ਖ਼ਾਲਸਾ ਕਾਲਜ ਵਿਖੇ ਐੱਨ. ਐੱਸ. ਐੱਸ. ਸਥਾਪਨਾ ਦਿਵਸ ਮੌਕੇ ਵਿਸ਼ੇਸ਼ ਲੈਕਚਰ
ਪਟਿਆਲਾ, 30 ਸਤੰਬਰ (ਗੁਰਵਿੰਦਰ ਸਿੰਘ ਔਲਖ)- ਖ਼ਾਲਸਾ ਕਾਲਜ ਦੇ ਐੱਨ. ਐੱਸ.
ਪਟਿਆਲਾ, 30 ਸਤੰਬਰ (ਗੁਰਵਿੰਦਰ ਸਿੰਘ ਔਲਖ)- ਖ਼ਾਲਸਾ ਕਾਲਜ ਦੇ ਐੱਨ. ਐੱਸ. ਐੱਸ. ਵਿਭਾਗ ਵਲੋਂ ਐੱਨ. ਐੱਸ. ਐੱਸ. ਦਾ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਨੌਜਵਾਨਾਂ ਦੀ ਸਮਾਜ ਸੇਵਾ ਵਿਚ ਭੂਮਿਕਾ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕੀਤਾ ਗਿਆ। ਸਮਾਗਮ ਦੌਰਾਨ ਮੁੱਖ ਬੁਲਾਰੇ ਡਾ. ਭਗਵੰਤ ਸਿੰਘ ਨੇ ਨੌਜਵਾਨ ਸ਼ਕਤੀ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੇਸ਼ ਅਤੇ ਸਮਾਜ ਦੀ ਤਰੱਕੀ ਵਿਚ ਨੌਜਵਾਨਾਂ ਦਾ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਐੱਨ.ਐੱਸ.ਐੱਸ. ਵਰਗੀਆਂ ਸੰਸਥਾਵਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਸਹਿਯੋਗ ਅਤੇ ਨਿਸ਼ਕਾਮ ਸੇਵਾ ਦੀ ਭਾਵਨਾ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਊਭਾ ਨੇ ਐੱਨ.ਐੱਸ.ਐੱਸ. ਵਿਭਾਗ ਨੂੰ ਇਸ ਸਾਰਥਕ ਉਪਰਾਲੇ ਲਈ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਗਤੀਵਿਧੀਆਂ ਵਿਚ ਭਾਗ ਲੈਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਨਾਲ ਵਿਦਿਆਰਥੀਆਂ ਵਿਚ ਜ਼ਿੰਮੇਵਾਰੀ ਅਤੇ ਚੰਗੇ ਨਾਗਰਿਕ ਬਣਨ ਦੇ ਗੁਣ ਵਿਕਸਿਤ ਹੁੰਦੇ ਹਨ। ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਐੱਨ.ਐੱਸ.ਐੱਸ. ਪ੍ਰੋਗਰਾਮ ਅਫਸਰ ਡਾ. ਦਵਿੰਦਰ ਸਿੰਘ, ਡਾ. ਸਪਨਾ ਤੇ ਡਾ. ਜਗਤਾਰ ਸਿੰਘ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਉਨ੍ਹਾਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਲੰਟੀਅਰਾਂ ਨੂੰ ਸਮਾਜ ਸੇਵਾ ਦੇ ਕਾਰਜਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।