27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਉਪ ਵੈਦਾਂ ਦੀਆਂ ਅਸਾਮੀਆਂ ਨਾ ਕੱਢੇ ਜਾਣ ’ਤੇ ਰੋਸ

ਪਟਿਆਲਾ, 27 ਸਤੰਬਰ (ਗੁਰਵਿੰਦਰ ਸਿੰਘ ਔਲਖ)- ਪਿਛਲੇ 11 ਸਾਲਾਂ ਤੋਂ ਉਪ ਵੈਦਾਂ ਦੀਆਂ ਅਸਾਮੀਆਂ ਨਾ ਕੱਢੇ ਜਾਣ ਦੇ ਰੋਸ ਵਜੋਂ ਉਪ ਵੈਦ ਬੇਰੁਜ਼ਗਾਰ ਯੂਨੀਅਨ ਵਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਕੋਠੀ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 28-09-2026
ਪਟਿਆਲਾ, 27 ਸਤੰਬਰ (ਗੁਰਵਿੰਦਰ ਸਿੰਘ ਔਲਖ)- ਪਿਛਲੇ 11 ਸਾਲਾਂ ਤੋਂ ਉਪ ਵੈਦਾਂ ਦੀਆਂ ਅਸਾਮੀਆਂ ਨਾ ਕੱਢੇ ਜਾਣ ਦੇ ਰੋਸ ਵਜੋਂ ਉਪ ਵੈਦ ਬੇਰੁਜ਼ਗਾਰ ਯੂਨੀਅਨ ਵਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਕੋਠੀ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਆਗੂਆਂ ਅਤੇ ਮੈਂਬਰਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਉਪ ਵੈਦਾਂ ਦੀਆਂ ਅਸਾਮੀਆਂ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਕੀਤੀ। ਰੋਸ ਪ੍ਰਦਰਸ਼ਨ ਦੌਰਾਨ ਪਟਿਆਲਾ ਦੇ ਤਹਿਸੀਲਦਾਰ ਗਗਨਦੀਪ ਸਿੰਘ ਵਲੋਂ ਯੂਨੀਅਨ ਆਗੂਆਂ ਨੂੰ ਲਿਖਤੀ ਪੱਤਰ ਸੌਂਪਿਆ ਗਿਆ। ਪੱਤਰ ਅਨੁਸਾਰ 1 ਅਕਤੂਬਰ 2026 ਨੂੰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਯੂਨੀਅਨ ਦੀ ਪੈਨਲ ਮੀਟਿੰਗ ਕਰਵਾਈ ਜਾਵੇਗੀ। ਤਹਿਸੀਲਦਾਰ ਨੇ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਉਪ ਵੈਦਾਂ ਦੀਆਂ ਅਸਾਮੀਆਂ ਸੰਬੰਧੀ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਜਲਦ ਨੋਟੀਫਿਕੇਸ਼ਨ ਜਾਰੀ ਕਰਵਾਉਣ ਲਈ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਥੂਹੀ, ਸੂਬਾ ਮੀਤ ਪ੍ਰਧਾਨ ਰਵਿੰਦਰ ਸਿੰਘ ਘੱਗਾ, ਅਵੀ ਕੁਮਾਰ ਫਾਜ਼ਿਲਕਾ, ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਬਠਿੰਡਾ ਸੁਮਣ, ਜੋਤੀ ਰਾਣੀ, ਰਿੰਪੀ ਰਾਣੀ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨ, ਅਹੁਦੇਦਾਰ ਅਤੇ ਯੂਨੀਅਨ ਮੈਂਬਰ ਹਾਜ਼ਰ ਸਨ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ 1 ਅਕਤੂਬਰ ਦੀ ਪੈਨਲ ਮੀਟਿੰਗ ਵਿਚ ਅਸਾਮੀਆਂ ਦਾ ਨੋਟੀਫਿਕੇਸ਼ਨ ਜਾਰੀ ਕਰਨ ਸੰਬੰਧੀ ਠੋਸ ਫ਼ੈਸਲਾ ਨਾ ਲਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸਿਹਤ ਮੰਤਰੀ ਵਿਰੁੱਧ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ‘ਕੇਜਰੀਵਾਲ ਐਂਡ ਕੰਪਨੀ’ ਤੋਂ ਮੁਕਤੀ ਲਈ ‘ਤੱਕੜੀ’ ਦੀ ਸਰਕਾਰ ਬਣਾਓ- ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਜਲਦੀ ਹੀ ਹੋਵੇਗਾ ਕਾਂਗਰਸ ਬੀ. ਸੀ. ਵਿੰਗ ਦਾ ਹਲਕੇ ’ਚ ਵਿਸਤਾਰ- ਕੁਲਵੰਤ ਸਿੰਘ ਸਿਆਣ
Ad Position 24