26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪੰਜਾਬ ਪਬਲਿਕ ਸਕੂਲ ਦੇ ਹੈੱਡ ਮਾਸਟਰ ਡਾਕਟਰ ਡੀ.ਸੀ ਸ਼ਰਮਾ ਸਨਮਾਨ ਪ੍ਰਾਪਤ ਕਰਦੇ ਹੋਏ।

ਨਾਭਾ, 25 ਸਤੰਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਸਥਿਤ ਪੰਜਾਬ ਪਬਲਿਕ ਸਕੂਲ ਦੇ ਹੈੱਡਮਾਸਟਰ ਡਾ. ਡੀ.

Ad Position 21
No active advertisement
ਅਜੀਤ ਡੈਸਕ 26-09-2026
ਨਾਭਾ, 25 ਸਤੰਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਸਥਿਤ ਪੰਜਾਬ ਪਬਲਿਕ ਸਕੂਲ ਦੇ ਹੈੱਡਮਾਸਟਰ ਡਾ. ਡੀ.ਸੀ. ਸ਼ਰਮਾ ਨੂੰ ਪਿਛਲੇ ਦਿਨੀਂ ਨਵੀਂ ਦਿੱਲੀ ਵਿਖੇ ਕਰਵਾਏ ‘ਨੈਸ਼ਨਲ ਸਕੂਲ ਕਨਕਲੇਵ ਐਂਡ ਅਵਾਰਡ ਸਮਾਰੋਹ’ ਦੌਰਾਨ” ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿਚ ਸ਼ਾਨਦਾਰ ਯੋਗਦਾਨ ਲਈ ਪੰਜਾਬ ਸੂਬੇ ਦੇ ਵੱਕਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਡਾ. ਡੀ.ਸੀ. ਸ਼ਰਮਾ ਨੇ ਸਕੂਲ ਵਲੋਂ ਇਹ ਸਨਮਾਨ ਪ੍ਰਾਪਤ ਕੀਤਾ। ਸਕੂਲ ਹੈੱਡਮਾਸਟਰ ਡਾ. ਡੀ.ਸੀ. ਸ਼ਰਮਾ ਨੇ ਆਪਣਾ ਧੰਨਵਾਦ ਪ੍ਰਗਟ ਕਰਦਿਆਂ ਬੋਰਡ ਆਫ਼ ਗਵਰਨਰਜ਼ ਦੇ ਚੇਅਰਮੈਨ, ਬੋਰਡ ਮੈਂਬਰਾਂ, ਸਟਾਫ, ਵਿਦਿਆਰਥੀਆਂ ਅਤੇ ਮਾਪਿਆਂ ਦਾ ਜ਼ਿਕਰ ਕੀਤਾ ਅਤੇ ਸਕੂਲ ਦੀਆਂ ਲਗਾਤਾਰ ਪ੍ਰਾਪਤੀਆਂ ਦਾ ਸਿਹਰਾ ਉਨ੍ਹਾਂ ਦੇ ਸਮੂਹਿਕ ਯਤਨਾਂ ਅਤੇ ਅਟੁੱਟ ਸਹਿਯੋਗ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਨਮਾਨ ਸਿੱਖਿਆ ਦੇ ਉੱਚ ਮਿਆਰਾਂ ਨੂੰ ਕਾਇਮ ਰੱਖਣ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਪ੍ਰਤੀ ਪੰਜਾਬ ਪਬਲਿਕ ਸਕੂਲ, ਨਾਭਾ ਦੇ ਭਾਈਚਾਰੇ ਦੀ ਸਾਂਝੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਜੋੜਾਮਾਜਰਾ ਨੂੰ ਜਾਂਦੀ ਲਿੰਕ ਰੋਡ ’ਤੇ ਭਾਖੜਾ ਨਹਿਰ ’ਤੇ ਬਣੇਗਾ 6.18 ਕਰੋੜ ਰੁਪਏ ਦੀ ਲਾਗਤ ਨਾਲ ਪੁਲ-ਬਰਸਟ ਅੱਜ ਸ਼ੁਰੂ... ਅਗਲੀ ਖ਼ਬਰ ਬੇਅਦਬੀਆਂ ਕਰਨ ਵਾਲਿਆਂ ਨੂੰ ਫੜ ਕੇ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇ- ਪ੍ਰੋ. ਬਡੂੰਗਰ
Ad Position 24