ਪਟਿਆਲਾ ਜ਼ਿਲ੍ਹਾ ਬਣਿਆ ਬਾਕਸਿੰਗ ਅੰਡਰ-14 ਲੜਕਿਆਂ ’ਚ ਓਵਰਆਲ ਚੈਂਪੀਅਨ
ਪਟਿਆਲਾ, 1 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨੇ ਬਾਕਸਿੰਗ ਦੇ ਵਿਚ ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿਚ ਓਵਰਆਲ ਚੈਂਪੀਅਨਸ਼ਿਪ ਜਿੱਤੀ।
ਪਟਿਆਲਾ, 1 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨੇ ਬਾਕਸਿੰਗ ਦੇ ਵਿਚ ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿਚ ਓਵਰਆਲ ਚੈਂਪੀਅਨਸ਼ਿਪ ਜਿੱਤੀ। ਅੱਜ ਦੇ ਹੋਏ ਮੁਕਾਬਲਿਆਂ ਵਿਚ ਪਟਿਆਲਾ ਨੇ ਪਹਿਲਾ, ਅੰਮ੍ਰਿਤਸਰ ਨੇ ਦੂਜਾ ਤੇ ਜਲੰਧਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਜਸਪਾਲ ਸਿੰਘ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਪਟਿਆਲਾ ਦੇ ਜੇਤੂ ਖਿਡਾਰੀਆਂ ਨੂੰ ਮੈਡਲ ਪਾ ਕੇ ਤੇ ਚੈਂਪੀਅਨਸ਼ਿਪ ਦੀ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਅਬਜਰਵਰ ਰਾਜੇਸ਼ ਕੁਮਾਰ, ਅਮਨਿੰਦਰ ਸਿੰਘ ਬਾਬਾ,ਰਾਜ ਕੁਮਾਰ ਕੋਚ,ਗੁਰਵਿੰਦਰ ਸਿੰਘ ਸੰਧੂ ਕੋਚ, ਦਿਨੇਸ਼ ਕੁਮਾਰ ਕੋਚ, ਬਿਕਰਮਜੀਤ ਸਿੰਘ ਕੋਚ, ਅਨਿਲ ਕੁਮਾਰ ਕੋਚ, ਕੁਲਦੀਪ ਕੌਰ, ਦਇਆ ਸਿੰਘ, ਲਵਪ੍ਰੀਤ ਸਿੰਘ, ਖੁਸ਼ਦੀਪ ਸਿੰਘ, ਸੁਖਚੈਨ ਸਿੰਘ, ਆਸ਼ੂਤੋਸ਼ ਕੋਚ,ਸੰਦੀਪ ਖੇਸਲਾ,ਹਰਪ੍ਰੀਤ ਸਿੰਘ, ਪ੍ਰਿਤਪਾਲ ਸਿੰਘ, ਰੁਪਿੰਦਰ ਸਿੰਘ, ਰਾਕੇਸ਼ ਕੁਮਾਰ, ਹਰਜੀਤ ਸਿੰਘ,ਜੈਤਸ਼ਾਹੂਦੀਪ ਸਿੰਘ ਗਰੇਵਾਲ,ਗੁਰਪ੍ਰੀਤ ਸਿੰਘ ਬਾਜਵਾ ਤੇ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।