27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪੰਜਾਬੀ ਯੂਨੀਵਰਸਿਟੀ ਵਿਖੇ ਐੱਨ.ਐੱਸ.ਐੱਸ. ਦਿਵਸ ਮੌਕੇ ਸਪੋਰਟਸ ਮੀਟ ਕਰਵਾਈ

ਪਟਿਆਲਾ, 26 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ.

Ad Position 21
No active advertisement
ਅਜੀਤ ਡੈਸਕ 27-09-2026
ਪਟਿਆਲਾ, 26 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਐੱਨ.ਐੱਸ.ਐੱਸ. ਦਿਵਸ ਮੌਕੇ ‘ਸਪੋਰਟਸ ਮੀਟ’ ਕਰਵਾਈ ਗਈ, ਜਿਸ ਵਿੱਚ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਸਪੋਰਟਸ ਮੀਟ ਦਾ ਉਦਘਾਟਨ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਵਲੋਂ ਕੀਤਾ ਗਿਆ। ਇਨਾਮ ਵੰਡ ਸਮਾਰੋਹ ਵਿੱਚ ਰਜਿਸਟਰਾਰ ਡਾ. ਅਜੀਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ਼-ਨਾਲ਼ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਭਾਗ ਲੈਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ਼ ਵਿਦਿਆਰਥੀਆਂ ਵਿਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਐੱਨ.ਐੱਸ.ਐੱਸ. ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਰਜਿਸਟਰਾਰ ਡਾ. ਅਜੀਤਾ ਨੇ ਕਿਹਾ ਕਿ ਐੱਨ.ਐੱਸ.ਐੱਸ. ਵਲੰਟੀਅਰਾਂ ਨੂੰ ਸਮਾਜ ਸੇਵਾ ਦੇ ਨਾਲ-ਨਾਲ ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾ ਕੇਵਲ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਬਰਕਰਾਰ ਰੱਖਦੀਆਂ ਹਨ, ਸਗੋਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਵੀ ਪੈਦਾ ਕਰਦੀਆਂ ਹਨ। ਵਲੰਟੀਅਰਾਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਜਿਵੇਂ ਦੌੜ, ਰੱਸਾਕਸ਼ੀ, ਵਾਲੀਬਾਲ, ਬੈਡਮਿੰਟਨ ਅਤੇ ਹੋਰ ਮਨੋਰੰਜਕ ਤੇ ਖੇਡ ਗਤੀਵਿਧੀਆਂ ਰਾਹੀਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਅੰਤ ਵਿਚ ਜੇਤੂਆਂ ਨੂੰ ਇਨਾਮ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਸਪੋਰਟਸ ਮੀਟ ਦੀ ਜੇਤੂ ਟਰਾਫੀ ਜਿਹਲਮ ਯੂਨਿਟ ਨੇ ਹਾਸਿਲ ਕੀਤੀ। ਇਸ ਮੌਕੇ ਐੱਨ.ਐੱਸ.ਐੱਸ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ, ਪ੍ਰੋਗਰਾਮ ਅਫਸਰ ਡਾ. ਸੁਨੀਤਾ, ਡਾ. ਅਭਿਨਵ ਭੰਡਾਰੀ, ਡਾ. ਚਰਨਜੀਵ ਸਰੋਆ, ਡਾ. ਨਮਰਤਾ ਵਡੇਰਾ, ਡਾ. ਹਰਪ੍ਰੀਤ ਕੌਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ‘ ਮਹਿਤਾ ਦੀ ਪੁਕਾਰ, ਮਿਲਾਵਟ ਨੂੰ ਇਨਕਾਰ’ ਮੁਹਿੰਮ ਤਹਿਤ ਦੂਜਾ ਦੁੱਧ ਸ਼ੁੱਧਤਾ ਜਾਂਚ ਕੈਂਪ ਅਗਲੀ ਖ਼ਬਰ ਡੀਪੂ ਹੋਲਡਰਾਂ ਵਲੋਂ ਮੰਗਾਂ ਪੂਰੀਆਂ ਨਾ ਹੋਣ ’ਤੇ ਸਰਕਾਰ ਵਿਰੁੱਧ ਆਰ-ਪਾਰ ਦੇ ਸੰਘਰਸ਼ ਦਾ ਐਲਾਨ
Ad Position 24