26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਖੇਡਾਂ ਵਤਨ ਪੰਜਾਬ ਦੀਆਂ ’ਚ ਮਾਤਾ ਗੁਜਰੀ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ, ਖਿਡਾਰੀਆਂ ਨੇ ਜਿੱਤੇ 14 ਤਗਮੇ

ਦੇਵੀਗੜ੍ਹ, 25 ਸਤੰਬਰ (ਰਾਜਿੰਦਰ ਸਿੰਘ ਮੌਜੀ)- ਮਿਹਨਤ, ਲਗਨ ਤੇ ਅਨੁਸ਼ਾਸਨ ਹੀ ਸਫਲਤਾ ਦੀ ਅਸਲ ਪਹਿਚਾਣ ਹਨ। ਇਸ ਗੱਲ ਨੂੰ ਸੱਚ ਸਾਬਤ ਕਰਦਿਆਂ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮੜਾ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਅਧੀਨ ਜਵਾਹਰ ਨਵੋਦਿਆ ਵਿਦਿਆਲਿਆ, ਫਤਿਹਪੁਰ ਦੇ ਅਥਲੈਟਿਕਸ ਬਲਾਕ, ਭੁਨੇਰਹੇੜੀ ਵਿਖੇ ਕਰਵਾਏ ਗਏ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 14 ਤਗਮੇ ਆਪਣੇ ਨਾਂਅ ਕੀਤੇ।

Ad Position 21
No active advertisement
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਨਿਰਦੇਸ਼ਕ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ ਅਤੇ ਪ੍ਰਿੰਸੀਪਲ ਪੂਨਮ ਧੀਮਾਨ। ਅਜੀਤ ਤਸਵੀਰ ਰਾਜਪੁਰਾ ਵਿਖੇ ਲਾਏ ਗਏ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਵਿਖੇ ਡਾ. ਮਰੀਜ਼ਾਂ ਦੀ ਜਾਂਚ ਪੜਤਾਲ ਕਰਦੇ ਹੋਏ। ਤਸਵੀਰ : ਰਣਜੀਤ ਸਿੰਘ 26-09-2026
ਦੇਵੀਗੜ੍ਹ, 25 ਸਤੰਬਰ (ਰਾਜਿੰਦਰ ਸਿੰਘ ਮੌਜੀ)- ਮਿਹਨਤ, ਲਗਨ ਤੇ ਅਨੁਸ਼ਾਸਨ ਹੀ ਸਫਲਤਾ ਦੀ ਅਸਲ ਪਹਿਚਾਣ ਹਨ। ਇਸ ਗੱਲ ਨੂੰ ਸੱਚ ਸਾਬਤ ਕਰਦਿਆਂ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮੜਾ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਅਧੀਨ ਜਵਾਹਰ ਨਵੋਦਿਆ ਵਿਦਿਆਲਿਆ, ਫਤਿਹਪੁਰ ਦੇ ਅਥਲੈਟਿਕਸ ਬਲਾਕ, ਭੁਨੇਰਹੇੜੀ ਵਿਖੇ ਕਰਵਾਏ ਗਏ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 14 ਤਗਮੇ ਆਪਣੇ ਨਾਂਅ ਕੀਤੇ। ਇਨ੍ਹਾਂ ਵਿਚ 7 ਸੋਨੇ, 3 ਚਾਂਦੀ ਅਤੇ 4 ਕਾਂਸੀ ਦੇ ਤਗਮੇ ਸ਼ਾਮਲ ਹਨ। ਸਕੂਲ ਦੇ ਖਿਡਾਰੀਆਂ ਨੇ ਦੌੜਾਂ, ਗੋਲਾ ਸੁੱਟਣ ਅਤੇ ਲੰਮੀ ਛਾਲ ਵਰਗੇ ਵੱਖ-ਵੱਖ ਮੁਕਾਬਲਿਆਂ ਵਿਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਏਕਮਪ੍ਰੀਤ ਸਿੰਘ (9ਵੀਂ ਏ) ਨੇ 3000 ਮੀਟਰ ਦੌੜ ਵਿਚ ਸੋਨੇ ਦਾ ਤਗਮਾ ਅਤੇ 100 ਮੀਟਰ ਦੌੜ ਵਿਚ ਕਾਂਸੀ ਦਾ ਤਗਮਾ ਜਿੱਤਿਆ। ਸੁਖਮਨਪ੍ਰੀਤ ਕੌਰ (10ਵੀਂ ਬੀ) ਨੇ 3000 ਮੀਟਰ ਅਤੇ 800 ਮੀਟਰ ਦੌੜ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨੇ ਦੇ ਤਗਮੇ ਜਿੱਤੇ। ਅਭਿਜੀਤ ਸਿੰਘ (10ਵੀਂ ਬੀ) ਨੇ ਗੋਲਾ ਸੁੱਟਣ ਦੇ ਮੁਕਾਬਲੇ ਵਿਚ ਸੋਨੇ ਦਾ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ ਵਿਕਰਮਜੀਤ ਸਿੰਘ (ਬਾਰ੍ਹਵੀਂ ਬੀ) ਨੇ ਗੋਲਾ ਸੁੱਟਣ ਵਿਚ ਸੋਨੇ ਦਾ ਤਗਮਾ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਹਰਸਿਮਰਤ ਕੌਰ (9ਵੀਂ ਏ) ਨੇ 100 ਮੀਟਰ ਅਤੇ 200 ਮੀਟਰ ਦੌੜ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨੇ ਦੇ ਤਗਮੇ ਆਪਣੇ ਨਾਮ ਕੀਤੇ। ਇਸ ਮੌਕੇ ਹਰਗੁਣ ਕੌਰ (9ਵੀਂ ਸੀ) ਨੇ ਗੋਲਾ ਸੁੱਟਣ ਵਿਚ ਚਾਂਦੀ ਅਤੇ ਲੰਮੀ ਛਾਲ ਵਿਚ ਕਾਂਸੀ ਦਾ ਤਗਮਾ ਜਿੱਤਿਆ। ਨਵਦੀਪ ਸਿੰਘ (ਬਾਰ੍ਹਵੀਂ ਏ) ਨੇ 200 ਮੀਟਰ ਦੌੜ ਵਿਚ ਚਾਂਦੀ ਦਾ ਤਗਮਾ ਹਾਸਲ ਕੀਤਾ, ਜਦਕਿ ਹਰਸ਼ਦੀਪ ਸਿੰਘ (ਬਾਰ੍ਹਵੀਂ ਏ) ਨੇ 100 ਮੀਟਰ ਦੌੜ ਵਿਚ ਚਾਂਦੀ ਦਾ ਤਗਮਾ ਜਿੱਤਿਆ। ਪ੍ਰੇਮਜੋਤ ਸਿੰਘ (7ਵੀਂ ਸੀ) ਨੇ ਗੋਲਾ ਸੁੱਟਣ ਅਤੇ ਜਸਕੀਰਤ ਸਿੰਘ (8ਵੀਂ ਬੀ) ਨੇ 600 ਮੀਟਰ ਦੌੜ ਵਿਚ ਕਾਂਸੀ ਦੇ ਤਗਮੇ ਹਾਸਲ ਕੀਤੇ। ਇਸ ਸ਼ਾਨਦਾਰ ਉਪਲਬਧੀ ’ਤੇ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ ਅਤੇ ਪ੍ਰਿੰਸੀਪਲ ਪੂਨਮ ਧੀਮਾਨ ਨੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਸ਼ਾਨਦਾਰ ਪ੍ਰਾਪਤੀ ਉਨ੍ਹਾਂ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਸਕੂਲ ਵਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਂਦਾ ਹੈ ਤਾਂ ਜੋ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਇਸ ਮੌਕੇ ’ਤੇ ਅਥਲੈਟਿਕਸ ਕੋਚ ਹਿਮਾਂਸ਼ੂ ਸ਼ਰਮਾ ਨੂੰ ਵੀ ਖਿਡਾਰੀਆਂ ਦੀ ਤਿਆਰੀ ਅਤੇ ਮਾਰਗਦਰਸ਼ਨ ਲਈ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਗਈ। 14 ਤਗਮਿਆਂ ਦੀ ਇਹ ਸ਼ਾਨਦਾਰ ਪ੍ਰਾਪਤੀ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੀ ਖੇਡ ਪ੍ਰਤਿਭਾ ਅਤੇ ਵਿਦਿਆਰਥੀਆਂ ਦੀ ਅਟੁੱਟ ਮਿਹਨਤ ਦਾ ਪ੍ਰਮਾਣ ਹੈ। ਸਕੂਲ ਮੈਨੇਜਮੈਂਟ ਨੇ ਸਾਰੇ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਹੋਰ ਉੱਚਾ ਚੁੱਕਣ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਲਿੰਕ ਸੜਕਾਂ ਦੇ ਤੇਜ਼ੀ ਨਾਲ ਨਿਰਮਾਣ ਦੇ ਦਾਅਵਿਆਂ ਵਿਚਕਾਰ ਰਾਮਗੜ੍ਹ ’ਚ ਸੜਕ ਦੀ ਹਾਲਤ ’ਤੇ ਉੱਠੇ ਸਵਾਲ ਅਗਲੀ ਖ਼ਬਰ ਮਾਨਵਤਾ ਦੀ ਸੇਵਾ ਤੇ ਉੱਤਮ ਸਿਹਤ ਤੋਂ ਵੱਡਾ ਕੋਈ ਵੀ ਧਨ ਨਹੀਂ- ਪ੍ਰਧਾਨ ਹੈਰੀ
Ad Position 24