ਸਰਹੱਦਾਂ ’ਤੇ ਕੰਟਰੋਲ ਕਰਨ ਵਾਲੀ ਭਾਜਪਾ ਦੱਸੇ ਕਿ ਪੰਜਾਬ ’ਚ ਨਸ਼ਿਆਂ ਦਾ ਪਸਾਰ ਕਿਉਂ- ਲਖਵੀਰ ਸਿੰਘ ਲੌਟ
ਕਿਹਾ, ਨਸ਼ਿਆਂ ਵਿਰੁੱਧ ਯਾਤਰਾ ਸਿਰਫ਼ ਇਕ ਸਿਆਸੀ ਡਰਾਮੇਬਾਜ਼ੀ
ਪਟਿਆਲਾ, 30 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਸੀਨੀਅਰ ਆਗੂ ਲਖਵੀਰ ਸਿੰਘ ਲੌਟ ਨੇ ਕੇਂਦਰ ਵਿਚ ਰਾਜ ਕਰ ਰਹੀ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੂੰ ਸਵਾਲ ਕੀਤਾ ਹੈ ਕਿ ਜਦੋਂ ਦੇਸ਼ ਦੀਆਂ ਸਰਹੱਦਾਂ ’ਤੇ ਕੇਂਦਰੀ ਫੋਰਸਾਂ ਯਾਨੀ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਕੰਮ ਕਰ ਰਹੀ ਹੈ ਤਾਂ ਫਿਰ ਪੰਜਾਬ ਵਿਚ ਨਸ਼ਿਆਂ ਦਾ ਪਸਾਰ ਕਿਉਂ ਹੋ ਰਿਹਾ ਹੈ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਲਖਵੀਰ ਸਿੰਘ ਲੌਟ ਨੇ ਕਿਹਾ ਕਿ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਦੀ ਕੌਮਾਂਤਰੀ ਸਰਹੱਦ ’ਤੇ ਬੀ.
ਪਟਿਆਲਾ, 30 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਸੀਨੀਅਰ ਆਗੂ ਲਖਵੀਰ ਸਿੰਘ ਲੌਟ ਨੇ ਕੇਂਦਰ ਵਿਚ ਰਾਜ ਕਰ ਰਹੀ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੂੰ ਸਵਾਲ ਕੀਤਾ ਹੈ ਕਿ ਜਦੋਂ ਦੇਸ਼ ਦੀਆਂ ਸਰਹੱਦਾਂ ’ਤੇ ਕੇਂਦਰੀ ਫੋਰਸਾਂ ਯਾਨੀ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਕੰਮ ਕਰ ਰਹੀ ਹੈ ਤਾਂ ਫਿਰ ਪੰਜਾਬ ਵਿਚ ਨਸ਼ਿਆਂ ਦਾ ਪਸਾਰ ਕਿਉਂ ਹੋ ਰਿਹਾ ਹੈ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਲਖਵੀਰ ਸਿੰਘ ਲੌਟ ਨੇ ਕਿਹਾ ਕਿ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਦੀ ਕੌਮਾਂਤਰੀ ਸਰਹੱਦ ’ਤੇ ਬੀ. ਐੱਸ. ਐੱਫ. ਲੱਗੀ ਹੈ ਤੇ ਪਿਛਲੇ ਸਮੇਂ ਵਿਚ ਕੇਂਦਰ ਸਰਕਾਰ ਨੇ ਉਸਦਾ ਦਾਇਰਾ ਵਧਾ ਕੇ 50 ਕਿਲੋਮੀਟਰ ਪੰਜਾਬ ਦੇ ਅੰਦਰ ਨੂੰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਨਸ਼ਿਆਂ ਦਾ ਜੋ ਪਸਾਰ ਹੋ ਰਿਹਾ ਹੈ, ਉਹ ਸਾਰਾ ਕੌਮਾਂਤਰੀ ਸਰਹੱਦ ਰਾਹੀਂ ਹੋ ਰਿਹਾ ਹੈ, ਜਿਸ ’ਤੇ ਕੇਂਦਰ ਸਰਕਾਰ ਦਾ ਯਾਨੀ ਭਾਜਪਾ ਦਾ ਕਬਜ਼ਾ ਹੈ। ਉਨ੍ਹਾਂ ਕਿਹਾ ਕਿ ਜਦੋਂ ਅਜਿਹੇ ਹਾਲਾਤ ਹਨ ਤਾਂ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਪੰਜਾਬ ਸਮੇਤ ਹੋਰਨਾਂ ਰਾਜਾਂ ਵਿਚ ਨਸ਼ਿਆਂ ਦੇ ਪਸਾਰ ’ਤੇ ਨਕੇਲ ਕੱਸਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਇਹ ਨਕੇਲ ਨਹੀਂ ਕਸੀ ਜਾ ਰਹੀ ਤੇ ਨਸ਼ਿਆਂ ਦਾ ਪਸਾਰ ਹੋ ਰਿਹਾ ਹੈ ਤਾਂ ਇਸ ਤੋਂ ਸਪਸ਼ਟ ਹੈ ਕਿ ਕੇਂਦਰ ਦੀਆਂ ਏਜੰਸੀਆਂ ਹੀ ਭਾਜਪਾ ਸਰਕਾਰ ਦਾ ਸਾਥ ਨਹੀਂ ਦੇ ਰਹੀਆਂ ਤੇ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਭਾਗਾਂ ਵਿਚ ਨਸ਼ਿਆਂ ਦਾ ਪਾਸਾਰ ਆਸਾਨੀ ਨਾਲ ਜਾਰੀ ਹੈ। ਲਖਵੀਰ ਸਿੰਘ ਲੌਟ ਨੇ ਕਿਹਾ ਕਿ ਭਾਜਪਾ ਦੀ ਪੰਜਾਬ ਵਿਚ ਨਸ਼ਾ ਛੁਡਾਊ ਯਾਤਰਾ ਹੋਰ ਕੁਝ ਨਹੀਂ ਬਲਕਿ ਅੱਖਾਂ ਪੂੰਝਣ ਦਾ ਇਕ ਜ਼ਰੀਆ ਹੈ। ਇਸ ਮੌਕੇ ਬਿੰਦਰਾ ਕਲੋਨੀ ਪਟਿਆਲਾ ਬਾਰਡ ਨੰਬਰ 9 ਤੋਂ ਧਨਵੰਤ ਸਿੰਘ, ਬਲਬੀਰ ਸਿੰਘ ਮੰਗਾ, ਦਲੀਪ ਸਿੰਘ ਦੀਪਾ, ਵਲਿੰਦਰ ਸਿੰਘ, ਜੋਗਾ ਸਿੰਘ, ਜਸਵੰਤ ਸਿੰਘ ਲੱਕੀ, ਵਰਿੰਦਰ ਸਿੰਘ, ਜਗਤਾਰ ਸਿੰਘ ਜੋਗੀ, ਮਿੱਤਾ ਸਿੰਘ, ਗੁਰਮਿਹਰ ਸਿੰਘ, ਸੁੱਚਾ ਸਿੰਘ, ਜਗਪਰੀਤ ਸਿੰਘ, ਗੁਰਦਿੱਤ ਸਿੰਘ ਤੇ ਕਾਲੀ ਸਿੰਘ ਆਦਿ ਹਾਜ਼ਰ ਸਨ।