29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਅੱਗ ਨਾਲ ਝੁਲਸੇ ਵਿਅਕਤੀ ਦੀ ਇਲਾਜ ਦੌਰਾਨ ਮੌਤ

ਰਾਜਪੁਰਾ, 29 ਸਤੰਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 30-09-2026
ਰਾਜਪੁਰਾ, 29 ਸਤੰਬਰ (ਜੀ. ਪੀ. ਸਿੰਘ)- ਸਥਾਨਕ ਚੌਹਾਨ ਕਲੋਨੀ ਦੇ ਵਿਚ ਅਗ ਨਾਲ ਝੁਲਸੇ ਵਿਅਕਤੀ ਦੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਲਾਜ ਦੌਰਾਨ ਮੌਤ ਹੋ ਗਈ, ਜਿਸ ’ਤੇ ਥਾਣਾ ਖੇੜੀ ਗੰਡਿਆਂ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਅਗਲੀ ਕਾਰਵਾਈ ਲਈ ਰੱਖਵਾ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਥਾਣਾ ਖੇੜੀ ਗੰਡਿਆਂ ਪੁਲਿਸ ਦੇ ਮੁੱਖ ਅਫ਼ਸਰ ਜਰਨੈਲ ਸਿੰਘ ਅਤੇ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਵਲ ਹਸਪਤਾਲ ਰਾਜਪੁਰਾ ਅਤੇ ਰਜਿੰਦਰਾ ਹਸਪਤਾਲ ਪਟਿਆਲਾ ਤੋਂ ਸੂਚਨਾ ਮਿਲੀ ਕਿ ਰਾਜਪੁਰਾ ਨੇੜਲੇ ਪਿੰਡ ਸੈਦਖੇੜੀ ਰੋਡ ’ਤੇ ਸਥਿਤ ਚੌਹਾਨ ਕਾਲੋਨੀ ਦੇ ਵਸਨੀਕ ਰਣਜੀਤ ਪੁੱਤਰ ਗੋਵਿੰਦ ਜੋ ਕਿ ਕਿਸੇ ਕਾਰਨ ਅੱਗ ਲੱਗਣ ਕਾਰਨ ਬੁਰੀ ਤਰ੍ਹਾਂ ਝੁਲਸਿਆ ਹੋਇਆ ਸੀ, ਜਿਸ ’ਤੇ ਉਸ ਨੂੰ ਸਿਵਿਲ ਹਸਪਤਾਲ ਰਾਜਪੁਰਾ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ, ਜਿੱਥੇ ਉਕਤ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਜਿਸ ਤੇ ਥਾਣਾ ਖੇੜੀ ਗੰਡਿਆ ਪੁਲਿਸ ਨੇ ਅਗਲੀ ਕਾਰਵਾਈ ਲਈ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ਦੇ ਵਿਚ ਰਖਵਾ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਬਵਾਸੀਰ, ਫਿਸ਼ਰ ਜਾਂ ਫਿਸਟੁਲਾ ਹਰ ਸਮੱਸਿਆ ਨੂੰ ਬਵਾਸੀਰ ਨਾ ਸਮਝੋ- ਡਾ. ਹਿਤੇਂਦਰ ਸੂਰੀ ਅਗਲੀ ਖ਼ਬਰ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਐਸ. ਡੀ. ਐਮ. ਪਾਤੜਾਂ ਨੂੰ ਦਿੱਤਾ ਮੰਗ ਪੱਤਰ
Ad Position 24