26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਜੋੜਾਮਾਜਰਾ ਨੂੰ ਜਾਂਦੀ ਲਿੰਕ ਰੋਡ ’ਤੇ ਭਾਖੜਾ ਨਹਿਰ ’ਤੇ ਬਣੇਗਾ 6.18 ਕਰੋੜ ਰੁਪਏ ਦੀ ਲਾਗਤ ਨਾਲ ਪੁਲ-ਬਰਸਟ ਅੱਜ ਸ਼ੁਰੂ ਹੋਵੇਗਾ ਜੋੜਾਮਾਜਰਾ ਵਾਲੇ ਪੁਲ ਦੇ ਨਿਰਮਾਣ ਦਾ ਕੰਮ

ਸਮਾਣਾ, 25 ਸਤੰਬਰ (ਹਰਵਿੰਦਰ ਸਿੰਘ ਟੋਨੀ)-ਪੰਜਾਬ ਮੰਡੀ ਬੋਰਡ ਵਲੋਂ ਸੂਬੇ ਭਰ ਵਿਚ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ, ਮੁਰੰਮਤ ਅਤੇ ਨਵੀਨੀਕਰਨ ਦੇ ਕਾਰਜ ਪੂਰੀ ਤਨਦੇਹੀ ਨਾਲ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਮੰਡੀਆਂ ਵਿਚ ਵੀ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 26-09-2026
ਸਮਾਣਾ, 25 ਸਤੰਬਰ (ਹਰਵਿੰਦਰ ਸਿੰਘ ਟੋਨੀ)-ਪੰਜਾਬ ਮੰਡੀ ਬੋਰਡ ਵਲੋਂ ਸੂਬੇ ਭਰ ਵਿਚ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ, ਮੁਰੰਮਤ ਅਤੇ ਨਵੀਨੀਕਰਨ ਦੇ ਕਾਰਜ ਪੂਰੀ ਤਨਦੇਹੀ ਨਾਲ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਮੰਡੀਆਂ ਵਿਚ ਵੀ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਸਮਾਣਾ ਵਿਖੇ ਵੀ ਵਿਕਾਸ ਕਾਰਜਾਂ ਦੀ ਲੜੀ ਲਗਾਤਾਰ ਜਾਰੀ ਹੈ ਅਤੇ ਖੇਤਰ ਵਿਚ ਲਿੰਕ ਸੜਕਾਂ ਸਮੇਤ ਮੰਡੀਆਂ ਦੇ ਵਿਕਾਸ ਨੂੰ ਪਹਿਲ ਦੇ ਆਧਾਰ ਉੱਤੇ ਤਰਜੀਹ ਦਿੱਤੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸ . ਹਰਚੰਦ ਸਿੰਘ ਬਰਸਟ ਨੇ ਕੀਤਾ। ਉਨ੍ਹਾਂ ਦੱਸਿਆ ਕਿ ਹਲਕਾ ਸਮਾਣਾ ਵਿਚ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦਿਆਂ 26 ਸਤੰਬਰ ਦਿਨ ਸ਼ਨੀਵਾਰ ਨੂੰ ਸਮਾਣਾ-ਪਾਤੜਾਂ ਰੋਡ ਮਵੀ-ਕਲਾਂ ਤੋਂ ਜੋੜਾਮਾਜਰਾ ਨੂੰ ਜਾਂਦੀ ਲਿੰਕ ਰੋਡ ਤੋਂ ਗੁਜ਼ਰਦੀ ਭਾਖੜਾ ਮੇਨ ਲਾਈਨ ਉੱਤੇ ਨਵੇਂ ਪੁੱਲ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਸ. ਬਰਸਟ ਨੇ ਜੋੜਾਮਾਜਰਾ ਵਾਲੇ ਪੁੱਲ ਦੇ ਨਿਰਮਾਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ 44 ਮੀਟਰ ਲੰਬਾ ਸਿੰਗਲ ਸਪੈਨ ਸਟੀਲ ਟਰੱਸ ਪੁੱਲ ਹੋਵੇਗਾ, ਜਿਸ ਦੇ ਨਿਰਮਾਣ ‘ਤੇ ਕਰੀਬ 6.18 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਇਹ ਪੁੱਲ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਇਕ ਅਹਿਮ ਮੰਗ ਹੈ। ਇਸ ਪੁੱਲ ਦੇ ਬਣਨ ਨਾਲ ਜਿੱਥੇ ਇਲਾਕੇ ਦੇ ਲੋਕਾਂ ਦੀ ਆਵਾਜਾਈ ਸੁਖਾਲੀ ਹੋਵੇਗੀ, ਉੱਥੇ ਹੀ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਤੱਕ ਲਿਜਾਣ ਵਿਚ ਵੀ ਅਸਾਨੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਿਸ਼ੇਸ਼ ਯੋਜਨਾਬੱਧ ਤਰੀਕੇ ਨਾਲ ਕਾਰਜ ਕਰ ਰਹੇ ਹਨ। ਇਸ ਤਹਿਤ ਜਿੱਥੇ ਮੰਡੀਆਂ ਤੱਕ ਜਾਣ ਵਾਲੀਆਂ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਉੱਥੇ ਹੀ ਪਿੰਡਾਂ ਅਤੇ ਸ਼ਹਿਰਾਂ ਨੂੰ ਆਪਸ ਵਿਚ ਜੋੜਨ ਵਾਲੀਆਂ ਮੁੱਖ ਸੜਕਾਂ ਦਾ ਨਵੀਨੀਕਰਨ ਵੀ ਕੀਤਾ ਜਾ ਰਿਹਾ ਹੈ। ਹਲਕਾ ਸਮਾਣਾ ਦੀ ਗੱਲ ਕਰਦਿਆਂ ਸ. ਬਰਸਟ ਨੇ ਦੱਸਿਆ ਕਿ ਹਲਕੇ ਵਿਚ ਵੱਡੇ ਪੱਧਰ ’ਤੇ ਵੱਖ-ਵੱਖ ਸੜਕੀ ਪ੍ਰੋਜੈਕਟਾਂ ‘ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਇਲਾਕੇ ਦੇ ਸਮੂਹ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਕਾਸ ਕਾਰਜਾਂ ਦੌਰਾਨ ਪੂਰਨ ਸਹਿਯੋਗ ਦੇਣ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਹਲਕਾ ਸਮਾਣਾ ਵਿਚ ਹੋਰ ਵੀ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਪਾਤੜਾਂ ਦੀ ਸਰਬਸੰਮਤੀ ਨਾਲ ਚੋਣ ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਦੇ ਹੈੱਡ ਮਾਸਟਰ ਡਾਕਟਰ ਡੀ.ਸੀ ਸ਼ਰਮਾ ਸਨਮਾਨ ਪ੍ਰਾਪਤ ਕਰਦੇ ਹੋਏ।
Ad Position 24