27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪਟੇਲ ਕਾਲਜ ਦੇ ਖੁਸ਼ਹਾਲ ਆਰੀਆ ਨੇ ਸਾਈਕਲਿੰਗ ਮੁਕਾਬਲਿਆਂ ’ਚ ਜਿੱਤੇ ਸੋਨ ਤੇ ਚਾਂਦੀ ਦੇ ਤਗਮੇ

ਰਾਜਪੁਰਾ, 26 ਸਤੰਬਰ (ਜੀ. ਪੀ.

Ad Position 21
No active advertisement
ਸਾਈਕਲਿੰਗ ਮੁਕਾਬਲੇ ਵਿਚ ਸੋਨ ਅਤੇ ਚਾਂਦੀ ਤਗਮਾ ਹਾਸਿਲ ਕਰਨ ਵਾਲੇ ਵਿਦਿਆਰਥੀ ਖੁਸ਼ਹਾਲ ਆਰੀਆ ਜਿੱਤਣ ਉਪਰੰਤ ਖੁਸ਼ੀ ਜਾਹਿਰ ਕਰਦੇ ਹੋਏ । ਅਜੀਤ ਤਸਵੀਰ 27-09-2026

ਰਾਜਪੁਰਾ, 26 ਸਤੰਬਰ (ਜੀ.ਪੀ. ਸਿੰਘ)-ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਦੇ ਵਿਦਿਆਰਥੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਗਏ ਅੰਤਰ-ਕਾਲਜ ਸਾਈਕਲਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਵੱਖ-ਵੱਖ ਮੁਕਾਬਲਿਆਂ ਵਿਚ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਕੇ ਗੋਲਡ ਅਤੇ ਸਿਲਵਰ ਮੈਡਲ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਜਾਣਕਾਰੀ ਅਨੁਸਾਰ ਪਟੇਲ ਕਾਲਜ ਦੇ ਬੀ.ਏ. ਭਾਗ ਪਹਿਲਾ ਦੇ ਵਿਦਿਆਰਥੀ ਖੁਸ਼ਹਾਲ ਆਰੀਆ ਨੇ ਅੰਤਰ-ਕਾਲਜ ਸਾਈਕਲਿੰਗ ਮੁਕਾਬਲਿਆਂ ਵਿਚ ਹਿੱਸਾ ਲੈਂਦਿਆਂ 4 ਕਿਲੋਮੀਟਰ ਰੇਸ `ਚ ਸਾਈਕਲਿੰਗ ਵਿਚ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਅਤੇ 3 ਕਿਲੋਮੀਟਰ ਗਰੁੱਪ ਰੇਸ ਵਿਚ ਦੂਜਾ ਸਥਾਨ ਹਾਸਲ ਕਰਕੇ ਸਿਲਵਰ ਮੈਡਲ ਜਿੱਤਿਆ। ਇਸ ਉਪਲਬਧੀ ’ਤੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਦੀ ਮੈਨੇਜਮੈਂਟ ਵੱਲੋਂ ਖੁਸ਼ਹਾਲ ਆਰੀਆ ਨੂੰ ਵਧਾਈ ਦਿੱਤੀ ਗਈ ਅਤੇ ਉਸ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਤੇ ਲਗਨ ਨਾਲ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਗਿਆ। ਮੈਨੇਜਮੈਂਟ ਵਲੋਂ ਇਸ ਜਿੱਤ ਦਾ ਸਿਹਰਾ ਕਾਲਜ ਦੇ ਖੇਡ ਵਿਭਾਗ ਦੀ ਡਾ. ਮਨਦੀਪ ਕੌਰ, ਪ੍ਰੋ. ਤਰਿਸ਼ਨਦੀਪ ਸਿੰਘ ਗਰੇਵਾਲ ਅਤੇ ਕੋਚ ਹਰਪ੍ਰੀਤ ਸਿੰਘ ਨੂੰ ਦਿੰਦਿਆਂ ਕਿਹਾ ਗਿਆ ਕਿ ਵਿਦਿਆਰਥੀਆਂ ਨੂੰ ਖੇਡਾਂ ਵਿਚ ਅੱਗੇ ਲਿਆਉਣ ਲਈ ਨਿਰੰਤਰ ਯਤਨ ਜਾਰੀ ਰੱਖੇ ਜਾਣ। ਇਸ ਮੌਕੇ ਖੇਡ ਵਿਭਾਗ ਦੇ ਕੋਚ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਕਾਲਜ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਏ ਜਾ ਰਹੇ ਅੰਤਰ-ਕਾਲਜ ਮੁਕਾਬਲਿਆਂ ਵਿੱਚ ਕਾਲਜ ਦੇ ਸਾਈਕਲਿਸਟ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਖੁਸ਼ਹਾਲ ਆਰੀਆ ਦੀ ਇਸ ਪ੍ਰਾਪਤੀ ਨਾਲ ਪਟੇਲ ਕਾਲਜ ਦੇ ਨਾਲ ਨਾਲ ਰਾਜਪੁਰਾ ਸ਼ਹਿਰ ਦਾ ਨਾਮ ਵੀ ਰੌਸ਼ਨ ਹੋਇਆ ਹੈ।

Ad Position 22
No active advertisement
ਪਿਛਲੀ ਖ਼ਬਰ ਨਾਭਾ ਪੁਲਿਸ ਨੇ ਚਲਾਈ ਪਿੰਡਾਂ ’ਚ ਤਲਾਸ਼ੀ ਮੁਹਿੰਮ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਬਲਾਕ ਨਾਭਾ ਦੀ ਮੀਟਿੰਗ ਗੁਰਮੀਤ ਸਿੰਘ ਛੱਜੂ ਭੱਟ ਦੀ ਪ੍ਰਧਾਨਗੀ ਹੇਠ ਹੋਈ ਕਿਹਾ
Ad Position 24