੀ ਆਯੁਰਵੇਦ ਦਿਵਸ ’ਤੇ ਖ਼ੂਨਦਾਨ ਕੈਂਪ ਲਗਾਇਆ
Ad Position 24