29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪੰਜਾਬ ਵਾਸੀ 2027 ’ਚ ਬਣਾਉਣਗੇ ਕਾਂਗਰਸ ਦੀ ਸਰਕਾਰ- ਸਿਆਣ, ਰੂਪਰਾਏ

ਨਾਭਾ, 29 ਸਤੰਬਰ (ਜਗਨਾਰ ਸਿੰਘ ਦੁਲੱਦੀ)- ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋਂ ਵੋਟਰਾਂ ਨਾਲ ਮਿਲਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਨਾਭਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਬੀ.

Ad Position 21
No active advertisement
ਨਾਭਾ ਵਿਖੇ ਕੁਲਵੰਤ ਸਿੰਘ ਸਿਆਣ ਹਲਕਾ ਪ੍ਰਧਾਨ ਬੀ.ਸੀ. ਵਿੰਗ ਅਤੇ ਹਰਜੀਤ ਸਿੰਘ ਰੂਪਰਾਏ ਉਪ ਪ੍ਰਧਾਨ ਬੀ.ਸੀ. ਵਿੰਗ ਗੱਲਬਾਤ ਕਰਦੇ ਹੋਏ। ਤਸਵੀਰ : ਜਗਨਾਰ ਸਿੰਘ ਦੁਲੱਦੀ 30-09-2026
ਨਾਭਾ, 29 ਸਤੰਬਰ (ਜਗਨਾਰ ਸਿੰਘ ਦੁਲੱਦੀ)- ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋਂ ਵੋਟਰਾਂ ਨਾਲ ਮਿਲਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਨਾਭਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਬੀ. ਸੀ. ਵਿੰਗ ਦੇ ਹਲਕਾ ਪ੍ਰਧਾਨ ਕੁਲਵੰਤ ਸਿੰਘ ਸਿਆਣ ਤੇ ਉਪ ਪ੍ਰਧਾਨ ਬੀ.ਸੀ ਵਿੰਗ ਹਰਜੀਤ ਸਿੰਘ ਰੂਪਰਾਏ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਿਆ ਹੈ ਕਿਉਂ ਜੋ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਉਪਰੰਤ ਕੋਈ ਵੀ ਵਾਅਦਾ ਜੋ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਗਿਆ ਸੀ ਉਸ ਨੂੰ ਪੂਰਾ ਨਹੀਂ ਕੀਤਾ ਗਿਆ, ਜਿਸ ਕਰਕੇ ਪੰਜਾਬ ਵਾਸੀ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਹੁਣੇ ਤੋਂ ਉਤਾਵਲੇ ਹਨ। ਦੋਵੇਂ ਆਗੂਆਂ ਨੇ ਕਿਹਾ ਕਿ ਜਲਦੀ ਹੀ ਉਹ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਨਾਭਾ ਹਲਕੇ ’ਚ ਬੀ. ਸੀ. ਵਿੰਗ ਦਾ ਗਠਨ ਕਰਕੇ ਨੌਜਵਾਨਾਂ ਨੂੰ ਅੱਗੇ ਲਿਆਉਣਗੇ, ਤਾਂ ਜੋ ਨੌਜਵਾਨ ਵਰਗ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿਚ ਆਪਣਾ ਬਣਦਾ ਯੋਗਦਾਨ ਪਾ ਸਕੇ।
Ad Position 22
No active advertisement
ਪਿਛਲੀ ਖ਼ਬਰ ਸੇਂਟ ਕਬੀਰ ਕਾਲਜ ਵਿਖੇ ਐਨ. ਐਸ. ਐਸ. ਦਿਵਸ ਮਨਾਇਆ ਅਗਲੀ ਖ਼ਬਰ ਭਾਜਪਾ ਦੀ ਨਸ਼ਾ-ਮੁਕਤ ਪੰਜਾਬ ਯਾਤਰਾ ਦਾ ਰਾਜਪੁਰਾ ’ਚ ਭਰਵਾਂ ਸਵਾਗਤ
Ad Position 24