02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਮਹਾਤਮਾ ਗਾਂਧੀ ਦੀ ਜੀਵਨੀ ’ਤੇ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ

ਸਨੌਰ, 1 ਅਕਤੂਬਰ (ਸੋਖਲ)- ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਾਂਗਰਸ ਸੇਵਾ ਦਲ ਵਲੋਂ ਹਲਕਾ ਸਨੌਰ ਵਿਖੇ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ ਵਲੋਂ ਇਨਾਇਤ ਫਾਊਂਡੇਸ਼ਨ ਦੇ ਸਹਿਯੋਗ ਨਾਲ ਮਹਾਤਮਾ ਗਾਂਧੀ ਜੀ ਦੀ ਜੀਵਨੀ ਤੇ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਹਲਕਾ ਸਨੌਰ ਦੇ 22 ਸਕੂਲਾਂ ਦੇ ਲਗਪਗ 1500 ਤੋਂ 1800 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 02-10-2026
ਸਨੌਰ, 1 ਅਕਤੂਬਰ (ਸੋਖਲ)- ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਾਂਗਰਸ ਸੇਵਾ ਦਲ ਵਲੋਂ ਹਲਕਾ ਸਨੌਰ ਵਿਖੇ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ ਵਲੋਂ ਇਨਾਇਤ ਫਾਊਂਡੇਸ਼ਨ ਦੇ ਸਹਿਯੋਗ ਨਾਲ ਮਹਾਤਮਾ ਗਾਂਧੀ ਜੀ ਦੀ ਜੀਵਨੀ ਤੇ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਹਲਕਾ ਸਨੌਰ ਦੇ 22 ਸਕੂਲਾਂ ਦੇ ਲਗਪਗ 1500 ਤੋਂ 1800 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਤੋਂ ਮਹਾਤਮਾ ਗਾਂਧੀ ਦੇ ਜੀਵਨ, ਉਨ੍ਹਾਂ ਦੇ ਵਿਚਾਰਾਂ, ਆਜ਼ਾਦੀ ਦੇ ਸੰਘਰਸ਼ ਅਤੇ ਦੇਸ਼ ਲਈ ਪਾਏ ਯੋਗਦਾਨ ਨਾਲ ਸਬੰਧਤ ਵੱਖ-ਵੱਖ ਸਵਾਲ ਪੁੱਛੇ ਗਏ। ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਪਣੀ ਜਾਣਕਾਰੀ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪ੍ਰਬੰਧਕਾਂ ਵਲੋਂ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਟੈਬਲੇਟ, ਸਾਈਕਲਾਂ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਨੂੰ ਸਿੱਖਿਆ, ਖੇਡਾਂ ਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਇਸੇ ਉਦੇਸ਼ ਤਹਿਤ ਸਮਾਗਮ ਦੌਰਾਨ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਭਗ 15 ਤੋਂ 16 ਵਾਲੀਬਾਲ ਕਿੱਟਾਂ ਅਤੇ ਇਸੇ ਦੇ ਕਰੀਬ ਕ੍ਰਿਕਟ ਕਿੱਟਾਂ ਵੀ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨੂੰ ਲਗਾਤਾਰ ਜਾਰੀ ਰੱਖਣ ਦੀ ਲੋੜ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਸਿੱਖਿਆ ਵੱਲ ਪ੍ਰੇਰਿਤ ਕੀਤਾ ਜਾ ਸਕੇ। ਸਮਾਗਮ ਦੌਰਾਨ ਸਕੂਲਾਂ ਦੇ ਅਧਿਆਪਕਾਂ, ਵਿਦਿਆਰਥੀਆਂ ਤੇ ਹੋਰ ਪਤਵੰਤਿਆਂ ਨੇ ਵੀ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਅਗਲੀ ਖ਼ਬਰ ਪਟਿਆਲਾ ਜ਼ਿਲ੍ਹਾ ਬਣਿਆ ਬਾਕਸਿੰਗ ਅੰਡਰ-14 ਲੜਕਿਆਂ ’ਚ ਓਵਰਆਲ ਚੈਂਪੀਅਨ
Ad Position 24