27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਹਰਚੰਦ ਸਿੰਘ ਬਰਸਟ ਵਲੋਂ ਭਾਖੜਾ ਨਹਿਰ ’ਤੇ ਨਵੇਂ ਪੁਲ ਦੇ ਨਿਰਮਾਣ ਕਾਰਜ ਦਾ ਉਦਘਾਟਨ

ਸਮਾਣਾ, 27 ਸਤੰਬਰ (ਹਰਵਿੰਦਰ ਸਿੰਘ ਟੋਨੀ)- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਹਲਕਾ ਸਮਾਣਾ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਖੇਤਰ ਦੇ ਵਿਕਾਸ ਨੂੰ ਨਵੀਂ ਗਤੀ ਦੇਣ ਦੇ ਉਦੇਸ਼ ਨਾਲ ਇਕ ਅਹਿਮ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਨੇ ਸਮਾਣਾ-ਪਾਤੜਾਂ ਰੋਡ ਤੋਂ ਜੋੜਾਮਾਜਰਾ ਨੂੰ ਜਾਂਦੀ ਲਿੰਕ ਰੋਡ ’ਤੇ ਭਾਖੜਾ ਮੇਨ ਲਾਈਨ ਨਹਿਰ ’ਤੇ ਬਣਨ ਵਾਲੇ ਨਵੇਂ ਪੁਲ ਦੇ ਨਿਰਮਾਣ ਕਾਰਜ ਦਾ ਰਿਬਨ ਕੱਟ ਕੇ ਰਸਮੀ ਤੌਰ ’ਤੇ ਉਦਘਾਟਨ ਕੀਤਾ।

Ad Position 21
No active advertisement
ਭਾਖੜਾ ਨਹਿਰ ’ਤੇ ਨਵੇਂ ਪੁੱਲ ਦੇ ਨਿਰਮਾਣ ਕਾਰਜ ਦਾ ਉਦਘਾਟਨ ਹਰਚੰਦ ਸਿੰਘ ਬਰਸਟ, ਚੇਤਨ ਸਿੰਘ ਜੋੜਾਮਾਜਰਾ ਤੇ ਹੋਰ। ਅਜੀਤ ਤਸਵੀਰ 28-09-2026
ਸਮਾਣਾ, 27 ਸਤੰਬਰ (ਹਰਵਿੰਦਰ ਸਿੰਘ ਟੋਨੀ)- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਹਲਕਾ ਸਮਾਣਾ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਖੇਤਰ ਦੇ ਵਿਕਾਸ ਨੂੰ ਨਵੀਂ ਗਤੀ ਦੇਣ ਦੇ ਉਦੇਸ਼ ਨਾਲ ਇਕ ਅਹਿਮ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਨੇ ਸਮਾਣਾ-ਪਾਤੜਾਂ ਰੋਡ ਤੋਂ ਜੋੜਾਮਾਜਰਾ ਨੂੰ ਜਾਂਦੀ ਲਿੰਕ ਰੋਡ ’ਤੇ ਭਾਖੜਾ ਮੇਨ ਲਾਈਨ ਨਹਿਰ ’ਤੇ ਬਣਨ ਵਾਲੇ ਨਵੇਂ ਪੁਲ ਦੇ ਨਿਰਮਾਣ ਕਾਰਜ ਦਾ ਰਿਬਨ ਕੱਟ ਕੇ ਰਸਮੀ ਤੌਰ ’ਤੇ ਉਦਘਾਟਨ ਕੀਤਾ। ਇਸ ਉਦਘਾਟਨੀ ਸਮਾਰੋਹ ਦੌਰਾਨ ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਸਮਾਰੋਹ ਦੌਰਾਨ ਇਲਾਕਾ ਨਿਵਾਸੀਆਂ, ਪੰਚਾਂ-ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਵਲੋਂ ਹਰਚੰਦ ਸਿੰਘ ਬਰਸਟ ਤੇ ਚੇਤਨ ਸਿੰਘ ਜੋੜਾਮਾਜਰਾ ਦਾ ਸਵਾਗਤ ਕੀਤਾ ਗਿਆ। ਪ੍ਰੋਜੈਕਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਇਹ ਪੁੱਲ ਸਮਾਣਾ-ਪਾਤੜਾਂ ਰੋਡ (ਮੱਵੀ-ਕਲਾਂ) ਤੋਂ ਜੋੜਾਮਾਜਰਾ ਨੂੰ ਜਾਂਦੀ ਲਿੰਕ ਰੋਡ ਤੋਂ ਗੁਜ਼ਰਦੀ ਭਾਖੜਾ ਮੇਨ ਲਾਈਨ ’ਤੇ ਬਣਾਇਆ ਜਾਵੇਗਾ। ‘ਆਪ’ ਸਰਕਾਰ ਦਾ ਮੁੱਖ ਮਕਸਦ ਸ਼ਹਿਰੀ ਖੇਤਰਾਂ ਦੇ ਨਾਲ-ਨਾਲ ਗ੍ਰਾਮੀਣ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵਲੋਂ ਸੂਬੇ ਭਰ ਵਿਚ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ, ਮੁਰੰਮਤ ਅਤੇ ਨਵੀਨੀਕਰਨ ਦੇ ਕਾਰਜ ਪੂਰੀ ਤਨਦੇਹੀ ਨਾਲ ਕੀਤੇ ਜਾ ਰਹੇ ਹਨ। ਪ੍ਰੋਗਰਾਮ ਵਿਚ ਜਸਬੀਰ ਸਿੰਘ ਪੀ. ਏ. ਬਲਾਕ ਸਮੰਤੀ ਮੈਂਬਰ, ਰਾਮ ਸਿੰਘ ਸਰਪੰਚ ਫਤਿਹਪੁਰ, ਨਰਿੰਦਰ ਸਿੰਘ ਸਰਪੰਚ ਬਰਸਟ, ਸੋਨੂੰ ਸਰਪੰਚ ਗੁਰੂ ਨਾਨਕ ਨਗਰ, ਜਗਸੀਰ ਸਿੰਘ ਸਰਪੰਚ ਗੁਰੂ ਤੇਗ ਬਹਾਦਰ ਨਗਰ, ਅਵਤਾਰ ਸਿੰਘ ਸਰਪੰਚ ਜੋੜਾਮਾਜਰਾ, ਲਾਡੀ ਗੱਜੂਮਾਜਰਾ, ਵਰਿੰਦਰ ਸਿੰਘ ਨੰਬਰਦਾਰ, ਪ੍ਰਿਤਪਾਲ ਸਿੰਘ ਜੌੜਾਮਾਜਰਾ, ਹਰਪਾਲ ਸਿੰਘ ਜੋੜੇਮਾਜਰਾ, ਗਿੰਨੀ ਖੰਗੂੜਾ ਹਲਕਾ ਵਾਇਸ ਕੁਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ, ਜੱਸੀ ਫਤਿਹਪੁਰ ਬਲਾਕ ਪ੍ਰਧਾਨ, ਕੇਵਲ ਸਿੰਘ ਜੋੜਾਮਾਜਰਾ, ਲਖਵਿੰਦਰ ਸਿੰਘ ਲਲੋਛੀ, ਸ਼ਾਮ ਲਾਲ ਦੱਤ, ਜਸਪਾਲ ਸਿੰਘ ਬੀਬੀਪੁਰ, ਬਿੰਦਰ ਨਾਗਰ, ਕੁਲਬੀਰ ਨਮਾਦਾ, ਡਾ. ਹਰਮੇਸ਼, ਅੰਗਰੇਜ ਸਿੰਘ ਭੁੱਲਰ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਪੰਜਾਬ ਨੂੰ ਬਣਾਵੇਗੀ ਨਸ਼ਾਮੁਕਤ- ਉਪ ਮੁੱਖ ਮੰਤਰੀ ਬਰਜੇਸ਼ ਪਾਠਕ ਅਗਲੀ ਖ਼ਬਰ ਏ. ਟੀ. ਐਮ. ਕਾਰਡ ਬਦਲ ਕੇ ਬਜ਼ੁਰਗ ਨਾਲ ਸਵਾ ਲੱਖ ਦੀ ਠੱਗੀ
Ad Position 24