27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਨਗਰ ਨਿਗਮ ਤੇ ਸਿਹਤ ਵਿਭਾਗ ਵਲੋਂ ਡੇਂਗੂ ਲਾਰਵਾ ਖ਼ਿਲਾਫ਼ ਸਾਂਝੀ ਚੈਕਿੰਗ ਮੁਹਿੰਮ, ਕਈ ਘਰਾਂ ਦੇ ਕੱਟੇ ਚਲਾਨ

ਪਟਿਆਲਾ, 26 ਸਤੰਬਰ (ਅ. ਸ.

Ad Position 21
No active advertisement
ਅਜੀਤ ਡੈਸਕ 27-09-2026
ਪਟਿਆਲਾ, 26 ਸਤੰਬਰ (ਅ. ਸ. ਆਹਲੂਵਾਲੀਆ)- ਡੇਂਗੂ ਅਤੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਸ਼ਹਿਰ ਵਾਸੀਆਂ ਨੂੰ ਬਚਾਉਣ ਲਈ ਨਗਰ ਨਿਗਮ ਪਟਿਆਲਾ ਅਤੇ ਸਿਹਤ ਵਿਭਾਗ ਦੀ ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਡੇਂਗੂ ਲਾਰਵਾ ਰੋਕਥਾਮ ਸੰਬੰਧੀ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਸਾਂਝੀ ਮੁਹਿੰਮ ਦੌਰਾਨ ਘਰਾਂ, ਕੂਲਰਾਂ, ਗ਼ਮਲਿਆਂ ਅਤੇ ਛੱਤਾਂ ’ਤੇ ਪਏ ਪਾਣੀ ਦੇ ਭਾਂਡਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਮੌਕੇ ਟੀਮ ਨੇ ਦੱਸਿਆ ਕਿ ਚੈਕਿੰਗ ਦੌਰਾਨ ਜਿਨ੍ਹਾਂ ਘਰਾਂ ਅਤੇ ਥਾਵਾਂ ਤੋਂ ਖੜ੍ਹੇ ਪਾਣੀ ਵਿਚ ਡੇਂਗੂ ਦਾ ਲਾਰਵਾ ਮਿਲਿਆ, ਉਨ੍ਹਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰਦਿਆਂ ਨਗਰ ਨਿਗਮ ਦੀ ਟੀਮ ਵਲੋਂ ਮੌਕੇ ’ਤੇ ਹੀ ਚਲਾਨ ਕੱਟੇ ਗਏ ਅਤੇ ਲਾਰਵੇ ਨੂੰ ਮੌਕੇ ’ਤੇ ਨਸ਼ਟ ਕਰਵਾਇਆ ਗਿਆ। ਇਸ ਚੈਕਿੰਗ ਅਭਿਆਨ ਵਿਚ ਨਗਰ ਨਿਗਮ ਵੱਲੋਂ ਸੈਨੇਟਰੀ ਇੰਸਪੈਕਟਰ ਇੰਦਰਜੀਤ ਸਿੰਘ ਅਤੇ ਸੈਨੇਟਰੀ ਇੰਸਪੈਕਟਰ ਰਾਜੇਸ਼ ਮੱਟੂ, ਐਂਟੀ ਲਾਰਵਾ ਟੀਮ ਦੇ ਸੁਪਰਵਾਈਜ਼ਰ ਵਿਜੇ ਕੁਮਾਰ ਅਤੇ ਰਮਨਦੀਪ ਸ਼ਾਮਲ ਰਹੇ। ਇਸ ਮੌਕੇ ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਸਾਫ਼ ਜਾਂ ਗੰਦਾ ਪਾਣੀ ਇਕੱਠਾ ਨਾ ਹੋਣ ਦੇਣ। ਕੂਲਰਾਂ, ਫਰਿੱਜਾਂ ਦੀਆਂ ਟਰੇਆਂ ਅਤੇ ਗ਼ਮਲਿਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸੁਕਾਇਆ ਜਾਵੇ ਤਾਂ ਜੋ ਮੱਛਰਾਂ ਦੇ ਲਾਰਵੇ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਸਪੱਸ਼ਟ ਚਿਤਾਵਨੀ ਦਿੱਤੀ ਕਿ ਸ਼ਹਿਰੀਆਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਲਾਰਵਾ ਮਿਲਣ ’ਤੇ ਭਵਿੱਖ ਵਿਚ ਵੀ ਸਖ਼ਤ ਚਲਾਨ ਕੱਟੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ ਦੀ ਪ੍ਰਬੰਧਕ ਕਮੇਟੀ ਲਈ ਵੋਟਾਂ ਅੱਜ ਅਗਲੀ ਖ਼ਬਰ ਲਿੰਕ ਸੜਕਾਂ ਦੇ ਤੇਜ਼ੀ ਨਾਲ ਨਿਰਮਾਣ ਦੇ ਦਾਅਵਿਆਂ ਵਿਚਕਾਰ ਰਾਮਗੜ੍ਹ ’ਚ ਸੜਕ ਦੀ ਹਾਲਤ ’ਤੇ ਉੱਠੇ ਸਵਾਲ
Ad Position 24